
ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ 2 ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ
Punjab News: ਪੰਜਾਬ ਪੁਲਿਸ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜ਼ਿਲ੍ਹਾ ਪੁਲਿਸ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੜ੍ਹੋ ਇਹ ਖ਼ਬਰ : Sidhu Moosewala Murder Case: ਸਬ ਇੰਸਪੈਕਟਰ ਨੇ ਗੈਂਗਸਟਰ ਨੂੰ ਭਜਾਉਣ 'ਚ ਕੀਤੀ ਸੀ ਮਦਦ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ
ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ 2 ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਆਰਮਜ਼ ਐਕਟ ਤਹਿਤ ਐਫਆਈਆਰ ਵੀ ਦਰਜ ਕਰ ਲਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ, ਹੋਰ ਖੁਲਾਸੇ ਹੋਣਗੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਡੀਜੀਪੀ ਰਾਜਸਥਾਨ ਪੁਲਿਸ ਦਾ ਪੂਰੇ ਅੰਤਰ-ਰਾਜੀ ਕਾਰਵਾਈ ਵਿੱਚ ਸ਼ਾਨਦਾਰ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Lawrence Bishnoi and 3 associates of Goldie Brar gang arrested, stay tuned to Rozana Spokesman)