
ਮੁੱਖ ਮੰਤਰੀ ਨੇ ਸੰਕੇਤਕ ਰੂਪ 'ਚ ਬਾਰਵੀਂ ਜਮਾਤ ਦੇ ਛੇ...
ਪਟਿਆਲਾ: ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਰਾਜਪੁਰਾ ਦੇ ਸੀਨੀਅਰ ਸੈਕੰਡਰੀ ਸਕੂਲ ਗਰਲਸ ਵਿੱਚ 12 ਵੀਂ ਜਮਾਤ ਦੇ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਹਨ। ਇਸ ਦੌਰਾਨ ਵੱਖ ਵੱਖ ਸਕੂਲਾਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਹਰਦਿਆਲ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੋ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ ਜਾ ਰਿਹਾ ਹੈ।
Smart Phone
ਉਨ੍ਹਾਂ ਕਿਹਾ ਕਿ ਕੈਪਤਨ ਸਰਕਾਰ ਵੱਲੋਂ ਕੁੱਲ ਇੱਕ ਲੱਖ 73 ਹਜ਼ਾਰ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣੇ ਸਨ ਜਿਸ ਤਹਿਤ 50 ਹਜ਼ਾਰ ਮੋਬਾਇਲਾਂ ਦੀ ਪਹਿਲੀ ਕਿਸ਼ਤ ਆ ਗਈ ਹੈ। ਸਾਰੇ ਸਰਕਾਰੀ ਸਕੂਲਾਂ ਦੇ ਮੈਨੇਜਰ ਵਿਦਿਆਰਥੀਆਂ ਦੀ ਸੂਚੀ ਤਿਆਰ ਕਰ ਰਹੇ ਹਨ, ਜਲਦੀ ਹੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ।
Smart Phone
ਇਸ ਮੌਕੇ ਸਿਟੀ ਕੌਂਸਲ ਦੇ ਸਾਬਕਾ ਮੁਖੀ ਨਰਿੰਦਰ ਸ਼ਾਸਤਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਗਦੋਮਾਜਰਾ, ਸ਼ਹਿਰ ਸੁਧਾਰ ਟਰੱਸਟ ਦੇ ਚੇਅਰਮੈਨ ਭੁਪਿੰਦਰਾ ਸੈਣੀ, ਸਰਵਜੀਤ ਮਾਣਕਪੁਰ, ਤਰੁਣ ਕਟਾਰੀਆ, ਬਲਦੀਪ ਸਿੰਘ ਬੱਲੂ ਆਦਿ ਹਾਜ਼ਰ ਸਨ। ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12 ਅਗਸਤ ਨੂੰ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ 'ਚ ਇਕ ਹੋਰ ਵੱਡੀ ਪੁਲਾਂਘ ਪੁੱਟੀ।
Smart Phone
ਮੁੱਖ ਮੰਤਰੀ ਨੇ ਸੰਕੇਤਕ ਰੂਪ 'ਚ ਬਾਰਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ। ਇਸ ਦੇ ਨਾਲ ਹੀ ਸੂਬੇ ਭਰ 'ਚ 26 ਵੱਖ-ਵੱਖ ਥਾਵਾਂ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲ੍ਹਿਆਂ 'ਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫੋਨ ਨਿੱਜੀ ਤੌਰ 'ਤੇ ਵੰਡੇ, ਜਿਸ ਨਾਲ ਸੂਬੇ 'ਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।
Smart Phone
ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਇਨ੍ਹਾਂ ਵਿਦਿਆਰਥੀਆਂ 'ਚ 87,395 ਮੁੰਡੇ ਅਤੇ 86,620 ਕੁੜੀਆਂ ਹਨ ਜਿਨ੍ਹਾਂ 'ਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।