ਜਾਅਲੀ ਡਿਗਰੀ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
Published : Jul 17, 2023, 7:16 pm IST
Updated : Jul 17, 2023, 7:53 pm IST
SHARE ARTICLE
VIGILANCE BUREAU ARRESTS SCHOOL PRINCIPAL FOR GETTING JOB ON FAKE DEGREE
VIGILANCE BUREAU ARRESTS SCHOOL PRINCIPAL FOR GETTING JOB ON FAKE DEGREE

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਮੁਹਾਲੀ ਵਿਖੇ ਤਾਇਨਾਤ ਹੈ ਪਰਮਜੀਤ ਕੌਰ


 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਬੇਅਦਬੀ ਦੀ ਘਟਨਾ ਨੂੰ ਲੈ ਕੇ ਹਰਮੀਤ ਸਿੰਘ ਕਾਲਕਾ ਦਾ ਬਿਆਨ, ‘ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਹਰਜਿੰਦਰ ਸਿੰਘ ਧਾਮੀ’ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਅਜੇ ਤਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਬਾਜਵਾ 

ਬੁਲਾਰੇ ਨੇ ਦਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement