
Amritsar airport News: ਦੋਵੇਂ ਮੁਲਜ਼ਮ ਇੰਡੀਗੋ ਫ਼ਲਾਈਟ ਰਾਹੀਂ ਕੋਲਕਾਤਾ ਤੋਂ ਅੰਮ੍ਰਿਤਸਰ ਪਹੁੰਚੇ
Amritsar airport Gold seized from 2 passengers News: ਕਸਟਮ ਵਿਭਾਗ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸ ਦੀ ਅੰਤਰ ਰਾਸ਼ਟਰੀ ਕੀਮਤ 96 ਲੱਖ 75 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਕਾਰਵਾਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ।
ਜਾਣਕਾਰੀ ਅਨੁਸਾਰ ਇਹ ਦੋਵੇਂ ਯਾਤਰੀ ਇੰਡੀਗੋ ਫ਼ਲਾਈਟ ਨੰਬਰ 6E 201 ਰਾਹੀਂ ਕੋਲਕਾਤਾ ਤੋਂ ਅੰਮ੍ਰਿਤਸਰ ਪਹੁੰਚੇ ਸਨ। ਜਿਵੇਂ ਹੀ ਦੋਵੇਂ ਯਾਤਰੀ ਹਵਾਈ ਅੱਡੇ 'ਤੇ ਪਹੁੰਚੇ, ਕਸਟਮ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੋਕਿਆ ਅਤੇ ਡੂੰਘਾਈ ਨਾਲ ਜਾਂਚ ਕੀਤੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਨੇ ਬਹੁਤ ਚਲਾਕੀ ਨਾਲ ਸੋਨਾ ਲੁਕਾਇਆ ਸੀ। ਜਦੋਂ ਅਧਿਕਾਰੀਆਂ ਨੇ ਸੋਨਾ ਜ਼ਬਤ ਕੀਤਾ ਤਾਂ ਯਾਤਰੀਆਂ ਨੇ ਇਸ ਦੇ ਸਰੋਤ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ।
ਕਸਟਮ ਵਿਭਾਗ ਨੇ ਤੁਰੰਤ ਮਾਮਲਾ ਦਰਜ ਕਰਕੇ ਸੋਨਾ ਜ਼ਬਤ ਕਰ ਲਿਆ ਅਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਸਰਕਾਰੀ ਨਿਰਦੇਸ਼ਾਂ ਅਨੁਸਾਰ, ਜ਼ਬਤ ਕੀਤਾ ਗਿਆ ਸੋਨਾ ਹੁਣ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਇਆ ਜਾਵੇਗਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
"(For more news apart from “Amritsar airport Gold seized from 2 passengers News ” stay tuned to Rozana Spokesman.)