ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ ਹੈ: ਅਕਾਲੀ ਦਲ
Published : Aug 17, 2018, 6:28 pm IST
Updated : Aug 17, 2018, 6:29 pm IST
SHARE ARTICLE
 Justice ranjit singh and amarinder singh
Justice ranjit singh and amarinder singh

ਜਿਸ ਤਰ੍ਹਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਟਵੀਟ ਤੋਂ ਜ਼ਾਹਰ ਹੈ

ਚੰਡੀਗੜ੍ਹ 17 ਅਗਸਤਮ, ਜਿਸ ਤਰ੍ਹਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਟਵੀਟ ਤੋਂ ਜ਼ਾਹਰ ਹੈ, ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਂਪੇ ਜਾਣ ਤੋਂ 24 ਘੰਟਿਆਂ ਤੋਂ ਵੀ ਪਹਿਲਾਂ ਲੀਕ ਕਰ ਦਿੱਤਾ ਗਿਆ ਹੈ। ਇਹ ਸਭ ਕਾਂਗਰਸ, ਜਸਟਿਸ ਰਣਜੀਤ ਸਿੰਘ ਅਤੇ ਉਹਨਾਂ ਦੇ ਕਰੀਬੀ ਰਿਸ਼ਤੇਦਾਰ ਖਹਿਰਾ ਵੱਲੋਂ ਰਲ ਕੇ ਕੀਤੀ ਗਈ ਇੱਕ ਗੰਭੀਰ ਸਿਆਸੀ ਸਾਜ਼ਿਸ਼ ਜਾਪਦੀ ਹੈ।

Justice Ranjit SinghJustice Ranjit Singh

ਸੱਤਾਧਾਰੀ ਪਾਰਟੀ, ਖਹਿਰਾ ਅਤੇ ਜਸਟਿਸ ਰਣਜੀਤ ਸਿੰਘ ਉੱਤੇ ਇਸ ਮਾਮਲੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਰਿਪੋਰਟ ਦੇ 195 ਪੰਨਿਆਂ ਦੇ ਪਹਿਲੇ ਭਾਗ ਨੂੰ ਲੀਕ ਕੀਤਾ ਗਿਆ ਸੀ ਅਤੇ ਸਰਕਾਰ ਨੇ ਉਸ ਘਟਨਾ ਦੀ ਜਾਂਚ ਲਈ ਅਜੇ ਕੱਲ• ਇੱਕ ਵਜ਼ਾਰਤੀ ਉਪ ਕਮੇਟੀ ਕਾਇਮ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਕਿ ਖਹਿਰਾ ਨੇ ਟਵਿੱਟਰ ਉੱਤੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਦਿੱਤੇ ਗਏ ਹਲਫੀਆ ਬਿਆਨ ਬਾਰੇ ਸੱਚ ਦੱਸਣ ਦੀ ਅਪੀਲ ਕੀਤੀ ਹੈ।

Sukhpal KhehraSukhpal Khehra

ਇਸ ਤੋਂ ਸਪੱਸ਼ਟ ਹੈ ਕਿ ਖਹਿਰਾ ਨੂੰ ਰਿਪੋਰਟ ਦੇ ਦੂਜੇ ਹਿੱਸੇ ਦੀ ਵੀ ਕਾਪੀ ਦਿੱਤੀ ਜਾ ਚੁੱਕੀ ਹੈ ਅਤੇ ਇਹ ਵੀ ਸ਼ੱਕ ਹੁੰਦਾ ਹੈ ਕਿ ਉਸ ਨੂੰ ਅਗਾਊਂ ਹੀ ਕਾਪੀ ਸੌਂਪੀ ਗਈ ਹੈ। ਡਾਕਟਰ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇਸ ਤੋਂ ਪਹਿਲਾਂ ਕਿ ਵਜ਼ਾਰਤੀ ਉਪ ਕਮੇਟੀ ਜਾਂਚ ਦਾ ਡਰਾਮਾ ਸ਼ੁਰੂ ਕਰਦੀ, ਇਸ ਰਿਪੋਰਟ ਦਾ ਦੂਜਾ ਹਿੱਸਾ ਵੀ ਖਹਿਰਾ ਦੇ ਰਾਹੀਂ ਲੀਕ ਕਰ ਦਿੱਤਾ ਗਿਆ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਜਾਂ ਤਾਂ ਸਰਕਾਰ ਜਾਣਬੁੱਝ ਕੇ ਇਸ ਰਿਪੋਰਟ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜਾਂ ਫਿਰ ਰਣਜੀਤ ਸਿੰਘ

Parkash Singh BadalParkash Singh Badal

ਨੇ ਖੁਦ ਖਹਿਰਾ ਨੂੰ ਖੁਸ਼ ਕਰਨ ਅਤੇ ਉਸ ਡੁੱਬ ਰਹੇ ਸਿਆਸੀ ਕਰੀਅਰ ਹੁਲਾਰਾ ਦੇਣ ਵਾਸਤੇ ਇਸ ਰਿਪੋਰਟ ਅੰਦਲੀਆਂ ਗੱਲਾਂ ਉਸ ਨੂੰ ਦੱਸ ਦਿੱਤੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਰਿਪੋਰਟ ਅਤੇ ਕੀਤੀ ਜਾਣ ਵਾਲੀ ਕਾਰਵਾਈ ਦੀ ਸਿਫਾਰਿਸ਼ ਸਮੇਤ ਅਗਲੇ ਹਫਤੇ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਥਸ਼ਨ ਵਿਚ ਰੱਖੀ ਜਾਣੀ ਹੈ, ਪਰੰਤੂ ਸਰਕਾਰ ਨੇ ਨਾ ਸਿਰਫ ਇਸ ਰਿਪੋਰਟ ਦੀ ਪਵਿੱਤਰਤਾ ਨੂੰ ਤੀਲਾ ਤੀਲਾ ਕਰ ਦਿੱਤਾ ਹੈ, ਸਗੋਂ ਸਦਨ ਦੀ ਮਰਿਆਦਾ ਨਾਲ ਵੀ ਖ਼ਿਲਵਾੜ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਸਦਨ ਵਿਚ ਰੱਖੀਆਂ ਜਾਣੀਆਂ ਹੁੰਦੀਆਂ ਹਨ

Srimoni Akali Dal Srimoni Akali Dal

ਅਤੇ ਇਹਨਾਂ ਨੂੰ ਚੁੱਪ-ਚੁਪੀਤੇ ਜਾਂ ਖੁੱਲ•ੇਆਮ ਲੀਕ ਕਰਨਾ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਬਰਾਬਰ ਹੁੰਦਾ ਹੈ, ਜਿਸ ਵਾਸਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।  ਅਕਾਲੀ ਆਗੂ ਨੇ ਕਿਹਾ ਕਿ ਵਾਰ ਵਾਰ ਰਿਪੋਰਟ ਦਾ ਲੀਕ ਹੋਣਾ ਇਹੀ ਸਾਬਿਤ ਕਰਦਾ ਹੈ ਕਿ ਮੌਜੂਦਾ ਕਾਂਗਰਸ ਸਰਕਾਰ ਕੋਈ ਵੀ ਚੀਜ਼ ਗੁਪਤ ਰੱਖਣ ਦੇ ਸਮਰੱਥ ਨਹੀਂ ਹੈ। ਅਜਿਹੀਆਂ ਘਟਨਾਵਾਂ ਨਾਲ ਸਦਨ ਦੇ ਸਵੈਮਾਣ ਨੂੰ ਸੱਟ ਮਾਰ ਕੇ ਸਰਕਾਰ ਨੇ ਆਪਣਾ ਸਾਸ਼ਨ ਕਰਨ ਦਾ ਅਧਿਕਾਰ ਗੁਆ ਲਿਆ ਹੈ। ਅਜਿਹੀਆਂ ਰਿਪੋਰਟਾਂ ਨੂੰ ਹਰ ਕੀਮਤ ਉੱਤੇ ਸੰਭਾਲ ਕੇ ਰੱਖਿਆ ਜਾਣਾ ਚਾਹੀਦਾ ਹੈ।

Daljeet Singh CheemaDaljeet Singh Cheema

ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਇਸ ਰਿਪੋਰਟ ਨੂੰ ਬੇਇਨਸਾਫੀ ਦੀ ਰਿਪੋਰਟ ਕਹਿ ਕੇ ਰੱਦ ਕਰ ਚੁੱਕਿਆ ਹੈ। ਪਾਰਟੀ ਦਾ ਮੰਨਣਾ ਹੈ ਕਿ ਇਹ ਰਿਪੋਰਟ ਕਾਂਗਰਸ ਦੇ ਆਕਾਵਾਂ ਨਾਲ ਮਸ਼ਵਰਾ ਕਰਨ ਮਗਰੋਂ ਪੰਜਾਬ ਕਾਂਗਰਸ ਭਵਨ ਅੰਦਰ ਬੈਠ ਕੇ ਤਿਆਰ ਕੀਤੀ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਆਪ ਆਗੂ ਖਹਿਰਾ ਵੱਲੋਂ ਇਸ ਰਿਪੋਰਟ ਨੂੰ ਲੀਕ ਕਰਨ ਵਿਚ ਨਿਭਾਈ ਭੂਮਿਕਾ ਤੋਂ ਜਾਪਦਾ ਹੈ ਕਿ ਆਪ ਵੀ ਇਸ ਬੋਗਸ ਰਿਪੋਰਟ ਨੂੰ ਤਿਆਰ ਕਰਵਾਉਣ ਵਿਚ ਭਾਈਵਾਲ ਲੱਗਦੀ ਹੈ। ਉਹਨਾਂ ਕਿਹਾ ਕਿ ਇਸ ਰਿਪੋਰਟ ਨੂੰ ਕੂੜੇਦਾਨ ਵਿਚ ਸੁੱਟਿਆ ਜਾਣਾ ਚਾਹੀਦਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement