
ਤਲਾਸ਼ੀ ਮੁਹਿੰਮ ਅਜੇ ਵੀ ਜਾਰੀ
ਪੁਣਛ/ਜੰਮੂ: ਫ਼ੌਜ ਦੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਇਕ ਕੋਸ਼ਿਸ਼ ਸੋਮਵਾਰ ਨੂੰ ਨਾਕਾਮ ਕਰਦਿਆਂ ਦੋ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਗਿਆ। ਇਕ ਰਖਿਆ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਬੁਲਾਰੇ ਨੇ ਕਿਹਾ ਕਿ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ ਗਈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ
ਵਾਇਟ ਨਾਈਟ ਕੋਰ ਨੇ ਟਵੀਟ ਕੀਤਾ, ‘‘ਪੁਣਛ ਸੈਕਟਰ ’ਚ ਆਪਰੇਸ਼ਨ ਬਹਾਦੁਰ। ਪੁਣਛ ਸੈਕਟਰ ’ਚ ਬੀਤੀ ਰਾਤ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿਤੀ ਗਈ। ਦੋ ਘੁਸਪੈਠੀਏ ਮਾਰੇ ਗਏ।’’ ਇਹ ਮੁਹਿੰਮ ਐਤਵਾਰ-ਸੋਮਵਾਰ ਦੀ ਵਿਚਕਾਰਲੀ ਰਾਤ ਨੂੰ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ |