CM ਦਾ ਸੁਖਬੀਰ ਬਾਦਲ ਨੂੰ ਸਵਾਲ, ''ਸੁਖਬੀਰ ਕਿਸ ਹੈਸੀਅਤ ਨਾਲ ਜਾਣਕਾਰੀ ਦੇ ਰਹੇ ਹਨ''
Published : Jul 17, 2023, 4:55 pm IST
Updated : Jul 17, 2023, 4:55 pm IST
SHARE ARTICLE
Sukhbir Badal, CM Bhagwant Mann
Sukhbir Badal, CM Bhagwant Mann

ਇਹ ਦਰਬਾਰ ਸਾਹਿਬ ਦਾ ਅਕਾਊਂਟ ਨੰਬਰ ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਉਸ ਦੀ ਅਗਾਊਂ ਜਾਣਕਾਰੀ ਸੁਖਬੀਰ ਬਾਦਲ ਕਿਸ ਹੈਸੀਅਤ 'ਚ ਦੇ ਰਹੇ ਹਨ ???

ਚੰਡੀਗੜ੍ਹ - ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਗਏ ਸੁਖਬੀਰ ਬਾਦਲ ਨੇ ਇਕ ਇੰਟਰਵਿਊ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦਾ ਖਾਤਾ ਨੰਬਰ ਜਾਰੀ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਉਸ ਵਿਚ ਪੈਸੇ ਦੀ ਮਦਦ ਕਰਨ ਦੀ ਗੱਲ ਕਹੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੇ ਇਸ ਬਿਆਨ 'ਤੇ ਸਵਾਲ ਖੜ੍ਹੇ ਕੀਤੇ ਹਨ। ਪਿਛਲੇ ਦਿਨੀਂ ਵੀ ਸੀਐਮ ਭਗਵੰਤ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਮੰਦਰ ਸਾਹਿਬ ਦੇ ਕੰਮਾਂ ਵਿਚ ਬਾਦਲ ਪਰਿਵਾਰ ਦੀ ਦਖਲਅੰਦਾਜ਼ੀ 'ਤੇ ਸਵਾਲ ਚੁੱਕਿਆ ਸੀ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ''ਇਹ ਦਰਬਾਰ ਸਾਹਿਬ ਦਾ ਅਕਾਊਂਟ ਨੰਬਰ ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਉਸ ਦੀ ਅਗਾਊਂ ਜਾਣਕਾਰੀ ਸੁਖਬੀਰ ਬਾਦਲ ਕਿਸ ਹੈਸੀਅਤ 'ਚ ਦੇ ਰਹੇ ਹਨ ??? ਹੁਣ ਸੰਗਤ ਫ਼ੈਸਲਾ ਕਰੇਗੀ''  ਜੇਕਰ ਗੱਲ ਸੁਖਬੀਰ ਬਾਦਲ ਦੇ ਬਿਆਨ ਦੀ ਕੀਤੀ ਜਾਵੇ ਤਾਂ ਵੀਡੀਓ ਵਿਚ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ- ਸਾਰੀ ਸੰਗਤ ਸੁਣ ਰਹੀ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੇ ਉਤਸ਼ਾਹ ਨਾਲ ਸੇਵਾ ਵਿਚ ਲੱਗੀ ਹੋਈ ਹੈ। ਮੈਂ ਇਸ ਲਈ ਉਸ ਨੂੰ ਵਧਾਈ ਦਿੰਦਾ ਹਾਂ। ਜਲਦੀ ਹੀ ਅਸੀਂ ਦਰਬਾਰ ਸਾਹਿਬ ਦਾ ਖਾਤਾ ਨੰਬਰ ਅਖਬਾਰਾਂ ਵਿਚ ਪ੍ਰਕਾਸ਼ਿਤ ਕਰਾਂਗੇ, ਜੋ ਵੀ ਯੋਗਦਾਨ ਪਾ ਸਕਦਾ ਹੈ ਉਹ ਭਾਵੇਂ 5 ਰੁਪਏ ਪਾਉਣ ਜਾਂ 10 ਰੁਪਏ... ਉਸ ਖਾਤੇ ਵਿਚ ਜ਼ਰੂਰ ਪਾਓ।

ਮੁੱਖ ਮੰਤਰੀ ਭਗਵੰਤ ਮਾਨ SGPC ਵਿੱਚ ਦਖਲਅੰਦਾਜ਼ੀ ਨੂੰ ਲੈ ਕੇ ਕਈ ਵਾਰ ਅਕਾਲੀ ਦਲ 'ਤੇ ਸਵਾਲ ਚੁੱਕੇ ਹਨ। ਪੀ.ਟੀ.ਸੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਦਾ ਮੁੱਦਾ ਵੀ ਇਸੇ ਦਾ ਹਿੱਸਾ ਹੈ। ਦੂਜੇ ਪਾਸੇ ਜਦੋਂ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਜਾ ਰਹੀ ਹੈ ਤਾਂ ਉਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੁਖਬੀਰ ਬਾਦਲ ਨਾਲ ਅਕਾਲੀ ਦਲ ਦੇ ਦਫ਼ਤਰ ਵਿਚ ਹੋਈ ਮੀਟਿੰਗ ’ਤੇ ਸਵਾਲ ਉਠਾਏ ਗਏ ਸਨ।


 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement