
ਪੰਜਾਬ ਦੇ ਕਈ ਸ਼ਹਿਰਾਂ 'ਚ ਤੇਜ਼ ਬਾਰਿਸ਼ ਕਾਰਨ ਸੜਕਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ।
ਅੰਮ੍ਰਿਤਸਰ: ਪੰਜਾਬ ਦੇ ਕਈ ਸ਼ਹਿਰਾਂ 'ਚ ਤੇਜ਼ ਬਾਰਿਸ਼ ਕਾਰਨ ਸੜਕਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ। ਕਈ ਥਾਈਂ ਤਾਂ ਪਾਣੀ ਲੋਕਾਂ ਦੇ ਘਰਾਂ ਚ ਵੜ ਗਿਆ ਹੈ। ਅਜਿਹੀ ਹੀ ਸਥਿਤੀ ਬਣੀ ਹੋਈ ਅਮ੍ਰਿਤਸਰ ਚ ਸ਼੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਦੀ , ਜਿਸ ਨੂੰ ਅਕਾਲੀ ਦਲ ਦੀ ਸਰਕਾਰ ਸਮੇਂ ਸੈਂਕੜੇ ਕਰੋੜਾਂ ਦੀ ਲਾਗਤ ਨਾਲ ਬਣਵਾਇਆ ਗਿਆ ਸੀ ਜੋ ਕਿ ਮੀਂਹ ਪੈਣ ਤੋਂ ਬਾਅਦ ਇੱਕ ਨਦੀ ਰੂਪ ਧਾਰਨ ਕਰ ਲੈਂਦੀ ਹੈ।
Amritsar heritage street
ਬਾਰਿਸ਼ ਦਾ ਪਾਣੀ ਖੜ੍ਹਾ ਹੋਣ ਤੋਂ ਬਾਅਦ ਦਰਬਾਰ ਸਾਹਿਬ ਜਾਂਦੇ ਸ਼ਰਧਾਲੂਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਾਹਨ ਵੀ ਇਸ ਮੀਂਹ ਦੇ ਪਾਣੀ ਚ ਫਸ ਕੇ ਰਹਿ ਜਾਂਦੇ ਹਨ। ਅੰਮ੍ਰਿਤਸਰ ਦੇ ਲੋਕਾਂ ਵਲੋਂ ਕਈ ਵਾਰ ਇਸ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਪਰ ਅਫ਼ਸੋਸ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।
Rain water
ਦੁੱਖ ਦੀ ਗੱਲ ਤਾਂ ਇਹ ਹੈ ਕਿ ਮੌਜੂਦਾ ਸਰਕਾਰ ਵਲੋਂ ਵੀ ਹੇਰਿਟੇਜ ਸਟ੍ਰੀਟ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਦਕਿ ਸ਼੍ਰੀ ਦਰਬਾਰ ਸਾਹਿਬ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਹੈ ਅਤੇ ਇਸੇ ਨੂੰ ਜਾਣ ਵਾਲਾ ਮਾਰਗ ਆਪਣੀ ਕਹਾਣੀ ਖੜ੍ਹੇ ਪਾਣੀ 'ਚ ਡੁੱਬਦੀ ਆਪ ਬਿਆਨ ਕਰ ਰਿਹਾ ਹੈ। ਅੰਮ੍ਰਿਤਸਰ ਦੇ ਲੋਕ ਉਡੀਕ ‘ਚ ਹਨ ਕਿ ਕਦੋਂ ਸਰਕਾਰ ਦੇ ਕੰਨ 'ਤੇ ਜੂੰ ਸਰਕੇ ਅਤੇ ਇਸ ਮੁਸ਼ਕਿਲ ਦਾ ਕੋਈ ਹੱਲ ਨਿਕਲ ਸਕੇ ।
Rain
ਜ਼ਿਕਰਯੋਗ ਹੈ ਕਿ ਤੇਜ਼ ਬਾਰਿਸ਼ ਦੇ ਚਲਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵੀ ਭਾਖੜਾ ਬੰਨ੍ਹ ਤੋਂ 40 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸ਼ਨ ਨੇ ਜਲੰਧਰ ਜ਼ਿਲ੍ਹੇ 'ਚ ਸਤਲੁਜ ਨਦੀ ਦੇ ਆਸਪਾਸ ਅਤੇ ਹੇਠਲੇ ਇਲਾਕਿਆਂ 'ਚ ਰਹਿਣ ਵਾਲਿਆਂ ਨੂੰ ਸ਼ੁੱਕਰਵਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਾੜੀ ਖੇਤਰ ਵਿਚ ਭਾਰੀ ਮੀਂਹ ਤੋਂ ਬਾਅਦ ਭਾਖੜਾ ਬੰਨ੍ਹ ਤੋਂ ਵੱਧ ਪਾਣੀ ਛੱਡਣਾ ਪਿਆ ਅਤੇ ਸ਼ਨਿੱਚਰਵਾਰ ਤੱਕ ਜ਼ਿਲ੍ਹੇ ਚ ਇਸ ਪਾਣੀ ਦੇ ਪਹੁੰਚਣ ਦੀ ਸੰਭਾਵਨਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।