ਮੁੱਖ ਸਕੱਤਰ ਵਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
Published : Jul 17, 2023, 7:55 pm IST
Updated : Jul 17, 2023, 7:55 pm IST
SHARE ARTICLE
Chief Secretary reviews the relief works and rehabilitation works in flood affected areas
Chief Secretary reviews the relief works and rehabilitation works in flood affected areas

ਮੁੱਖ ਮੰਤਰੀ ਵਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿਚੋਂ 10 ਕਰੋੜ ਰੁਪਏ ਜਾਰੀ

 

 

ਚੰਡੀਗੜ੍ਹ: ਪੰਜਾਬ ਵਿਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ: 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ, ਹੜ੍ਹ ਪ੍ਰਭਾਵਤ ਇਲਾਕਿਆਂ 'ਚ 168 ਰਾਹਤ ਕੈਂਪ ਸਰਗਰਮ 

ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਮਾਰੇ ਇਲਾਕਿਆਂ ਵਿਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤਕ ਸੌਂਪਿਆ ਜਾਵੇ।

ਇਹ ਵੀ ਪੜ੍ਹੋ: ਪੰਜਾਬ ਵਿਚ IAS-IPS ਸਣੇ 22 ਅਧਿਕਾਰੀਆਂ ਦੇ ਤਬਾਦਲੇ, 4 ਜ਼ਿਲ੍ਹਿਆਂ ਦੇ SSPs ਨੂੰ ਹਟਾਇਆ  

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵਲੋਂ ਆਫ਼ਤਨ ਫੰਡ ਵਿਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। ਇਸ ਮਾਮਲੇ ਵਿਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਾਅਲੀ ਡਿਗਰੀ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿਚ ਵੱਧ ਪਾਣੀ ਆਉਣ ਦੀ ਸੂਰਤ ਵਿਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ।

ਇਹ ਵੀ ਪੜ੍ਹੋ: ਵ੍ਹੀਲ ਚੇਅਰ ’ਤੇ ਅਦਾਲਤ ਵਿਚ ਪੇਸ਼ ਹੋਏ ਓਪੀ ਸੋਨੀ, ਵਿਜੀਲੈਂਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਮੀਟਿੰਗ ਵਿਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਬੇਅਦਬੀ ਦੀ ਘਟਨਾ ਨੂੰ ਲੈ ਕੇ ਹਰਮੀਤ ਸਿੰਘ ਕਾਲਕਾ ਦਾ ਬਿਆਨ, ‘ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਹਰਜਿੰਦਰ ਸਿੰਘ ਧਾਮੀ’ 

ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement