''ਤੁਰੰਤ ਫਾਂਸੀ 'ਤੇ ਲਟਕਾਏ ਜਾਣ ਜੇਲ੍ਹਾਂ 'ਚ ਬੈਠੇ ਖ਼ਾਲਿਸਤਾਨੀ''
Published : Aug 17, 2020, 7:12 pm IST
Updated : Aug 17, 2020, 7:12 pm IST
SHARE ARTICLE
Khalistan Hitesh Bhardwaj Referendum 2020 Gurpatwant Singh Pannu
Khalistan Hitesh Bhardwaj Referendum 2020 Gurpatwant Singh Pannu

ਬਜਰੰਗ ਦਲ ਹਿੰਦੁਸਤਾਨ ਦੇ ਪ੍ਰਧਾਨ ਹਿਤੇਸ਼ ਭਾਰਦਵਾਜ ਦਾ ਵੱਡਾ ਬਿਆਨ

ਅੰਮ੍ਰਿਤਸਰ: ਸ਼ਿਵ ਸੈਨਾ ਤੋਂ ਬਾਅਦ ਹੁਣ ਬਜਰੰਗ ਦਲ ਹਿੰਦੁਸਤਾਨ ਦੇ ਆਗੂਆਂ ਨੇ ਵੀ ਖ਼ਾਲਿਸਤਾਨੀਆਂ 'ਤੇ ਜਮ ਕੇ ਤਿੱਖਾ ਨਿਸ਼ਾਨਾ ਸਾਧਿਆ। ਬਜਰੰਗ ਦਲ ਹਿੰਦੁਸਤਾਨ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਹਿਤੇਸ਼ ਭਾਰਦਵਾਜ ਨੇ ਮੋਗਾ ਦੇ ਡੀਸੀ ਦਫ਼ਤਰ 'ਤੇ ਕੇਸਰੀ ਝੰਡਾ ਲਹਿਰਾਉਣ ਵਾਲਿਆਂ ਵਿਰੁੱਧ ਬੋਲਦਿਆਂ ਆਖਿਆ ਜੇ ਖ਼ਾਲਿਸਤਾਨੀ ਚਾਹੁੰਦੇ ਨੇ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਝੰਡੇ ਲਹਿਰਾ ਕੇ ਖ਼ਾਲਿਸਤਾਨ ਮਿਲ ਜਾਵੇਗਾ ਤਾਂ ਬਜਰੰਗ ਦਲ ਕਦੋਂ ਦਾ ਪੂਰੇ ਹਿੰਦੁਸਤਾਨ ਵਿਚ ਭਗਵਾ ਲਹਿਰਾ ਕੇ ਹਿੰਦੂ ਰਾਸ਼ਟਰ ਬਣਾ ਚੁੱਕਿਆ ਹੁੰਦਾ।

Bajrang Dal hindustanBajrang Dal hindustan

ਉਨ੍ਹਾਂ ਕਿਹਾ ਕਿ ਖ਼ਾਲਿਸਤਾਨੀ ਦਾ ਰੌਲਾ ਪਾਉਣ ਵਾਲੇ ਪਾਕਿਸਤਾਨੀ ਦਲਾਲ ਨੇ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਿਚ ਲੱਗੇ ਹੋਏ ਨੇ। ਉਨ੍ਹਾਂ ਕਿਹਾ ਕਿ ਜਿਹੜੇ ਖ਼ਾਲਿਸਤਾਨੀ ਸਮਰਥਕ ਜੇਲ੍ਹਾਂ ਵਿਚ ਬੰਦ ਕੀਤੇ ਹੋਏ ਨੇ, ਉਨ੍ਹਾਂ ਨੂੰ ਤੁਰੰਤ ਫਾਂਸੀ 'ਤੇ ਲਟਕਾਉਣਾ ਚਾਹੀਦਾ ਹੈ। ਇਸੇ ਤਰ੍ਹਾਂ ਬਜਰੰਗ ਦਲ ਹਿੰਦੁਸਤਾਨ ਦੇ ਪੰਜਾਬ ਪ੍ਰਧਾਨ ਵਿਵੇਕ ਅਰੋੜਾ ਨੇ ਵੀ ਖ਼ਾਲਿਸਤਾਨੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।

Bajrang Dal hindustanBajrang Dal hindustan

ਉਨ੍ਹਾਂ ਆਖਿਆ ਕਿ ਪੰਨੂੰ ਵਰਗੇ ਲੋਕ ਵਿਦੇਸ਼ਾਂ ਵਿਚ ਬੈਠ ਕੇ ਫਿਰ ਤੋਂ ਪੰਜਾਬ ਨੂੰ ਅੱਤਵਾਦ ਦੀ ਅੱਗ ਵਿਚ ਝੋਕਣ ਲੱਗੇ ਹੋਏ ਨੇ। ਦੱਸ ਦਈਏ ਕਿ ਹਿੰਦੂ ਆਗੂਆਂ ਵੱਲੋਂ ਇਹ ਬਿਆਨ ਅੰਮ੍ਰਿਤਸਰ 'ਚ ਬਜਰੰਗ ਦਲ ਹਿੰਦੁਸਤਾਨ ਵੱਲੋਂ ਕੀਤੀ ਗਈ ਇਕ ਮੀਟਿੰਗ ਦੌਰਾਨ ਦਿੱਤੇ ਗਏ। ਇਸ ਮੀਟਿੰਗ ਵਿਚ ਕਪਿਲ ਖੰਨਾ ਨੂੰ ਮਾਝਾ ਜ਼ੋਨ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਜਦੋਂ ਵੀ ਸਿੱਖਾਂ ਦੀ ਖੁਦਮੁਖ਼ਤਾਰੀ ਜਾਂ ਖਾਲਿਸਤਾਨ ਦੀ ਮੰਗ ਉੱਠਦੀ ਹੈ, ਤਾਂ ਸਾਰਿਆਂ ਦਾ ਧਿਆਨ ਭੂਗੋਲਿਕ ਪੱਖੋਂ ਭਾਰਤੀ ਪੰਜਾਬ ਵੱਲ ਜਾਂਦਾ ਹੈ।

Bajrang Dal hindustanBajrang Dal hindustan

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ ਅੱਜ ਪਾਕਿਸਤਾਨ ਵਿੱਚ ਸਥਿਤ ਹੈ। ਭਾਰਤ ਵਿੱਚ 90 ਦੇ ਦਹਾਕੇ ਵਿੱਚ ਸਿੱਖਾਂ ਦੇ ਹਥਿਆਰਬੰਦ ਸੰਘਰਸ਼ ਖਤਮ ਹੋਣ ਤੋਂ ਬਾਅਦ ਕਿਸੇ ਵੀ ਮੁੱਖ ਸਿਆਸੀ ਪਾਰਟੀ ਜਾਂ ਕਿਸੇ ਹੋਰ ਸਿਆਸੀ ਧੜੇ ਨੇ ਖਾਲਿਸਤਾਨ ਦੀ ਮੰਗ ਨਹੀਂ ਚੁੱਕੀ ਸੀ।

Bajrang Dal hindustanBajrang Dal hindustan

ਹੁਣ ਖਾਲਿਸਤਾਨ ਦੀ ਮੰਗ ਅਮਰੀਕਾ, ਕੈਨੇਡਾ ਅਤੇ ਯੂਕੇ ਵਰਗੇ ਦੇਸਾਂ ਵਿੱਚ ਵਸੇ ਕਈ ਸਿੱਖਾਂ ਵੱਲੋਂ ਚੁੱਕੀ ਜਾ ਰਹੀ ਹੈ। ਪੰਜਾਬ ਵਿਚ ਵੀ ਕਈ ਲੋਕ ਹਨ ਜੋ ਕਿ ਖਾਲਿਸਤਾਨ ਦੀ ਮੰਗ ਕਰ ਰਹੇ ਹਨ। ਜਦੋਂ ਵੀ ਪੰਜਾਬ ਵਿਚ ਖਾਲਿਸਤਾਨ ਦੀ ਚਰਚਾ ਛਿੜੀ ਹੈ ਉਦੋਂ ਹੀ ਸ਼ਿਵ ਸੈਨਾ ਜਾਂ ਹੋਰ ਕਈ ਵਿਰੋਧੀ ਪਾਰਟੀਆਂ ਵੱਲੋਂ ਖਾਲਿਸਤਾਨ ਦਾ ਜਮ ਕੇ ਵਿਰੋਧ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement