ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿਚ ਉਤਾਰੀਆਂ
Published : Aug 17, 2021, 6:46 am IST
Updated : Aug 17, 2021, 6:46 am IST
SHARE ARTICLE
image
image

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿਚ ਉਤਾਰੀਆਂ

ਚੰਡੀਗੜ੍ਹ, 16 ਅਗੱਸਤ (ਭੁੱਲਰ) : ਸਹਿਕਾਰੀ ਅਦਾਰੇ ਮਿਲਕਫ਼ੈੱਡ ਵਲੋਂ ਅਪਣੇ ਉਤਪਾਦਾਂ ਵਿਚ ਨਿਰੰਤਰ ਵਾਧੇ ਨਾਲ ਦਾਇਰੇ ਵਿਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ | ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫ਼ੈੱਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵਲੋਂ ਇਥੇ ਸੈਕਟਰ-34 ਸਥਿਤ ਮਿਲਕਫ਼ੈੱਡ ਦੇ ਮੁੱਖ ਦਫ਼ਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇੜਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ |
ਸ. ਰੰਧਾਵਾ ਨੇ ਦਸਿਆ ਕਿ ਦਸੰਬਰ 2019 ਤੋਂ ਸਾਰਾ ਸੰਸਾਰ ਕੋਵਿਡ ਮਹਾਂਮਾਰੀ ਵਿਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਇਕ ਗੱਲ ਉਭਰ ਕੇ ਸਾਹਮਣੇ ਆਈ ਕਿ ਗਾਹਕਾਂ ਦਾ ਝੁਕਾਅ ਡੱਬਾਬੰਦ ਵਸਤਾਂ ਵੱਲ ਜ਼ਿਆਦਾ ਵੱਧ ਗਿਆ | ਮਿਲਕਫੈਡ ਨੇ ਇਸੇ ਲੋੜ ਨੂੰ  ਦੇਖਦਿਆਂ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਅਧਾਰ 'ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ | ਇਸ ਸਮਝੌਤੇ ਅਧੀਨ ਮਿਲਕਫੈਡ ਚੰਡੀਗੜ੍ਹ ਸਵੀਟਸ ਪਾਸੋਂ ਆਪਣੇ ਬਰਾਂਡ ਵੇਰਕਾ ਦੇ ਅਧੀਨ ਮਠਿਆਈ, ਨਮਕੀਨ ਅਤੇ ਬੇਕਰੀ ਆਦਿ ਉਤਪਾਦਾਂ ਦਾ ਉਤਪਾਦਨ ਕਰਕੇ ਸਾਰਾ ਸਾਲ ਵਿਕਰੀ ਰੋਇਲਟੀ ਦੇ ਆਧਾਰ 'ਤੇ ਕਰੇਗੀ | 
ਪੀ.ਪੀ.ਪੀ. ਅਧੀਨ ਪਾਰਟੀ ਵੱਲੋਂ ਮਿਲਕਫੈਡ ਨੂੰ  ਇਕ ਸਾਲ ਵਿੱਚ 30 ਕਰੋੜ ਰੁਪਏ ਦੀ ਮਠਿਆਈ, ਨਮਕੀਨ ਅਤੇ ਬੇਕਰੀ ਦੀ ਵਿਕਰੀ ਕਰਨ ਦਾ ਟੀਚਾ ਹੈ ਅਤੇ ਇਹ ਵਿਕਰੀ ਨਾ ਸਿਰਫ ਕੌਮੀ ਪੱਧਰ ਉਤੇ ਸਗੋਂ ਕੌਮਾਂਤਰੀ ਪੱਧਰ ਉਤੇ ਵੀ ਕੀਤੀ ਜਾਵੇਗੀ  | ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ |
ਮਿਲਕਫ਼ੈੱਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੰਦੀ ਦੇ ਦੌਰ ਵਿਚ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚਲ ਰਹੇ ਹਨ | ਇਸ ਤੋਂ ਇਲਾਵਾ 138 ਕਰੋੜ ਰੁਪਏ ਦੀ ਲਾਗਤ ਨਾਲ ਬੱਸੀ ਪਠਾਣਾ ਵਿਖੇ ਮੈਗਾ ਡੇਅਰੀ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤਕ ਮੁਕੰਮਲ ਹੋ ਰਿਹਾ ਹੈ | 
ਚੰਡੀਗੜ੍ਹ ਸਵੀਟਸ ਦੇ ਐਮ.ਡੀ. ਰਮੇਸ਼ ਅਗਰਵਾਲ ਨੇ ਕਿਹਾ ਕਿ ਭਾਰਤ ਤੋਂ ਬਾਹਰ ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ ਤੇ ਖਾੜੀ ਮੁਲਕਾਂ ਵਿਚ ਵੇਰਕਾ ਬਰਾਂਡ ਦੀ ਬਹੁਤ ਮੰਗ ਸੀ ਅਤੇ ਅੱਜ ਇਨ੍ਹਾਂ ਬਰਾਂਡਾਂ ਦੇ ਲਾਂਚ ਹੁਣ ਦੇਸ਼ ਦੇ ਨਾਲ ਵਿਦੇਸ਼ੀ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ |

ਫੋਟੋ ਕੈਪਸ਼ਨ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਸੋਮਵਾਰ ਨੂੰ  ਵੇਰਕਾ ਬਰਾਂਡ ਦੀਆਂ ਛੇ ਨਵੀਆਂ ਮਠਿਆਈਆਂ ਜਾਰੀ ਕਰਦੇ ਹੋਏ
 

SHARE ARTICLE

ਏਜੰਸੀ

Advertisement

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM
Advertisement