
ਯੂਨੀਵਰਸਿਟੀ ਵਲੋਂ ਜਾਰੀ ਕੀਤਾ ਗਿਆ ਬਿਆਨ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਫਰਜ਼ੀ ਸਰਕੂਲਰ ਨੂੰ ਲੈ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਗਿਆ। ਦਰਅਸਲ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਿਦਿਆਰਥੀਆਂ ਨੂੰ ਗੋਲਡਨ ਚਾਂਸ ਦੇਣ ਸਬੰਧੀ ਨੋਟਿਸ ਵਾਇਰਲ ਹੋ ਰਿਹਾ ਹੈ। ਯੂਨੀਵਰਸਿਟੀ ਨੇ ਬਿਆਨ ਜਾਰੀ ਕਰਦਿਆਂ ਇਸ ਨੋਟਿਸ ਨੂੰ ਫ਼ਰਜ਼ੀ ਕਰਾਰ ਦਿਤਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਦੀ ਗੋਲੀਆਂ ਮਾਰ ਕੇ ਹੱਤਿਆ
ਯੂਨੀਵਰਸਿਟੀ ਨੇ ਕਿਹਾ ਕਿ ਗੋਲਡਨ ਚਾਂਸ ਦੇਣ ਸਬੰਧੀ ਇਕ ਫਰਜ਼ੀ ਸਰਕੂਲਰ ਨੰਬਰ 161-260/ARE/-III ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਉਕਤ ਸਰਕੂਲਰ ਫਰਜ਼ੀ ਹੈ ਅਤੇ ਪੰਜਾਬ ਯੂਨੀਵਰਸਿਟੀ ਅਥਾਰਟੀਜ਼ ਵਲੋਂ ਜਾਰੀ ਨਹੀਂ ਕੀਤਾ ਗਿਆ ਹੈ।