Ropar Thermal Plant: PPCB ਨੇ ਰੋਪੜ ਥਰਮਲ ਪਲਾਂਟ 'ਤੇ ਲਗਾਇਆ 5 ਕਰੋੜ ਰੁਪਏ ਜੁਰਮਾਨਾ
Published : Jul 17, 2025, 1:06 pm IST
Updated : Jul 17, 2025, 1:06 pm IST
SHARE ARTICLE
PPCB imposes Rs 5 crore fine on Ropar Thermal Plant news in punjabi
PPCB imposes Rs 5 crore fine on Ropar Thermal Plant news in punjabi

ਵਾਤਾਵਰਣ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਪਲਾਂਟ ਚਲਾਉਣ ਦੀ ਮਨਜ਼ੂਰੀ ਰੱਦ

PPCB imposes Rs 5 crore fine on Ropar Thermal Plant news in punjabi: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ ਰੋਪੜ ਥਰਮਲ ਪਲਾਂਟ ’ਤੇ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਥਰਮਲ ਪਲਾਂਟ ਉੱਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਲੱਗੇ ਸਨ। ਸ਼ਿਕਾਇਕਰਤਾਵਾਂ ਨੇ ਦੋਸ਼ ਲਾਇਆ ਸੀ ਥਰਮਲ ਪਲਾਂਟ ਦੀ ਸੁਆਹ ਉੱਡ-ਉੱਡ ਕੇ ਉਨ੍ਹਾਂ ਦੇ ਘਰਾਂ ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਜਾਇਜ਼ਾ ਲਿਆ ਤੇ ਸ਼ਿਕਾਇਤ ਨੂੰ ਠੀਕ ਪਾਇਆ ਗਿਆ।

ਪੜ੍ਹੋ ਇਹ ਖ਼ਬਰ :  Pahalgam Terror Attack: ਪਹਿਲਗਾਮ ਅਤਿਵਾਦੀ ਹਮਲੇ ਦਾ ਬਦਲਾ ਲੈਣ ਲਈ 'ਆਪ੍ਰੇਸ਼ਨ ਸਿੰਦੂਰ' ਜਾਰੀ ਰਹਿਣਾ ਚਾਹੀਦਾ ਹੈ: ਓਵੈਸੀ

ਪੀਪੀਸੀਬੀ ਨੇ ਰੋਪੜ ਥਰਮਲ ਪਲਾਂਟ ਨੂੰ 15 ਦਿਨਾਂ ਦੇ ਅੰਦਰ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰੋਪੜ ਥਰਮਲ ਪਲਾਂਟ ਨੂੰ ਚਲਾਉਣ ਉੱਤੇ ਪਾਬੰਦੀ ਲਗਾ ਦਿੱਤੀ ਤੇ ਕੋਲੇ ਦੀ ਤਾਜ਼ਾ ਸਪਲਾਈ ਬੰਦ ਕਰ ਦਿੱਤੀ ਗਈ।

ਪੜ੍ਹੋ ਇਹ ਖ਼ਬਰ :   Ferozepur News: BSF ਤੇ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਪੀਪੀਸੀਬੀ ਦੇ ਅਧਿਕਾਰੀਆਂ ਦੀ ਟੀਮ ਨੇ 29 ਮਾਰਚ 2025 ਨੂੰ ਪਲਾਂਟ ਦੇ ਦੌਰੇ ਦੌਰਾਨ ਰੋਪੜ ਥਰਮਲ ਪਲਾਂਟ ਪ੍ਰਬੰਧਨ ਨੂੰ ਕੁੱਝ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਮਾਮਲੇ ਦੀ ਅਗਲੀ ਸੁਣਵਾਈ ਅਗਸਤ ਦੇ ਦੂਜੇ ਹਫ਼ਤੇ ਤੈਅ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

  ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰੋਪੜ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਥੱਲੀ ਦੇ ਲੋਕਾਂ ਦੀ ਸ਼ਿਕਾਇਤ ’ਤੇ ਇਹ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਰੋਪੜ ਥਰਮਲ ਪਲਾਂਟ ਦੀ ਉੱਡਦੀ ਸੁਆਹ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਹੋਰ ਵਸਤਾਂ ’ਤੇ ਜੰਮ ਰਹੀ ਹੈ। ਇਹ ਸ਼ਿਕਾਇਤ ਜਨਵਰੀ 2024 ਵਿੱਚ ਦਰਜ ਕਰਵਾਈ ਗਈ ਸੀ। 

ਪੜ੍ਹੋ ਇਹ ਖ਼ਬਰ :  Indian-Canadian Gangster Arrested in US: ਅਮਰੀਕਾ 'ਚ ਗ੍ਰਿਫ਼ਤਾਰ ਭਾਰਤੀ-ਕੈਨੇਡੀਅਨ ਗੈਂਗਸਟਰ, ਆਸਟ੍ਰੇਲੀਆ ਤੱਕ ਫੈਲਿਆ ਸੀ ਨੈੱਟਵਰਕ

ਪਿੰਡ ਵਾਸੀਆਂ ਦੀ ਸ਼ਿਕਾਇਤ ’ਤੇ ਪੀਪੀਸੀਬੀ ਦੇ ਅਧਿਕਾਰੀਆਂ ਨੇ ਰੋਪੜ ਥਰਮਲ ਪਲਾਂਟ ਦਾ ਦੌਰਾ ਕੀਤਾ ਸੀ ਅਤੇ ਇਸ ਦੌਰਾਨ ਵਾਤਾਵਰਣ ਕਾਨੂੰਨਾਂ ਦੀਆਂ ਕਈ ਸਪੱਸ਼ਟ ਉਲੰਘਣਾਵਾਂ ਪਾਈਆਂ ਗਈਆਂ ਸਨ। 

ਰੋਪੜ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਹਰੀਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਦੇ ਹੁਕਮਾਂ ਖ਼ਿਲਾਫ਼ ਅਪੀਲ ਕਰਨਗੇ। 

"(For more news apart from “PPCB imposes Rs 5 crore fine on Ropar Thermal Plant news in punjabi, ” stay tuned to Rozana Spokesman.)"

SHARE ARTICLE

ਏਜੰਸੀ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement