ਕਰੋਨਾ ਨੇ ਵਧਾਈ ਚਿੰਤਾ : ਐਸਐਸਪੀ ਦੇ ਕਰੋਨਾ ਪੋਜ਼ੇਟਿਵ ਹੋਣ ਬਾਅਦ ਮਨਪ੍ਰੀਤ ਬਾਦਲ ਵੀ ਹੋਏ ਇਕਾਂਤਵਾਸ!
Published : Aug 17, 2020, 4:19 pm IST
Updated : Aug 17, 2020, 6:36 pm IST
SHARE ARTICLE
Manpreet Badal
Manpreet Badal

ਡੀਸੀ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐਸਐਸਪੀ ਦੇ ਸੰਪਰਕ 'ਚ ਆਉਣ ਵਾਲਿਆਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਸਲਾਹ

ਬਠਿੰਡਾ : ਦੇਸ਼ ਅੰਦਰ ਕਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਲਗਾਤਾਰ ਜਾਰੀ ਹੈ। ਪਿਛਲੇ ਦਿਨਾਂ ਦੌਰਾਨ ਦੇਸ਼ ਭਰ ਅੰਦਰ ਕਈ ਵੱਡੇ ਸਿਆਸੀ ਆਗੂਆਂ ਤੋਂ ਇਲਾਵਾ ਅਧਿਕਾਰੀਆਂ ਅਤੇ ਪ੍ਰਸਿੱਧ ਹਸਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਅਜਿਹੇ ਹੀ ਹਾਲਾਤ ਪੰਜਾਬ ਦੇ ਕਈ ਸ਼ਹਿਰਾਂ 'ਚ ਬਣਦੇ ਜਾ ਰਹੇ ਹਨ।

manpreet Singh Badalmanpreet Singh Badal

ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਐਸਐਸਪੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹੜਕੰਮ ਮੱਚ ਗਿਆ ਹੈ। ਕਿਉਂਕਿ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਐਸਐਸਪੀ ਭੁਪਿੰਦਰ ਸਿੰਘ ਵਿਰਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੀ ਸੰਪਰਕ 'ਚ ਆਏ ਸਨ। ਹੁਣ ਡਿਪਟੀ ਕਮਿਸ਼ਨਰ ਬਠਿੰਡਾ ਨੇ ਵੀ ਖੁਦ ਨੂੰ ਇਕਾਂਸਵਾਸ ਕਰਦਿਆਂ ਐਸਐਸਪੀ ਬਠਿੰਡਾ ਦੇ ਸੰਪਰਕ ਵਿਚ ਆਉਣ ਵਾਲੇ ਬਾਕੀ ਲੋਕਾਂ ਨੂੰ ਅਪਣੇ ਕੋਨੋਨਾ ਟੈਸਟ ਕਰਵਾਉਣ ਦੀ ਸਲਾਹ ਦਿਤੀ ਹੈ।

Manpreet Badal Manpreet Badal

ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਇਕਾਂਤਵਾਸ ਕਰਨ ਦੀ ਜਾਣਕਾਰੀ ਫ਼ੇਸਬੁੱਕ 'ਤੇ ਸਾਂਝੀ ਲਿਖਿਆ ਹੈ ਕਿ ''ਮੈਂ ਐਸਐਸਪੀ ਭੁਪਿੰਦਰ ਸਿੰਘ ਵਿਰਕ ਨੂੰ 15 ਅਗੱਸਤ ਦੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਅਪਣੇ ਪਰਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੈਂ ਸਵੈ-ਇਕਾਂਤਵਾਸ 'ਚ ਜਾ ਰਿਹਾ ਹਾਂ। ਇਸ ਸਮੇਂ ਦੌਰਾਨ ਮੇਰੇ ਵਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।''

Bhupinder Singh VirkBhupinder Singh Virk

ਕਾਬਲੇਗੌਰ ਹੈ ਕਿ ਪੰਜਾਬ ਅੰਦਰ ਕਰੋਨਾ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪਿਛਲੇ 48 ਘੰਟਿਆਂ ਦੌਰਾਨ ਮੌਤਾਂ ਦਾ ਅੰਕੜਾ ਵੀ ਵਧਿਆ ਹੈ। ਪੰਜਾਬ ਅੰਦਰ ਕਰੋਨਾ ਮਰੀਜ਼ਾਂ ਦਾ ਅੰਕੜਾ ਹੁਣ 31 ਹਜ਼ਾਰ ਤੋਂ ਪਾਰ  ਪਹੁੰਚ ਗਿਆ ਹੈ। ਹੁਣ ਤਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਲੁਧਿਆਣਾ ਪਹਿਲੇ ਸਥਾਨ 'ਤੇ ਬਣਿਆ ਹੋਇਆ ਹੈ, ਜਿੱਥੇ ਹੁਣ ਤਕ 6593 ਮਾਮਲੇ ਸਾਹਮਣੇ ਆ ਚੁੱਕੇ ਹਨ।

Corona virusCorona virus

ਇਸੇ ਤਰ੍ਹਾਂ ਜਲੰਧਰ 'ਚ 4057, ਪਟਿਆਲਾ 'ਚ 3778, ਅੰਮ੍ਰਿਤਸਰ 2762, ਮੋਹਾਲੀ 'ਚ 1809, ਹੁਸ਼ਿਆਰਪੁਰ 'ਚ 850, ਤਰਨ ਤਾਰਨ 'ਚ 570, ਪਠਾਨਕੋਟ 'ਚ 762, ਮਾਨਸਾ 'ਚ 275, ਕਪੂਰਥਲਾ 'ਚ 605, ਫ਼ਰੀਦਕੋਟ 'ਚ 568, ਸੰਗਰੂਰ 'ਚ 1519, ਨਵਾਂ ਸ਼ਹਿਰ 'ਚ 474, ਰੋਪੜ 'ਚ 458, ਫ਼ਿਰੋਜ਼ਪੁਰ 'ਚ 733, ਬਠਿੰਡਾ 'ਚ 1133, ਗੁਰਦਾਸਪੁਰ 'ਚ 1161, ਫ਼ਤਹਿਗੜ੍ਹ ਸਾਹਿਬ 'ਚ 639, ਬਰਨਾਲਾ 'ਚ 632, ਫਾਜ਼ਿਲਕਾ 'ਚ 456, ਮੋਗਾ 'ਚ 755, ਮੁਕਤਸਰ ਸਾਹਿਬ 'ਚ 387 ਮਾਮਲੇ ਸਾਹਮਣੇ ਆ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement