'ਇੱਕ ਵਿਧਾਇਕ- ਇੱਕ ਪੈਨਸ਼ਨ' ਦੀ ਮੰਗ ਨੂੰ ਲੈ ਕੇ ਸਪੀਕਰ ਨੂੰ ਮਿਲੇ 'ਆਪ' ਦੇ ਵਿਧਾਇਕ
Published : Aug 17, 2021, 5:59 pm IST
Updated : Aug 17, 2021, 6:09 pm IST
SHARE ARTICLE
AAP MLAs meet Speaker seeking 'One MLA- One Pension'
AAP MLAs meet Speaker seeking 'One MLA- One Pension'

ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਵਿਧਾਇਕਾਂ ਦੇ ਵਫ਼ਦ ਨੇ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦਾ ਕੀਤਾ ਵਿਰੋਧ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਬਤੌਰ ਵਿਧਾਨਕਾਰ ਇੱਕ ਤੋਂ ਵੱਧ ਮਿਲਦੀਆਂ ਮਾਸਿਕ ਪੈਨਸ਼ਨਾਂ ਦਾ ਵਿਰੋਧ ਕਰਦੇ ਹੋਏ 'ਇੱਕ ਵਿਧਾਇਕ - ਇੱਕ ਪੈਨਸ਼ਨ' ਦੀ ਮੰਗ ਰੱਖੀ ਹੈ। ਇਸ ਸਬੰਧ 'ਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਦੇ ਵਫ਼ਦ ਨੇ ਸਪੀਕਰ ਰਾਣਾ ਕੇ.ਪੀ.ਸਿੰਘ ਨੂੰ ਮੰਗ ਪੱਤਰ ਦਿੱਤਾ ਹੈ। ਇਸ ਵਫ਼ਦ ਵਿੱਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ।

Rana KP SinghRana KP Singh

ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਵਾਅਦਾ- ਉੱਤਰਾਖੰਡ ਨੂੰ ਬਣਾਵਾਂਗੇ ਦੁਨੀਆਂ ਦੀ ਅਧਿਆਤਮਕ ਰਾਜਧਾਨੀ

ਪਾਰਟੀ ਵੱਲੋਂ ਜਾਰੀ ਮੰਗ ਪੱਤਰ ਅਤੇ ਸਪੀਕਰ ਨਾਲ ਮੁਲਾਕਾਤ ਉਪਰੰਤ ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ 'ਆਪ' ਵਿਧਾਇਕਾਂ ਨੇ ਇੱਕ ਵਾਰ ਤੋਂ ਵੱਧ ਵਾਰ ਵਿਧਾਇਕ ਬਣਨ ਵਾਲੇ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਇੱਕ ਤੋਂ ਵੱਧ ਮਿਲਦੀ ਮਾਸਿਕ ਪੈਨਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇੰਕਰੀਮੈਂਟ ਆਦਿ ਦੇ ਨਾਂ ਥੱਲੇ ਦਿੱਤਾ ਜਾਂਦਾ ਅਜਿਹਾ ਵਿੱਤੀ ਲਾਭ ਨੈਤਿਕ ਅਤੇ ਸਿਧਾਂਤਕ ਤੌਰ 'ਤੇ ਗਲਤ ਹੈ। ਇਸ ਲਈ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਦਿੱਤੀ ਜਾਵੇ, ਬੇਸ਼ੱਕ ਉਹ ਇੱਕ ਤੋਂ ਵੱਧ ਵਾਰ ਵਿਧਾਇਕ ਕਿਉਂ ਨਾ ਬਣੇ ਹੋਣ।

AAP MLAs meet Speaker seeking 'One Pension- One Pension'
AAP MLAs meet Speaker seeking 'One MLA- One Pension'

ਹੋਰ ਪੜ੍ਹੋ:ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ 'ਤੇ ਕਰਦਾਤਾਵਾਂ ਦਾ ਪੂਰਾ ਅਧਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਨਹੀਂ ਕਿ ਉਹ ਕਰਦਾਤਾਵਾਂ ਵੱਲੋਂ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਦਿੱਤੇ ਟੈਕਸ ਦਾ ਕਿਸੇ ਵੀ ਰੂਪ 'ਚ ਦੁਰਪ੍ਰਯੋਗ ਕਰੇ। ਉਹਨਾਂ  ਕਿਹਾ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 2004 ਵਿਚ ਸੁਧਾਰਾਂ ਦੇ ਨਾਂ 'ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਸੀ, ਜਿਸ ਦਾ ਸਮੁੱਚੇ ਮੁਲਾਜ਼ਮ/ ਪੈਨਸ਼ਨਰ ਵਰਗ ਨੇ ਭਾਰੀ ਵਿਰੋਧ ਕੀਤਾ, ਜੋ ਅੱਜ ਤੱਕ ਜਾਰੀ ਹੈ।

AAP MLAs meet Speaker seeking 'One Pension- One Pension'
AAP MLAs meet Speaker seeking 'One MLA- One Pension'

ਹੋਰ ਪੜ੍ਹੋ:ਚੀਫ ਜਸਟਿਸ ਦੇ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਦਾ ਕੇਂਦਰ 'ਤੇ ਹਮਲਾ, 'ਹੁਣ ਤਾਂ ਸ਼ਰਮ ਕਰੇ ਸਰਕਾਰ'

ਚੀਮਾ ਨੇ ਕਿਹਾ ਨੇ ਸਵਾਲ ਕੀਤਾ ਕਿ ਕਾਨੂੰਨ ਘਾੜਿਆਂ ਨੂੰ ਮੁਲਾਜ਼ਮ ਵਰਗ ਦੀ ਪੈਨਸ਼ਨ ਬੰਦ ਕਰਨ ਜਿਹੇ ਫ਼ੈਸਲੇ ਲੈਣ ਸਮੇਂ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਇੰਕਰੀਮੈਂਟ ਦੇ ਨਾਂ ਥੱਲੇ ਮਿਲਦੀਆਂ ਕਈ- ਕਈ ਮਾਸਿਕ ਪੈਨਸ਼ਨਾਂ ਕਿਉਂ ਨਹੀਂ ਯਾਦ ਆਈਆਂ? ਇਸ ਦਾ ਜਵਾਬ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਸੰਬੰਧਿਤ ਵਿਧਾਇਕਾਂ ਨੂੰ ਜਨਤਾ ਦੇਣਾ ਚਾਹੀਦਾ ਹੈ। ਉਹਨਾਂ  ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਨਕਾਰ ਇੱਕ ਵਿਧਾਇਕ ਨੂੰ ਇੱਕ ਤੋਂ ਵੱਧ ਪੈਨਸ਼ਨ ਨਿਯਮ ਦੇ ਵਿਰੁੱਧ ਹਨ।

Harpal Cheema Harpal Cheema

ਹੋਰ ਪੜ੍ਹੋ:ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਵਿਚ ਔਰਤਾਂ ਨੂੰ ਸ਼ਾਮਲ ਕਰੇਗਾ ਤਾਲਿਬਾਨ, ਕੀਤਾ ਇਹ ਵੱਡਾ ਐਲਾਨ

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਆਪ' ਦੇ ਵਿਧਾਨਕਾਰਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਹੈ ਕਿ ਆਗਾਮੀ ਵਿਧਾਨ ਸਭਾ ਦੇ ਸੈਸ਼ਨ 'ਚ ਸਾਰੇ ਵਿਧਾਇਕਾਂ ਦੀ ਸਹਿਮਤੀ ਨਾਲ ਕਾਨੂੰਨ ਪਾਸ ਕਰਕੇ ਇੱਕ ਤੋਂ ਵੱਧ ਪੈਨਸ਼ਨ ਨਿਯਮ  ਨੂੰ ਖ਼ਤਮ ਕੀਤਾ ਜਾਵੇ ਅਤੇ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕੀਤੀ ਜਾਵੇ, ਕਿਉਂਕਿ ਆਮ ਆਦਮੀ ਪਾਰਟੀ ਇਸ ਗੱਲ ਦੀ ਮੁਦਈ ਹੈ ਕਿ ਸਾਰੇ ਵਿਅਕਤੀਆਂ ਨੂੰ ਬਰਾਬਰਤਾ ਦੇ ਸਿਧਾਂਤ ਅਨੁਸਾਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement