ਮੁੱਖ ਮੰਤਰੀ ਨੇ ਅਜੇ ਤਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਬਾਜਵਾ
Published : Jul 17, 2023, 6:09 pm IST
Updated : Jul 17, 2023, 6:09 pm IST
SHARE ARTICLE
Partap Singh Bajwa
Partap Singh Bajwa

ਪੁਛਿਆ, ਕੀ ਉਹ ਐਲਾਨ ਤੋਂ ਪਹਿਲਾਂ ਅਪਣੇ ਮਾਲਕਾਂ ਤੋਂ ਹਰੀ ਝੰਡੀ ਦੀ ਉਡੀਕ ਕਰ ਰਹੇ ਨੇ?

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੀ ਉਹ ਮੁਆਵਜ਼ੇ ਦਾ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿਚ ਬੈਠੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਹਰੀ ਝੰਡੀ ਦੀ ਉਡੀਕ ਕਰ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ ਇਹ ਬਿਲਕੁਲ ਸਪਸ਼ਟ ਹੋ ਗਿਆ ਹੈ ਕਿ ਹੜ੍ਹਾਂ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿਚ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਖੇਤੀਬਾੜੀ ਖੇਤਰ ਅਤੇ ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰ ਵਰਗ ਦੇ ਭਾਈਚਾਰੇ ਸਮੇਤ ਹੋਰ ਕਿੱਤਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੜ੍ਹ ਪ੍ਰਭਾਵਤ ਖੇਤਰਾਂ ਵਿਚ ਬਹੁਤ ਸਾਰੇ ਘਰਾਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਅਜੇ ਤਕ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ

ਇਹ ਵੀ ਪੜ੍ਹੋ: ਚੰਡੀਗੜ੍ਹ ਪੰਜਾਬ ਦਾ ਹੈ, ਹਰਿਆਣਾ ਨੂੰ 1 ਇੰਚ ਜ਼ਮੀਨ ਵੀ ਨਹੀਂ ਦੇਵਾਂਗੇ- ਸੁਨੀਲ ਜਾਖੜ

ਉਨ੍ਹਾਂ ਅੱਗੇ ਕਿਹਾ, "ਨੁਕਸਾਨ ਦਾ ਮੁਲਾਂਕਣ ਕਰਨ ਲਈ ਹੁਣ ਕਿਸੇ ਗਿਰਦਾਵਰੀ ਦੀ ਲੋੜ ਨਹੀਂ ਹੈ। ਉਹ ਕਿਸ ਦੀ ਉਡੀਕ ਕਰ ਰਹੇ ਨੇ? ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਹ ਅਹਿਸਾਸ ਹੋ ਸਕੇ ਕਿ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਟੈਕਸ ਭਰਨ ਵਾਲਿਆਂ ਦਾ ਪੈਸਾ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ, ਜੋ ਇਸ ਦੇ ਸੱਭ ਤੋਂ ਵੱਧ ਹੱਕਦਾਰ ਹਨ"। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਬੇਸ਼ੱਕ ਇਹ ਕੁਦਰਤੀ ਆਫ਼ਤ ਸੀ ਪਰ ਸਰਕਾਰ ਦੀ ਲਾਪਰਵਾਹੀ ਕਾਰਨ ਇਹ ਹੋਰ ਵੀ ਭਿਆਨਕ ਹੋ ਗਈ। ਜੇਕਰ ਸਮੇਂ ਸਿਰ ਪ੍ਰਬੰਧ ਕੀਤੇ ਹੁੰਦੇ ਤਾਂ ਇੰਨੇ ਵੱਡੇ ਪਧਰ 'ਤੇ ਹੋ ਰਹੀ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ।

ਇਹ ਵੀ ਪੜ੍ਹੋ: ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਬਾਜਵਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਨੂੰ ਹੜ੍ਹ ਪ੍ਰਭਾਵਤ ਖੇਤਰਾਂ ਦੇ ਕਿਸਾਨਾਂ ਨੂੰ ਪ੍ਰਤੀ ਏਕੜ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰਾਂ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਤੁਰੰਤ ਪ੍ਰਭਾਵ ਨਾਲ ਘੱਟੋ-ਘੱਟ 5 ਲੱਖ ਰੁਪਏ ਦੀ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। 50,000 ਰੁਪਏ ਉਨ੍ਹਾਂ ਲੋਕਾਂ ਨੂੰ ਵੀ ਦਿਤੇ ਜਾਣ, ਜਿਨ੍ਹਾਂ ਦੇ ਪਸ਼ੂ ਇਸ ਕੁਦਰਤੀ ਆਫ਼ਤ ਵਿਚ ਮਾਰੇ ਗਏ। ਮ੍ਰਿਤਕਾਂ ਦੇ ਪਰਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਗਠਜੋੜ ਪਾਰਟੀਆਂ ਨਾਲ ਬੈਠਕ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੇ ਇਕ-ਦੂਜੇ ’ਤੇ ਛੱਡੇ ਸਿਆਸੀ ਤੀਰ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੀਆਂ ਉਦਾਹਰਨਾਂ ਤੋਂ ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ 'ਆਪ' ਸਰਕਾਰ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਕਣਕ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ 'ਤੇ ਝੂਠ ਬੋਲਿਆ ਗਿਆ ਸੀ, ਜਿਨ੍ਹਾਂ ਦੀਆਂ ਫ਼ਸਲਾਂ ਬੇਵਕਤੀ ਬਾਰਸ਼ ਅਤੇ ਗੜੇਮਾਰੀ ਕਾਰਨ ਖ਼ਰਾਬ ਹੋ ਗਈਆਂ ਸਨ। ਵਾਅਦੇ ਦੇ ਬਾਵਜੂਦ, ਮੂੰਗੀ ਦੀਆਂ ਫ਼ਸਲਾਂ ਨੂੰ ਐਮ.ਐਸ.ਪੀ. 'ਤੇ ਨਹੀਂ ਖ਼ਰੀਦਿਆ ਗਿਆ, ਪਰਾਲੀ ਦੇ ਪ੍ਰਬੰਧਨ ਲਈ ਝੋਨੇ ਦੇ ਕਿਸਾਨਾਂ ਨੂੰ ਨਕਦ ਪ੍ਰੋਤਸਾਹਨ ਦਿਤਾ ਗਿਆ ਸੀ। ਇਸੇ ਤਰ੍ਹਾਂ, ਡੇਅਰੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿਤਾ ਗਿਆ ਸੀ, ਜਿਨ੍ਹਾਂ ਦੇ ਪਸ਼ੂ ਲੰਪੀ ਸਕਿਨ ਦੀ ਬਿਮਾਰੀ ਨਾਲ ਦਮ ਤੋੜ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement