ਦਿੱਲੀ-ਕਾਬੁਲ ਵਿਚਾਲੇ ਚੱਲਣ ਵਾਲੀਆਂ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਰੱਦ
Published : Aug 17, 2021, 12:41 am IST
Updated : Aug 17, 2021, 12:41 am IST
SHARE ARTICLE
image
image

ਦਿੱਲੀ-ਕਾਬੁਲ ਵਿਚਾਲੇ ਚੱਲਣ ਵਾਲੀਆਂ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਰੱਦ

ਨਵੀਂ ਦਿੱਲੀ, 16 ਅਗੱਸਤ : ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਤਾਲਿਬਾਨ ਦਾਖ਼ਲ ਹੋ ਚੁਕਾ ਹੈ ਜਿਸ ਤੋਂ ਬਾਅਦ ਉੱਥੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣਿਆ ਹੋਇਆ ਹੈ। ਸਾਰੇ ਦੇਸ਼ ਅਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ’ਚ ਲੱਗੇ ਹੋਏ ਹਨ। ਭਾਰਤ ਸਰਕਾਰ ਨੇ ਵੀ ਏਅਰ ਇੰਡੀਆ ਨੂੰ ਕਿਹਾ ਕਿ ਉਹ ਕਾਬੁਲ ਤੋਂ ਐਮਰਜੈਂਸੀ ਨਿਕਾਸੀ ਲਈ ਦੋ ਹਵਾਈ ਜਹਾਜ਼ਾਂ ਨੂੰ ਸਟੈਂਡਬਾਇ ’ਤੇ ਰੱਖੇ। ਏਅਰ ਇੰਡੀਆ ਨੇ ਕਾਬੁਲ ਤੋਂ ਨਵੀਂ ਦਿੱਲੀ ਲਈ ਐਮਰਜੈਂਸੀ ਆਪਰੇਸ਼ਨ ਲਈ ਇਕ ਦਲ ਤਿਆਰ ਕੀਤਾ ਹੈ।
  ਇਸ ਵਿਚਾਲੇ ਖ਼ਬਰ ਹੈ ਕਿ ਏਅਰ ਇੰਡੀਆ ਦੀ ਦਿੱਲੀ ਤੋਂ ਕਾਬੁਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਏਅਰ ਇੰਡੀਆ ਦੀ ਫ਼ਲਾਈਟ ਨੇ 12.30 ਵਜੇ ਉਡਾਣ ਭਰਨੀ ਸੀ ਪਰ ਹੁਣ ਇਸ ਨੂੰ ਰੱਦ ਕਰ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਬੁਲ ਤੋਂ ਏਅਰ ਇੰਡੀਆ ਦੀ ਵਾਪਸੀ ਦੀ ਉਡਾਣ ਐਤਵਾਰ ਸ਼ਾਮ ਨੂੰ 129 ਯਾਤਰੀਆਂ ਨੂੰ ਲੈ ਕੇ ਦਿੱਲੀ ਪੁੱਜੀ।
  ਅਧਿਕਾਰੀਆਂ ਨੇ ਕਿਹਾ ਕਿ (ਭਾਰਤੀ ਸਮੇਂ ਮੁਤਾਬਕ) ਦੁਪਹਿਰ ਕਰੀਬ ਪੌਣੇ ਇਕ ਵਜੇ ਏ. ਆਈ.-243 ਉਡਾਣ ਦਿੱਲੀ ਤੋਂ ਰਵਾਨਾ ਹੋਈ ਤੇ ਉਸ ਨੂੰ ਕਾਬੁਲ ਹਵਾਈ ਅੱਡੇ ਦੇ ਆਸਪਾਸ ਇਕ ਘੰਟੇ ਤਕ ਚੱਕਰ ਲਾਉਣਾ ਪਿਆ ਕਿਉਂਕਿ ਉਸ ਨੂੰ ਉਤਰਨ ਲਈ ਹਵਾਈ ਆਵਾਜ਼ਾਈ ਕੰਟਰੋਲ (ਏ. ਟੀ. ਸੀ.) ਤੋਂ ਇਜਾਜ਼ਤ ਨਹੀਂ ਮਿਲੀ ਸੀ, ਇਸ ਲਈ ਐਤਵਾਰ ਨੂੰ ਏ. ਆਈ.-243 ਦੀ ਉਡਾਣ ਦੀ ਆਮ ਸਮਾਂ ਮਿਆਦ ਇਕ ਘੰਟੇ ਚਾਲੀ ਮਿੰਟ ਦੀ ਬਜਾਏ ਦੋ ਘੰਟੇ ਪੰਜਾਹ ਮਿੰਟ ਸੀ। (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement