ਖ਼ਬਰਾਂ |

ਤਾਜ਼ਾ |

ਸਾਂਸਦ ਵਿਕਰਮਜੀਤ ਸਾਹਨੀ ਨੇ ਜ਼ਿਲ੍ਹਾ ਪਟਿਆਲਾ ਦੇ ਦੁਧਨ ਸਾਧਾਂ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੇਜੀ ਰਾਹਤ ਸਮੱਗਰੀ

By : KOMALJEET

Published : Jul 17, 2023, 9:19 am IST
Updated : Jul 17, 2023, 9:19 am IST
SHARE ARTICLE
Punjab News
Punjab News

ਦਵਾਈਆਂ, ਟ੍ਰੈਂਪੋਲਿਨ, ਫੀਡ ਅਤੇ ਹੋਰ ਜ਼ਰੂਰੀ ਚੀਜ਼ਾਂ ਦਾਨ ਕੀਤੀਆਂ

ਪਟਿਆਲਾ : ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਜ਼ਿਲ੍ਹਾ ਪਟਿਆਲਾ ਦੇ ਦੁਧਨ ਸਾਧਾਂ ਅਤੇ ਪਾਤੜਾਂ ਖੇਤਰਾਂ ਵਿੱਚ ਪਿੰਡ ਵਾਸੀਆਂ ਨੂੰ ਤੁਰਤ ਰਾਹਤ ਸਮੱਗਰੀ ਵੰਡੀ। ਲਗਾਤਾਰ ਮੀਂਹ ਅਤੇ ਪਾਣੀ ਵਿਚ ਡੁੱਬਣ ਕਾਰਨ ਅਪਣੇ ਘਰਾਂ ਅਤੇ ਆਸਰਾ ਘਰਾਂ ਤੋਂ ਬਾਹਰ ਰਹਿ ਗਏ ਲੋਕਾਂ ਅਤੇ ਪਸ਼ੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ 500 ਤੋਂ ਵੱਧ ਤਰਪਾਲਾਂ ਵੰਡੀਆਂ ਗਈਆਂ।

photo photo

ਸੈਪਟਿਕ ਐਲਰਜੀ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਡੈਟੋਲ ਅਤੇ ਬੀਟਾਡੀਨ ਵਰਗੀਆਂ ਦਵਾਈਆਂ ਵੰਡੀਆਂ ਗਈਆਂ। ਪਾਣੀ ਦੇ ਜਮਾਵ ਕਾਰਨ ਮੱਛਰ ਪੈਦਾ ਕਰਨਾ ਇੱਕ ਖ਼ਤਰਾ ਬਣ ਗਿਆ ਹੈ ਅਤੇ ਸਿਹਤ ਦੇ ਪ੍ਰਭਾਵਾਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਜ਼ਰੂਰੀ ਦਵਾਈਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮਲਮਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਯਮੁਨਾ ਤੋਂ ਬਾਅਦ ਗੰਗਾ ਨੇ ਧਾਰਿਆ ਪ੍ਰਚੰਡ ਰੂਪ, ਹਰਿਦੁਆਰ ਦੇ ਭੀਮਗੌੜਾ ਬੈਰਾਜ ਦਾ ਟੁੱਟਿਆ ਗੇਟ   

ਸੰਸਦ ਮੈਂਬਰ ਸਾਹਨੀ ਨੇ ਮਾਵੇਸ਼ੀਆਂ ਅਤੇ ਹੋਰ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜੋ ਹੜ੍ਹਾਂ ਤੋਂ ਬਹੁਤ ਪ੍ਰਭਾਵਿਤ ਹਨ। ਡੀਸੀ, ਪਟਿਆਲਾ, ਸਾਕਸ਼ੀ ਸਾਹਨੀ (ਆਈ.ਏ.ਐਸ.) ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੇ ਨਾਲ ਸਨ ਫਾਊਂਡੇਸ਼ਨ ਦੇ ਵਰਕਰਾਂ ਨੇ ਰਾਹਤ ਸਮੱਗਰੀ ਵੰਡਣ ਲਈ ਸਭ ਤੋਂ ਪ੍ਰਭਾਵਤ ਦੂਰ-ਦੁਰਾਡੇ ਦੇ ਪਿੰਡਾਂ ਦੇ ਅੰਦਰੂਨੀ ਹਿੱਸਿਆਂ ਦਾ ਦੌਰਾ ਕੀਤਾ।

ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਹ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਵਿਚੋਂ ਬਾਹਰ ਕੱਢਣ ਅਤੇ ਆਮ ਸਥਿਤੀ ਬਹਾਲ ਕਰਨ ਲਈ ਹਰ ਸੰਭਵ ਸਹਾਇਤਾ ਅਤੇ ਯਤਨ ਜਾਰੀ ਰੱਖਣ ਨੂੰ ਯਕੀਨੀ ਬਣਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement