Rupnagar News : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰੂਪਨਗਰ ਸਰਕਾਰੀ ਥਰਮਲ ਪਲਾਂਟ 'ਤੇ 5 ਕਰੋੜ ਦਾ ਲਗਾਇਆ ਜੁਰਮਾਨਾ

By : BALJINDERK

Published : Jul 17, 2025, 6:24 pm IST
Updated : Jul 17, 2025, 6:24 pm IST
SHARE ARTICLE
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰੂਪਨਗਰ ਸਰਕਾਰੀ ਥਰਮਲ ਪਲਾਂਟ 'ਤੇ 5 ਕਰੋੜ ਦਾ ਲਗਾਇਆ ਜੁਰਮਾਨਾ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰੂਪਨਗਰ ਸਰਕਾਰੀ ਥਰਮਲ ਪਲਾਂਟ 'ਤੇ 5 ਕਰੋੜ ਦਾ ਲਗਾਇਆ ਜੁਰਮਾਨਾ

Rupnagar News : 15 ਦਿਨਾਂ ਦੇ ਅੰਦਰ ਜੁਰਮਾਨੇ ਦੀ ਰਾਸ਼ੀ ਨੂੰ ਭਰਨ ਲਈ ਕਿਹਾ

Rupnagar News in Punjabi : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੁਆਰਾ ਵੱਡੀ ਕਾਰਵਾਈ ਕਰਦੇ ਹੋਇਆ ਰੂਪਨਗਰ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਥਰਮਲ ਪਲਾਂਟ ਦੇ ਉੱਪਰ ਪੰਜ ਕਰੋੜ ਦਾ ਜੁਰਮਾਨਾ ਲਗਾਇਆ ਗਿਆ। ਇਹ ਫੈਸਲਾ 7 ਜੁਲਾਈ ਨੂੰ ਬੋਰਡ ਦੀ ਚੇਅਰਮੈਨ ਰੀਨਾ ਗੁਪਤਾ ਦੀ ਅਗਵਾਈ ਦੇ ਵਿੱਚ ਹੋਈ ਸੁਣਵਾਈ ਤੋਂ ਬਾਅਦ ਸੁਣਾਇਆ ਗਿਆ। 

ਇਸ ਸਬੰਧੀ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਦੁਆਰਾ ਪਲਾਟ ਪ੍ਰਬੰਧਕਾਂ ਨੂੰ 15 ਦਿਨਾਂ ਦੇ ਅੰਦਰ ਜੁਰਮਾਨੇ ਦੀ ਰਾਸ਼ੀ ਨੂੰ ਭਰਨ ਦੇ ਲਈ ਵੀ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵਾਤਾਵਰਨ ਇੰਜੀਨੀਅਰ ਗੁਰਸ਼ਰਨ ਦਾਸ ਗਰਗ  ਨੇ ਦੱਸਿਆ ਕਿ 2024 ’ਚ ਥੱਲੀ ਪਿੰਡ ਦੇ ਕਿਸਾਨਾਂ ਦੇ ਦੁਆਰਾ ਇੱਕ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਇੱਕ ਕਮੇਟੀ ਬਣਾਈ ਗਈ ਅਤੇ ਜਦੋਂ ਉਸ ਕਮੇਟੀ ਦੇ ਦੁਆਰਾ ਮਾਰਚ  2025 ਦੇ ਵਿੱਚ ਪਲਾਂਟ ਦਾ ਨਿਰੀਖਣ ਕੀਤਾ ਗਿਆ ਤਾਂ ਕਾਫੀ ਖਾਮੀਆਂ ਪਾਈਆਂ ਗਈਆਂ। ਜਿਨਾਂ ਦੇ ਵਿੱਚ ਕਈ ਚੀਜ਼ਾਂ ਵਾਤਾਵਰਨ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਸਨ। ਜਿਸ ਤੋਂ ਬਾਅਦ ਕਮੇਟੀ ਦੇ ਦੁਆਰਾ ਬੋਰਡ ਨੂੰ ਦਿੱਤੀ ਆਪਣੀ ਸਮੀਖਿਆ ਜਾਣਕਾਰੀ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। 

ਦੱਸ ਦਈਏ ਕਿ ਰੋਪੜ ਦਾ ਥਰਮਲ ਪਲਾਂਟ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਇਹ ਰੋਜ਼ਾਨਾ 840 ਮੈਗਾਵਾਟ ਦੇ ਕਰੀਬ ਬਿਜਲੀ ਪੈਦਾ ਕਰਦਾ ਹੈ।

(For more news apart from Punjab Pollution Control Board imposes fine 5 crore Rupnagar Government Thermal Plant News in Punjabi, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM
Advertisement