
ਪਾਰਟੀ ’ਤੇ ਖਾਣ-ਪੀਣ ਨਾਲ ਵਿਗੜੀ ਸੀ ਸਿਹਤ
ਪੱਖੋਵਾਲ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਭੇਦਭਰੇ ਹਾਲਾਤ 'ਚ ਮੌਤ ਹੋਈ। ਮ੍ਰਿਤਕ ਦੀ ਪਹਿਚਾਣ ਇੰਦਰਾਜ ਸਿੰਘ (210 ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਫਿਲੌਰ 'ਚ ਮਨੁੱਖਤਾ ਹੋਈ ਸ਼ਰਮਸਾਰ, ਬੱਚੇ ਨੂੰ ਦਰਖ਼ਤ 'ਤੇ ਪੁੱਠਾ ਬੰਨ੍ਹ ਕੇ ਕੁੱਟਿਆ
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਇੰਦਰਾਜ ਆਪਣੇ ਦੋਸਤਾਂ ਨਾਲ ਪਾਰਟੀ ’ਤੇ ਗਿਆ ਸੀ, ਉਥੇ ਕੁਝ ਖਾਣ-ਪੀਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਦੀ ਐਤਵਾਰ ਨੂੰ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ। ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ।