
ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਉ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਅੰਮ੍ਰਿਤਸਰ 'ਚ ਐਨ.ਸੀ.ਬੀ. ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੇ ਲਈ ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ ਜਿਸ ਵਿਚ ਪੰਜਾਬ ਤੋਂ ਇਲਾਵਾ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ।