Khanna News : ਚੱਲਦੀ ਟ੍ਰੇਨ ਤੋਂ ਡਿੱਗਣ ਕਾਰਨ 2 ਯਾਤਰੀਆਂ ਦੀ ਹੋਈ ਮੌਤ , ਚਾਵਾ ਨੇੜੇ ਰੇਲਵੇ ਟਰੈਕ ਤੋਂ ਮਿਲੀਆਂ ਲਾਸ਼ਾਂ
Published : Jul 17, 2024, 5:13 pm IST
Updated : Jul 17, 2024, 5:13 pm IST
SHARE ARTICLE
  Passengers Death
Passengers Death

ਮ੍ਰਿਤਕਾਂ ਦੀ ਨਹੀਂ ਹੋ ਸਕੀ ਪਛਾਣ

Khanna News : ਲੁਧਿਆਣਾ ਜ਼ਿਲੇ ਦੇ ਖੰਨਾ 'ਚ ਚੱਲਦੀ ਟਰੇਨ 'ਚੋਂ ਡਿੱਗਣ ਨਾਲ 2 ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਖੰਨਾ ਅਤੇ ਲੁਧਿਆਣਾ ਰੇਲਵੇ ਸਟੇਸ਼ਨਾਂ ਵਿਚਕਾਰ ਚਾਵਾ ਨੇੜੇ ਵਾਪਰਿਆ। ਸੂਚਨਾ ਮਿਲਣ ਤੋਂ ਬਾਅਦ ਜੀਆਰਪੀ (ਰੇਲਵੇ ਪੁਲਿਸ) ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸਫ਼ਰ ਦੌਰਾਨ ਟਰੇਨ ਤੋਂ ਡਿੱਗ ਗਏ। ਅਜੇ ਤੱਕ ਉਨ੍ਹਾਂ ਦੀ ਪਛਾਣ ਵੀ ਨਹੀਂ ਹੋ ਸਕੀ ਹੈ।

ਸਵੇਰੇ 4 ਵਜੇ ਸਟੇਸ਼ਨ ਮਾਸਟਰ ਨੇ ਦਿੱਤੀ ਸੂਚਨਾ  

ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਚਾਵਾ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੇ  ਮੀਮੋ ਜ਼ਰੀਏ ਰੇਲਵੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਰੇਲਵੇ ਟਰੈਕ 'ਤੇ ਦੋ ਲਾਸ਼ਾਂ ਪਈਆਂ ਹਨ। ਜਿਸ ਤੋਂ ਬਾਅਦ ਉਹ ਖੁਦ ਥਾਣਾ ਸਰਹਿੰਦ ਦੇ ਐੱਸਐੱਚਓ ਰਤਨ ਲਾਲ ਸਮੇਤ ਆਪਣੀ ਟੀਮ ਨਾਲ ਮੌਕੇ 'ਤੇ ਪੁੱਜੇ। ਉੱਥੇ ਇੱਕ ਲਾਸ਼ ਰੇਲਵੇ ਟ੍ਰੈਕ ਦੇ ਵਿਚਕਾਰ ਅਤੇ ਦੂਜੀ ਟ੍ਰੈਕ ਦੇ ਬਾਹਰ ਪਈ ਸੀ। ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜੀਆਰਪੀ ਇੰਚਾਰਜ ਕੁਲਦੀਪ ਸਿੰਘ ਅਨੁਸਾਰ ਦੋਵੇਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕੋਲ ਨਾ ਤਾਂ ਕੋਈ ਦਸਤਾਵੇਜ਼ ਸੀ ਅਤੇ ਨਾ ਹੀ ਮੋਬਾਈਲ ਫ਼ੋਨ। ਜਿਸ ਕਾਰਨ ਸ਼ਨਾਖਤ ਕਰਨ 'ਚ ਮੁਸ਼ਕਿਲ ਹੋ ਰਹੀ ਹੈ। ਕਾਨੂੰਨੀ ਤੌਰ 'ਤੇ ਲਾਸ਼ਾਂ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਦੌਰਾਨ ਪਹਿਚਾਣ ਨਾ ਹੋਣ ਦੀ ਸੂਰਤ ਵਿੱਚ ਰੇਲਵੇ ਪੁਲਿਸ ਬੀ.ਐਨ.ਐਸ.ਐਸ ਦੀ ਧਾਰਾ 194 ਤਹਿਤ ਕਾਰਵਾਈ ਕਰਕੇ ਨਗਰ ਕੌਂਸਲ ਦੇ ਸਹਿਯੋਗ ਨਾਲ ਅੰਤਿਮ ਸਸਕਾਰ ਕਰਵਾ ਦੇਵੇਗੀ। ਜੇਕਰ ਪਛਾਣ ਹੋ ਜਾਂਦੀ ਹੈ ਤਾਂ ਵਾਰਸਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ।

 

 

Location: India, Punjab, Ludhiana

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement