26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ, ਹੜ੍ਹ ਪ੍ਰਭਾਵਤ ਇਲਾਕਿਆਂ 'ਚ 168 ਰਾਹਤ ਕੈਂਪ ਸਰਗਰਮ
Published : Jul 17, 2023, 7:48 pm IST
Updated : Jul 17, 2023, 7:48 pm IST
SHARE ARTICLE
Image: For representation purpose only.
Image: For representation purpose only.

18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਤੋਂ ਹੋਏ ਪ੍ਰਭਾਵਤ

 

ਚੰਡੀਗੜ੍ਹ: ਸੂਬੇ ਵਿਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਵਿਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿਚੋਂ 14296, ਰੂਪਨਗਰ ਵਿਚੋਂ 2200, ਮੋਗਾ ਵਿਚੋਂ 250, ਲੁਧਿਆਣਾ ਵਿਚੋਂ 300, ਮੁਹਾਲੀ ਵਿਚੋਂ 1400, ਐਸ.ਬੀ.ਐਸ. ਨਗਰ ਵਿਚੋਂ 200, ਫ਼ਤਿਹਗੜ੍ਹ ਸਾਹਿਬ ਵਿਚੋਂ 600, ਤਰਨਤਾਰਨ ਵਿਚੋਂ 241, ਜਲੰਧਰ ਵਿਚੋਂ 670, ਕਪੂਰਥਲਾ ਵਿਚੋਂ 380, ਫਿਰੋਜ਼ਪੁਰ ਵਿਚੋਂ 5400, ਸੰਗਰੂਰ ਵਿਚੋਂ 263, ਫਾਜ਼ਿਲਕਾ ਵਿਚੋਂ 17 ਅਤੇ ਮਾਨਸਾ ਜ਼ਿਲ੍ਹੇ ਦੇ 33 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ: 2 ਮਹੀਨੇ ਸਮੁੰਦਰ 'ਚ ਰਹਿਣ ਤੋਂ ਬਾਅਦ ਵੀ ਜ਼ਿੰਦਾ ਪਰਤਿਆ ਬਜ਼ੁਰਗ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 8 ਵਜੇ ਤੱਕ 1422 ਪਿੰਡ ਹੜ੍ਹ ਤੋਂ ਪ੍ਰਭਾਵਤ ਹੋਏ ਹਨ। ਸੂਬੇ ਵਿਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 16 ਕੈਂਪ ਪਟਿਆਲਾ, 16 ਰੂਪਨਗਰ ਅਤੇ 7 ਮੋਗਾ ਵਿਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ਵਿਚ 3, ਮੁਹਾਲੀ ਵਿਚ 1, ਐਸ.ਬੀ.ਐਸ. ਨਗਰ ਵਿਚ 2, ਸੰਗਰੂਰ ਵਿਚ 27, ਫਿਰੋਜ਼ਪੁਰ ਵਿਚ 18, ਹੁਸ਼ਿਆਰਪੁਰ ਵਿਚ 3, ਤਰਨਤਾਰਨ ਵਿਚ 7, ਜਲੰਧਰ ਵਿਚ 38, ਕਪੂਰਥਲਾ ਵਿਚ 8, ਫਾਜ਼ਿਲਕਾ ਵਿਚ 2 ਅਤੇ ਮਾਨਸਾ ਵਿਖੇ 20 ਰਾਹਤ ਕੈਂਪ ਲਗਾਏ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਵਿਚ IAS-IPS ਸਣੇ 22 ਅਧਿਕਾਰੀਆਂ ਦੇ ਤਬਾਦਲੇ, 4 ਜ਼ਿਲ੍ਹਿਆਂ ਦੇ SSPs ਨੂੰ ਹਟਾਇਆ

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸਮੇਤ 18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 35 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 3 ਅਜੇ ਵੀ ਲਾਪਤਾ ਹਨ।

ਇਹ ਵੀ ਪੜ੍ਹੋ: ਜਾਅਲੀ ਡਿਗਰੀ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ 

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿਚ ਕੁੱਲ 1728 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4283 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਵ੍ਹੀਲ ਚੇਅਰ ’ਤੇ ਅਦਾਲਤ ਵਿਚ ਪੇਸ਼ ਹੋਏ ਓਪੀ ਸੋਨੀ, ਵਿਜੀਲੈਂਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 437 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਤ ਖੇਤਰਾਂ ਵਿਚ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 7551 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿਚ 21,420, ਪਟਿਆਲਾ ਵਿਚ 64,000 ਅਤੇ ਐਸ.ਏ.ਐਸ. ਨਗਰ ਵਿਚ 3800  ਪੈਕੇਟ ਵੰਡੇ ਗਏ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement