
ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫ਼ੁਲ ਕਰਨ ਲਈ ਅਕਾਲੀ ਦਲ ਵਲੋਂ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ...............
ਖੰਨਾ : ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫ਼ੁਲ ਕਰਨ ਲਈ ਅਕਾਲੀ ਦਲ ਵਲੋਂ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਚ ਜਨਤਾ ਦਾ ਨਹੀਂ , ਅਫ਼ਸਰਸ਼ਾਹੀ ਦਾ ਰਾਜ ਹੈ। ਕਿਉਂਕਿ ਸਰਕਾਰੇ-ਦਰਬਾਰੇ ਮੰਤਰੀਆਂ ਦੀ ਵੀ ਅਫ਼ਸਰਸ਼ਾਹੀ ਨਹੀਂ ਵਲੋਂ ਨਹੀਂ ਸੁਣੀ ਜਾਂਦੀ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਬੇਅਦਬੀ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਸਾਜ਼ਿਸ਼ ਅਧੀਨ ਬਦਨਾਮ ਕੀਤਾ ਜਾ ਰਿਹਾ ਹੈ।
Sukhbir Singh Badal At Isru
ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਦੀ ਜਾਨ ਜਾ ਸਕਦੀ ਹੈ, ਪਰ ਉਹ ਸਾਜ਼ਸ਼ ਨਹੀਂ ਰਚ ਸਕਦੇ ਸਕਦੇ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਵਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਮਹਿਤਾਬ ਸਿੰਘ ਕਮਿਸ਼ਨ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਵਾਂ ਕਮਿਸ਼ਨਾਂ ਦੇ ਚੇਅਰਮੈਨਾਂ ਨੂੰ ਕਾਂਗਰਸ ਪੱਖੀ ਦਸਦਿਆਂ ਮੰਗ ਕੀਤੀ ਕਿ ਬੇਅਦਬੀ ਘਟਨਾਵਾਂ ਦੀ ਕਿਸੇ ਸੀਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇ। ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਵਲੋਂ ਅਕਾਲੀ ਦਲ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।
Sukhbir Singh Badal addressing the conference
Isru Conference
ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਖੰਨਾ ਹਲਕੇ ਦੇ ਇੰਚਾਰਜ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਅਪਣੇ ਭਾਸ਼ਣ ਵਿਚ ਕੈਪਟਨ ਸਰਕਾਰ 'ਤੇ ਨਿਸ਼ਾਨਾ ਲਾਉਣ ਦੀ ਥਾਂ ਸਥਾਨਕ ਵਿਧਾਇਕ ਗੁਰਕੀਰਤ ਸਿੰਘ ਕੋਟਲੀ 'ਤੇ ਹੀ ਨਿਸ਼ਾਨਾ ਸਾਧਿਆ ਤੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਤੁਸੀਂ ਬਹੁਤ ਵੱਡੀ ਭੁੱਲ ਕੀਤੀ ਹੈ ਕਿ ਇਕ ਕੇਤੀਆ ਕਾਂਡ ਵਿਚ ਸ਼ਾਮਲ ਉਮੀਦਵਾਰ ਨੂੰ ਅਪਣਾ ਵਿਧਾਇਕ ਚੁਣਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਅਨਿਲ ਦੱਤ ਫੱਲੀ ਨੂੰ ਵੀ ਛੱਲੀ ਕਹਿ ਕੇ ਸੰਬੋਧਨ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਕਿੱਥੇ ਹੈ?