
Fazilka News : ਆਰਥਿਕ ਤੇ ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ, ਸਵੇਰ ਤੋਂ ਸੀ ਲਾਪਤਾ
Fazilka News : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘਾਟੀਆਂ ਵਾਲੀ ਬੋਦਲਾ ਦੇ ਰਹਿਣ ਵਾਲੇ 40 ਸਾਲਾ ਵਿਅਕਤੀ ਨੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਇਕਬਾਲ ਸਿੰਘ ਪੁੱਤਰ ਆਤਮਾ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਬੀਤੀ ਸਵੇਰੇ 8 ਵਜੇ ਤੋਂ ਘਰੋਂ ਲਾਪਤਾ ਸੀ।
ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਕਰੀਬ ਇੱਕ ਵਜੇ ਉਸ ਦੀ ਲਾਸ਼ ਖੇਤ ਵਿੱਚ ਜਾਮੁਨ ਦੇ ਦਰੱਖਤ ਨਾਲ ਲਟਕਦੀ ਮਿਲੀ।
ਇਹ ਵੀ ਪੜੋ : PSEB News : ਪੰਜਾਬ ’ਚ ਭਲਕੇ 5ਵੀਂ ਅਤੇ 8ਵੀਂ ਲਈ ਰਜਿਸਟ੍ਰੇਸ਼ਨ ਸੁਰੂ, PSEB ਨੇ ਜਾਰੀ ਕੀਤਾ ਸ਼ਡਿਊਲ
ਇਕਬਾਲ ਸਿੰਘ ਦੇ ਭਰਾ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਇਕਬਾਲ ਸਿੰਘ ਦੇ ਦੋ ਵਿਆਹ ਹੋਏ ਸਨ। ਪਹਿਲਾ ਵਿਆਹ ਸਾਲ 2013 ਵਿੱਚ ਹੋਇਆ ਸੀ ਅਤੇ ਦੂਜਾ ਵਿਆਹ ਸਾਲ 2021 ਵਿੱਚ ਹੋਇਆ ਸੀ। ਦੂਸਰਾ ਵਿਆਹ ਹੋਣ ਤੋਂ ਬਾਅਦ ਵੀ ਉਸ ਦਾ ਘਰ ਨਹੀਂ ਵਸ ਸਕਿਆ। ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸ ਤੋਂ ਇਲਾਵਾ ਪਰਿਵਾਰ ਦੀ ਸਖ਼ਤ ਮਿਹਨਤ ਦੇ ਬਾਵਜੂਦ ਪਿਛਲੇ ਕਈ ਸਾਲਾਂ ਤੋਂ ਫ਼ਸਲ ਠੀਕ ਨਹੀਂ ਹੋ ਰਹੀ ਸੀ। ਜਿਸ ਕਾਰਨ ਇਕਬਾਲ ਸਿੰਘ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ ਸਿਰ ਭਾਰੀ ਕਰਜ਼ਾ ਚੜ੍ਹ ਗਿਆ ਸੀ, ਜਿਸ ਨੂੰ ਉਹ ਮੋੜਨ ਤੋਂ ਅਸਮਰੱਥ ਸਨ।
ਉਸ ਨੇ ਦੱਸਿਆ ਕਿ ਉਸ ਦੇ ਸਿਰ ਕਮਿਸ਼ਨ ਏਜੰਟਾਂ ਦਾ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਕੁਝ ਹੋਰ ਕਰਜ਼ੇ ਵੀ ਸਨ। ਜਿਸ ਨੂੰ ਉਹ ਮੋੜਨ ਤੋਂ ਅਸਮਰੱਥ ਸਨ। ਇਸੇ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਜਾਮੁਨ ਦੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਰਿਵਾਰ ਵੱਲੋਂ ਕੋਈ ਪੁਲਿਸ ਕਾਰਵਾਈ ਨਹੀਂ ਕੀਤੀ ਗਈ।
(For more news apart from person hanged himself in the fields in Fazilka News in Punjabi, stay tuned to Rozana Spokesman)