Punjab News: ਨਸ਼ੇ ਦੋ ਹੋਰ ਘਰਾਂ ’ਚ ਪਵਾਏ ਵੈਣ, ਓਵਰਡੋਜ਼ ਨਾਲ ਦੋ ਨਾਲ ਨੌਜਵਾਨਾਂ ਦੀ ਮੌ.ਤ
Published : Jul 17, 2024, 9:37 am IST
Updated : Jul 17, 2024, 9:37 am IST
SHARE ARTICLE
Punjab News: Drugs were found in two other houses, two youths died due to overdose
Punjab News: Drugs were found in two other houses, two youths died due to overdose

Punjab News: ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ।

 

Punjab News: ਰਾਮਪੁਰਾ ਰੋਡ ’ਤੇ ਇਕ ਘਰ ਵਿੱਚੋਂ ਦੋ ਨੌਜਵਾਨਾਂ ਰਣਜੀਤ ਸਿੰਘ ਉਰਫ਼ ਰਵੀ (35) ਪੁੱਤਰ ਹਰਨੇਕ ਸਿੰਘ ਅਤੇ ਬੰਨੀ ਸਿੰਘ (24) ਪੁੱਤਰ ਸੁਖਪਾਲ ਸਿੰਘ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। 

ਪੜ੍ਹੋ ਇਹ ਖ਼ਬਰ :   Gold Rate News: ਸੋਨੇ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 76 ਹਜ਼ਾਰ ਦੇ ਕਰੀਬ ਪੁੱਜੀ ਸੋਨੇ ਦੀ ਕੀਮਤ

ਮ੍ਰਿਤਕ ਬੰਨੀ ਦੇ ਪਿਤਾ ਸੁਖਪਾਲ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਨੀ ਸਿੰਘ ਰਾਤ ਦਾ ਘਰ ਨਹੀਂ ਆਇਆ ਸੀ, ਜਿਸ ਕਾਰਨ ਉਸ ਭਾਲ ਕਰਨ ਲਈ ਰਾਮਪੁਰਾ ਰੋਡ ’ਤੇ ਰਣਜੀਤ ਸਿੰਘ ਉਰਫ਼ ਰਵੀ ਦੇ ਘਰ ਗਏ ਪਰ ਉਸ ਦੇ ਘਰ ਦੇ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ।

ਪੜ੍ਹੋ ਇਹ ਖ਼ਬਰ :  Karnataka News: 'ਪ੍ਰਾਈਵੇਟ ਕੰਪਨੀਆਂ 'ਚ ਕੁਝ ਅਸਾਮੀਆਂ 'ਤੇ ਮਿਲੇਗਾ 100% ਰਾਖਵਾਂਕਰਨ'; ਸਰਕਾਰ ਲਿਆ ਸਕਦੀ ਹੈ ਬਿੱਲ

ਦੋਵਾਂ ਦੇ ਫੋਨ ਵੀ ਬੰਦ ਆ ਰਹੇ ਸਨ। ਸ਼ੱਕ ਪੈਣ ’ਤੇ ਜਦੋਂ ਉਹ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਪਈਆਂ ਸਨ। 

ਉਨ੍ਹਾਂ ਪ੍ਰਸ਼ਾਸਨ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਮਾਪਿਆਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। 

ਪੜ੍ਹੋ ਇਹ ਖ਼ਬਰ :  Punjab News: ਰਾਜਪਾਲ ਕੋਲ ਹੀ ਰਹੇਗੀ ਯੂਨੀਵਰਸਿਟੀਆਂ ਦੇ ਕੁਲਪਤੀ ਦੀ ਤਾਕਤ

ਇਸ ਸਬੰਧੀ ਸੂਚਨਾ ਮਿਲਣ ਮਗਰੋਂ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੁਰਦੀਪ ਸਿੰਘ ਦਿਓਲ ਡੀਐੱਸਪੀ ਭਵਾਨੀਗੜ੍ਹ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

​(For more Punjabi news apart from  Drugs were found in two other houses, two youths died due to overdose, stay tuned to Rozana Spokesman)
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement