ਗ੍ਰਹਿ ਮੰਤਰੀ ਨਾਲ ਪੰਜਾਬ CM ਦੀ ਮੀਟਿੰਗ, ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਦਿੱਤੀ ਜਾਣਕਾਰੀ 
Published : Jul 17, 2023, 2:57 pm IST
Updated : Jul 17, 2023, 2:57 pm IST
SHARE ARTICLE
Punjab CM's meeting with the Home Minister
Punjab CM's meeting with the Home Minister

ਹੁਣ ਤੱਕ 1000 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ ਤੇ ਨਾਲ ਹੀ 22 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

 

ਚੰਡੀਗੜ੍ਹ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਸ਼ਿਆ ਤੇ ਕੌਮੀ ਸੁਰੱਖਿਆ ਦੇ ਮੁੱਦੇ 'ਤੇ 10 ਸੂਬਿਆਂ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਨਸ਼ਿਆਂ ਨੂੰ ਰੋਕਣ ਲਈ ਕੀਤੀ ਜਾ ਰਹੀ ਕੋਸ਼ਿਸ਼ ਬਾਰੇ ਦੱਸਿਆ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਹੁਣ ਤੱਕ 1000 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ ਤੇ ਨਾਲ ਹੀ 22 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਉਹਨਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਮਦਦ ਨਾਲ 'ਨਸ਼ਾ ਮੁਕਤ ਪਿੰਡ' ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੱਹਿ ਮੰਤਰੀ ਨੂੰ ਇਹ ਵੀ ਸੁਝਾਅ ਦਿੱਤਾ ਕਿ ਡ੍ਰੋਨਾਂ ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ। NDPS  ਐਕਟ ਵਿਚ ਸੋਧ ਕਰਦੇ ਹੋਏ ਉਸ ਨੂੰ ਸਖ਼ਤ ਕਰਨ ਦੀ ਵੀ ਅਪੀਲ ਕੀਤੀ ਹੈ। 

ਇਹ ਪ੍ਰੋਗਰਾਮ ਐਨ.ਸੀ.ਬੀ. ਵੱਲੋਂ ਕਰਵਾਇਆ ਗਿਆ ਜਿਸ ਵਿਚ ਨਸ਼ਿਆਂ ਨੂੰ ਲੈ ਕੇ ਬਣ ਰਹੇ ਹਾਲਾਤ ਬਾਰੇ ਚਰਚਾ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ।      

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement