ਇਨਸਾਨੀਅਤ ਸ਼ਰਮਸਾਰ: ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਉਣ ਦੀ ਬਜਾਏ ਨਾਲੇ 'ਚ ਸੁੱਟਿਆ, ਮੌਤ
Published : Aug 17, 2021, 10:43 am IST
Updated : Aug 17, 2021, 1:11 pm IST
SHARE ARTICLE
Humanitarian embarrassment
Humanitarian embarrassment

ਸੜਕ ਹਾਦਸੇ ਮਗਰੋਂ ਕਾਰ ਚਾਲਕ ਦਾ ਸ਼ਰਮਨਾਕ ਕਾਰਾ

 

ਫਤਿਹਗੜ੍ਹ ਸਾਹਿਬ ( ਧਰਮਿੰਦਰ ਸਿੰਘ)  ਫਤਿਹਗੜ੍ਹ ਸਾਹਿਬ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੜਕ ਹਾਦਸੇ 'ਚ ਜ਼ਖ਼ਮੀ ਸ਼ਖ਼ਸ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਮੁਲਜ਼ਮ ਉਸ ਨੂੰ ਨਾਲੇ 'ਚ ਸੁੱਟ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

 

Humanitarian embarrassmentHumanitarian embarrassment

 

ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਹਾਦਰਗੜ੍ਹ ਨੇੜੇ ਇਕ ਕਾਰ ਨੇ ਬਲਬੀਰ ਸਿੰਘ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਉਸ ਨੂੰ ਆਪਣੀ ਗੱਡੀ 'ਚ ਬਿਠਾ ਕੇ ਹਸਪਤਾਲ ਲਿਜਾਣ ਬਹਾਨੇ ਮੌਕੇ ਤੋਂ ਰਵਾਨਾ ਹੋ ਗਿਆ ਪਰ ਉਹ ਬਲਬੀਰ ਸਿੰਘ ਨੂੰ ਬੱਸੀ ਪਠਾਣਾਂ ਨੇੜਿਓਂ ਲੰਘਦੇ ਬਾਈਪਾਸ ਦੇ ਨਾਲੇ 'ਚ ਸੁੱਟ ਗਿਆ।

Humanitarian embarrassmentHumanitarian embarrassment

 

 

ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਉਨ੍ਹਾਂ ਨੇ 2 ਦਿਨ ਤਕ ਬਲਬੀਰ ਸਿੰਘ ਦੀ ਭਾਲ ਕੀਤੀ, ਪਰ ਕੁੱਝ ਪਤਾ ਨਾ ਲੱਗਿਆ। ਇਸ ਮਗਰੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ... 
ਥਾਣਾ ਫਤਿਹਗੜ੍ਹ ਸਾਹਿਬ ਦੇ ਏਐਸਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਬੀਰ ਸਿੰਘ ਦੇ ਭਰਾ ਨਿਰਭੈ ਸਿੰਘ ਦੀ ਸ਼ਿਕਾਇਤ 'ਤੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

 

Humanitarian embarrassmentHumanitarian embarrassment

ਹੋਰ ਪੜ੍ਹੋ: ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣਗੇ ਚੀਨ ਸਣੇ 4 ਦੇਸ਼

 

ਬਲਬੀਰ ਸਿੰਘ ਸਾਈਕਲ 'ਤੇ ਕੰਮ ਤੋਂ ਘਰ ਆ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮੁਲਜ਼ਮ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਭਾਰਤ ਨੇ ਅਫ਼ਗਾਨ ਨਾਗਰਿਕਾਂ ਲਈ Visa ਦੀ ਨਵੀਂ ਸ਼੍ਰੇਣੀ ਦਾ ਕੀਤਾ ਐਲਾਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement