ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਗ੍ਰਿਫਤਾਰ
Published : Aug 17, 2019, 3:19 pm IST
Updated : Aug 17, 2019, 3:57 pm IST
SHARE ARTICLE
Sukhpreet Budha
Sukhpreet Budha

ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਰੋਮਾਨੀਆ 'ਚ ਗ੍ਰਿਫਤਾਰ...

ਚੰਡੀਗੜ੍ਹ: ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਰੋਮਾਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਢਾ ਦੀ ਰੋਮਾਨੀਆ ਵਿਚ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ 'ਮੋਸਟ ਵਾਂਟੇਡ' ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਰੋਮਾਨੀਆ ਦੇਸ਼ ਵਿਚ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 'ਪੰਜਾਬ ਪੁਲਸ ਨੇ ਦਰਅਸਲ 'ਇੰਟਰਪੋਲ' ਤੱਕ ਪਹੁੰਚ ਕਰ ਕੇ 'ਬੁੱਢਾ' ਬਾਰੇ ਜਾਣਕਾਰੀ ਉਸ ਦੇ ਅਧਿਕਾਰੀਆਂ ਨਾਲ ਸਾਂਝੀ ਕੀਤੀ ਸੀ।

Arrest Arrest

ਇਸ ਤੋਂ ਪਹਿਲਾਂ ਸੀ. ਬੀ. ਆਈ.  ਤੱਕ ਪਹੁੰਚ ਕੀਤੀ ਗਈ ਸੀ ਕਿਉਂਕਿ ਭਾਰਤ ਵੱਲੋਂ ਸੀ. ਬੀ. ਆਈ. ਹੀ ਇੰਟਰਪੋਲ ਨਾਲ ਸਿੱਧੀ ਗੱਲਬਾਤ ਕਰਦੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਜੇ ਉੱਚ ਪੱਧਰੀ ਸੂਤਰਾਂ ਤੋਂ ਸਿਰਫ਼ ਇਹੋ ਖ਼ਬਰ ਮਿਲੀ ਹੈ ਕਿ ਬਦਮਾਸ਼ ਸੁਖਪ੍ਰੀਤ ਸਿੰਘ ਬੁੱਢਾ ਨੂੰ 4-5 ਦਿਨ ਪਹਿਲਾਂ ਰੋਮਾਨੀਆ ਦੇ ਇਕ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, ਇੰਟਰਪੋਲ ਦੇ ਅਧਿਕਾਰੀ ਪੰਜਾਬ ਪੁਲਸ ਨਾਲ ਕੋਈ ਸਿੱਧੀ ਗੱਲਬਾਤ ਨਹੀਂ ਕਰਦੇ। ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਮੁਤਾਬਕ ਹਾਲੇ ਸੁਖਪ੍ਰੀਤ ਸਿੰਘ ਬੁੱਢਾ ਦੀ ਗ੍ਰਿਫ਼ਤਾਰੀ ਦੇ ਪੂਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਸੁਖਪ੍ਰੀਤ ਸਿੰਘ ਬੁੱਢਾ ਨੇ ਆਪਣੇ ਸੰਪਰਕ ਤੇ ਸਬੰਧ ਕੁਝ ਖ਼ਾਲਿਸਤਾਨ-ਪੱਖੀ ਤੱਤਾਂ ਨਾਲ ਵੀ ਕਾਇਮ ਕਰ ਲਏ ਸਨ। ਉਂਝ ਯੂਰਪ 'ਚ ਕੁਝ ਖ਼ਾਲਿਸਤਾਨ ਪੱਖੀਆਂ ਨੇ ਆਪੋ ਆਪਣੇ ਫ਼ੇਸਬੁੱਕ ਖਾਤਿਆਂ 'ਤੇ ਸੁਖਪ੍ਰੀਤ ਸਿੰਘ ਬੁੱਢਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਸੁਖਪ੍ਰੀਤ ਸਿੰਘ ਬੁੱਢਾ ਨੇ 20 ਮਾਰਚ, 2011 ਨੂੰ ਆਪਣੇ ਹੀ ਪਿੰਡ ਕੁੱਸਾ (ਮੋਗਾ) 'ਚ ਇਕ ਕਤਲ ਕੀਤਾ ਸੀ। ਇਸ ਕਤਲ ਕੇਸ ਵਿਚ ਉਸ ਨੂੰ 5 ਅਗਸਤ, 2015 ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਅਗਲੇ ਸਾਲ 2016 ਦੌਰਾਨ ਉਹ ਪੈਰੋਲ ਦੌਰਾਨ ਫ਼ਰਾਰ ਹੋ ਗਿਆ ਸੀ। ਫਿਰ ਉਸ ਨੂੰ ਭਗੌੜਾ ਵੀ ਐਲਾਨ ਦਿੱਤਾ ਗਿਆ ਸੀ। 17 ਜਨਵਰੀ, 2017 ਨੂੰ  ਉਸ ਡੱਬਵਾਲੀ ਦੇ ਇਕ ਵਪਾਰੀ ਦਾ ਕਤਲ ਕੀਤਾ ਸੀ। ਫਿਰ ਉਸ ਨੇ ਉਸੇ ਸਾਲ ਜੁਲਾਈ 'ਚ ਜੈਤੋ ਦੇ ਇਕ ਹੋਰ ਕਾਰੋਬਾਰੀ ਰਵਿੰਦਰ ਪੱਪੂ ਕੋਛੜ ਦਾ ਵੀ ਕਤਲ ਕਰ ਦਿੱਤਾ ਸੀ। ਇਸ ਤੋਂ ਇਲਾਵਾ ਜੂਨ 2017 ਦੌਰਾਨ ਸੁਖਪ੍ਰੀਤ ਸਿੰਘ ਬੁੱਢਾ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਇਕ ਪੋਲਟਰੀ ਫ਼ਾਰਮ ਦੇ ਮਾਲਕ ਹਰਦੇਵ ਸਿੰਘ ਗੋਗੀ ਜਟਾਣਾ ਨਿਵਾਸੀ ਰਾਮਪੁਰਾ ਫੂਲ (ਬਠਿੰਡਾ) ਦੀ ਵੀ ਜਾਨ ਲੈ ਲਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement