ਰਾਜਾ ਵੜਿੰਗ ਨੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਰਾਜਪਾਲ ਨੂੰ ਲਿਖਿਆ ਪੱਤਰ, ਸੁਨੀਲ ਜਾਖੜ 'ਤੇ ਵੀ ਚੁੱਕੇ ਸਵਾਲ 
Published : Jul 17, 2023, 5:34 pm IST
Updated : Jul 17, 2023, 6:09 pm IST
SHARE ARTICLE
Raja Warring
Raja Warring

ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ - ਰਾਜਾ ਵੜਿੰਗ

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ। ਜਿਸ ਵਿਚ ਉਹਨਾਂ ਨੇ ਲਿਖਿਆ ਕਿ ਤੁਸੀਂ ਪੰਜਾਬ ਵਿਚ ਪਏ ਭਾਰੀ ਮੀਂਹ ਤੋਂ ਚੰਗੀ ਤਰ੍ਹਾਂ ਜਾਣੂ ਹੋਵੋਗੇ ਜਿਸ ਕਾਰਨ ਪੰਜਾਬ ਅਤੇ ਇਸ ਦੇ ਗੁਆਂਢੀ ਸੂਬਿਆਂ ਵਿਚ ਹੜ੍ਹ ਆਏ ਸਨ।

ਪੰਜਾਬ ਵਿਚ ਹੜ੍ਹਾਂ ਨੇ ਜਨਜੀਵਨ ਤਬਾਹ ਕਰ ਦਿੱਤਾ ਹੈ ਅਤੇ ਸੈਂਕੜੇ ਹੀ ਘਰ ਤਬਾਹ ਹੋਣ ਕਾਰਨ ਪਰਿਵਾਰ ਬੇਘਰ ਹੋ ਗਏ ਹਨ।  ਪੰਜਾਬ ਦੇ ਇੱਕ ਤਿਹਾਈ ਤੋਂ ਵੀ ਵੱਧ ਇਲਾਕਿਆਂ ਦੇ ਲੋਕ ਬੁਨਿਆਦੀ ਲੋੜਾਂ ਤੋਂ ਵਾਂਝੇ ਹੋ ਗਏ ਹਨ, ਕਾਰੋਬਾਰ ਠੱਪ ਹੋ ਗਏ ਹਨ, ਦੁਕਾਨਾਂ ਅਤੇ ਮਕਾਨ ਤਬਾਹ ਹੋ ਗਏ ਹਨ, ਦੁਧਾਰੂ ਪਸ਼ੂ ਮਰ ਗਏ ਹਨ, 4 ਲੱਖ ਹੈਕਟੇਅਰ ਤੋਂ ਵੱਧ ਉਪਜਾਊ ਜ਼ਮੀਨ ਬਰਬਾਦ ਹੋ ਗਈ ਹੈ। ਪੀੜਤਾਂ ਦੇ ਜੀਵਨ ਨੂੰ ਲੀਹ 'ਤੇ ਲਿਆਉਣ ਲਈ ਭੋਜਨ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਿੱਤੀ ਸਹਾਇਤਾ ਦੀ ਸਖ਼ਤ ਲੋੜ ਹੈ। ਹੇਠ ਲਿਖੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਭਾਰਤ ਸਰਕਾਰ ਤੋਂ ਐਮਰਜੈਂਸੀ ਫੰਡ ਬਹੁਤ ਲੋੜੀਂਦਾ ਹੈ। 

file photo

 

1. ਲਗਭਗ 5 ਲੱਖ ਏਕੜ ਵਿਚ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ ਜਿਸ ਨਾਲ ਕਿਸਾਨ ਭਾਈਚਾਰੇ ਦਾ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। 
2. ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ।

3. ਜ਼ਖਮੀ ਹੋਏ ਲੋਕਾਂ ਨੂੰ 5 ਲੱਖ ਪ੍ਰਤੀ ਵਿਅਕਤੀ ਅਤੇ ਜਿਹੜੇ ਘਰ ਦਾ ਕਮਾਉਣ ਵਾਲਾ ਜੀਅ ਇਹਨਾਂ ਹੜ੍ਹਾਂ ਦੀ ਭੇਂਟ ਚੜਿਆ ਹੈ, ਉਹਨਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ।
4. ਜਿਨ੍ਹਾਂ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। 

5. ਜਿਹਨਾਂ ਦੇ ਪਸ਼ੂ ਇਸ ਕੁਦਰਤੀ ਆਫ਼ਤ ਵਿਚ ਮਰ ਗਏ ਹਨ, ਉਹਨਾਂ ਦੇ ਮਾਲਕਾਂ ਨੂੰ 50,000 ਰੁਪਏ ਦਿੱਤੇ ਜਾਣ।
6. ਸੂਬੇ ਵਿਚ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਮੁੜ ਤੋਂ ਨਿਰਮਾਣ ਸ਼ੁਰੂ ਕਰਨ ਲਈ ਵੀ ਵਿੱਤੀ ਸਹਾਇਤਾ ਦੀ ਲੋੜ ਹੈ, ਜਿਸ ਵਿਚ ਸੜਕਾਂ, ਪੁਲ, ਸਕੂਲ, ਹਸਪਤਾਲ ਆਦਿ ਸ਼ਾਮਲ ਹਨ ਜੋ ਹੜ੍ਹਾਂ ਵਿਚ ਨੁਕਸਾਨੀਆਂ ਗਈਆਂ ਹਨ। ਇਨ੍ਹਾਂ ਸਾਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਲੀਹ 'ਤੇ ਲਿਆਉਣ ਲਈ ਪੰਜਾਬ ਨੂੰ ਕੇਂਦਰ ਤੋਂ ਲਗਭਗ 10000 ਕਰੋੜ ਰੁਪਏ ਦੀ ਸਹਾਇਤਾ ਦੀ ਲੋੜ ਹੈ।

file photo

 

ਭਾਰਤ ਸਰਕਾਰ ਨੇ ਵਿੱਤੀ ਸਹਾਇਤਾ ਦੀ ਮਾਮੂਲੀ ਰਕਮ ਅਲਾਟ ਕੀਤੀ ਹੈ। ਹੜ੍ਹ ਪ੍ਰਭਾਵਿਤ ਪੰਜਾਬ ਲਈ 218 ਕਰੋੜ ਰੁਪਏ ਐਮਰਜੈਂਸੀ ਸਥਿਤੀ ਨੂੰ ਪੂਰਾ ਕਰਨ ਲਈ ਕਾਫ਼ੀ ਨਹੀਂ ਹਨ। ਇਸ ਲਈ, ਮੈਂ ਤੁਹਾਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਚੰਗੇ ਅਹੁਦੇ ਦੀ ਵਰਤੋਂ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (NDRF), ਪ੍ਰਧਾਨ ਮੰਤਰੀ ਰਾਹਤ ਫੰਡ ਅਤੇ ਭਾਰਤ ਦੇ ਕੰਟੀਜੈਂਸੀ ਫੰਡ ਵਿਚੋਂ ਲੋੜੀਂਦੇ ਪੈਸੇ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰੋ।

ਸੂਬੇ ਵਿਚ ਇਹ ਫੰਡ ਤੁਰੰਤ ਜਾਰੀ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਜਲਦੀ ਤੋਂ ਜਲਦੀ ਬਾਹਰ ਲਿਆਂਦਾ ਜਾ ਸਕੇ। ਮੈਂ ਤੁਹਾਨੂੰ ਇਹ ਵੀ ਬੇਨਤੀ ਕਰਦਾ ਹਾਂ ਕਿ ਪੰਜਾਬ ਸਰਕਾਰ ਨੂੰ ਸਾਲ ਦੇ ਬਾਕੀ ਰਹਿੰਦੇ ਬਜਟ ਖਰਚਿਆਂ ਨੂੰ ਮੁੜ ਤਰਜੀਹ ਦੇਣ ਲਈ ਐਮਰਜੈਂਸੀ ਸੈਸ਼ਨ ਬੁਲਾਉਣ ਅਤੇ ਮੌਜੂਦਾ ਹੜ੍ਹਾਂ ਦੇ ਨੁਕਸਾਨ ਨੂੰ ਘਟਾਉਣ ਲਈ ਵਿਧਾਨ ਸਭਾ ਨੂੰ ਜਵਾਬਦੇਹ ਬਣਾਉਣ ਲਈ ਸਮਰਪਿਤ ਫੰਡ ਬਣਾਇਆ ਜਾਵੇ। 

ਸੁਨੀਲ ਜਾਖੜ 'ਤੇ ਵੀ ਚੁੱਕੇ ਸਵਾਲ 

ਰਾਜਾ ਵੜਿੰਗ ਨੇ ਟਵੀਟ ਕਰ ਕੇ ਕਿਹਾ ਕਿ ''ਸੁਨੀਲ ਜਾਖੜ ਜੀ, ਤੁਸੀਂ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਦੀ ਆਲੋਚਨਾ ਕਰ ਰਹੇ ਹੋ, ਕੀ ਮੈਂ ਤੁਹਾਨੂੰ ਯਾਦ ਕਰਾਵਾ ਕਿ ਪੰਜਾਬ ਵਿਚ ਆਫ਼ਤ ਪ੍ਰਬੰਧਨ ਲਈ 218 ਕਰੋੜ ਰੁਪਏ ਦੀ ਮਾਮੂਲੀ ਰਕਮ ਨਾਕਾਫ਼ੀ ਹੈ ਜਦੋਂ ਕਿ ਨੁਕਸਾਨ 10000 ਕਰੋੜ ਰੁਪਏ ਤੋਂ ਵੱਧ ਹੈ। ਦੂਸਰਿਆਂ ਵੱਲ ਉਂਗਲ ਉਠਾਉਣ ਦੀ ਬਜਾਏ ਕੇਂਦਰ ਸਰਕਾਰ ਤੋਂ ਪੰਜਾਬ ਅਤੇ ਇਸ ਦੇ ਲੋਕਾਂ ਲਈ 30000 ਕਰੋੜ ਰੁਪਏ ਦੇ ਸੰਕਟਕਾਲੀ ਫੰਡ ਦੀ ਸਹਾਇਤਾ ਦੀ ਮੰਗ ਕਰੋ। 

file photo

 

 


 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement