ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਿਉਂ ਵਧ ਜਾਂਦਾ ਹੈ ਦੇਸ਼ ਵਿਰੋਧੀ ਤਾਕਤਾਂ ਦਾ ਖ਼ਤਰਾ? - ਅਮਨ ਅਰੋੜਾ
Published : Aug 17, 2021, 4:54 pm IST
Updated : Aug 17, 2021, 4:54 pm IST
SHARE ARTICLE
Aman Arora
Aman Arora

-ਸਿੱਧੂ ਨੂੰ ਪੁੱਛਿਆ, ਕੀ ਕੈਪਟਨ ਦਾ ਗ੍ਰਹਿਮੰਤਰੀ ਬਣੇ ਰਹਿਣਾ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਸਹੀ ਹੈ?

ਚੰਡੀਗੜ - ਸਾਲ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਪੈਦਾ ਕੀਤੇ ਜਾ ਰਹੇ ਬਦ-ਅਮਨ ਮਾਹੌਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਲ ਚੁੱਕਿਆ ਹੈ ਕਿ ਚੋਣਾ ਤੋਂ ਐਨ ਪਹਿਲਾਂ ਹਰ ਵਾਰ ਪੰਜਾਬ, ਦੇਸ਼ ਵਿਰੋਧੀ ਤਾਕਤਾਂ ਦੇ ਨਿਸ਼ਾਨੇ 'ਤੇ ਕਿਉਂ ਆ ਜਾਂਦਾ ਹੈ ਅਤੇ ਚੋਣਾ ਨਿੱਬੜਨ ਉਪਰੰਤ ਅਜਿਹੇ ਦੇਸ਼ ਵਿਰੋਧੀ ਤੱਤ ਕਿਹੜੀ ਖੁੱਡ ਵਿੱਚ ਵੜ ਜਾਂਦੇ ਹਨ, ਜੋ ਦੇਸ਼ ਅਤੇ ਸੂਬੇ ਦੀਆਂ ਖੂਫੀਆ ਅਤੇ ਸੁਰੱਖਿਆ ਏਜੰਸੀਆਂ ਨੂੰ ਲੱਭਦੇ ਹੀ ਨਹੀਂ?

Captain Amarinder Singh Announces Special Cash Reward for Neeraj ChopraCaptain Amarinder Singh 

ਮੰਗਲਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਇਹ ਪ੍ਰਤੀਕਿਰਿਆ ਦਿੰਦਿਆਂ ਸੂਬੇ ਦੀ ਬਦਤਰ ਕਾਨੂੰਨ ਵਿਵਸਥਾ ਸਮੇਤ ਸੂਬਾ ਅਤੇ ਕੇਂਦਰ ਸਰਕਾਰ ਦੇ ਮਨਸੂਬਿਆਂ ਉੱਤੇ ਸਿੱਧੀ ਉਂਗਲ ਚੁੱਕੀ। ਅਮਨ ਅਰੋੜਾ ਨੇ ਕਿਹਾ, ''ਵਿਧਾਨ ਸਭਾ ਚੋਣਾਂ  'ਚ ਮਹਿਜ਼ 6 ਮਹੀਨੇ ਬਚੇ ਹਨ। ਬਾਦਲਾਂ ਵਾਂਗ ਕਾਂਗਰਸ ਦੇ ਰਾਜ 'ਚ ਵੀ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਹੀ ਰਹੀ ਹੈ। ਅਜਿਹੇ ਹਾਲਾਤ 'ਚ ਬੇਸ਼ੱਕ ਜਨਤਾ ਦਾ ਸੂਬਾ ਸਰਕਾਰ ਤੋਂ ਪੂਰੀ ਤਰਾਂ ਵਿਸ਼ਵਾਸ ਉੱਠ ਚੁੱਕਿਆ ਹੈ, ਪਰੰਤੂ ਪੰਜਾਬ ਦੇ ਲੋਕਾਂ ਅੱਗੇ ਸਿਰ-ਝੁਕਦਾ ਹੈ, ਜਿਨਾਂ ਨੇ ਬਦਤਰ ਕਾਨੂੰਨ ਵਿਵਸਥਾ ਦੇ ਬਾਵਜੂਦ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਆਪਣੇ ਬਲਬੂਤੇ ਮਜ਼ਬੂਤ ਰੱਖਿਆ ਹੋਇਆ ਹੈ।''

Sukhbir Singh BadalSukhbir Singh Badal

ਉਨਾਂ ਅੱਗੇ ਕਿਹਾ ਕਿ ਚਿੰਤਾਜਨਕ ਗੱਲ ਇਹ ਹੈ ਕਿ ਕਾਲੇ ਦੌਰ ਤੋਂ ਬਾਅਦ ਪੰਜਾਬ ਅੰਦਰ ਜਦ ਵੀ ਆਮ ਚੋਣਾ ਹੁੰਦੀਆਂ ਹਨ, ਉਸ ਤੋਂ ਪਹਿਲਾਂ ਦੇਸ਼ ਵਿਰੋਧੀ ਤਾਕਤਾਂ ਅਖ਼ਬਾਰਾਂ-ਮੀਡੀਆ ਦੀਆਂ ਸੁਰਖ਼ੀਆਂ ਬਣਦੀਆਂ ਹਨ। ਜਿਸ ਨਾਲ ਸੰਤਾਪ ਹੰਢਾ ਚੁੱਕੇ ਪੰਜਾਬੀਆਂ ਦੇ ਮਨਾਂ 'ਚ ਭੈਅ ਪੈਦਾ ਹੋਣਾ ਸੁਭਾਵਿਕ ਹੈ।
ਅਮਨ ਅਰੋੜਾ ਨੇ ਕਿਹਾ, ''ਮੁੱਖ ਮੰਤਰੀ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਦੇ ਹਵਾਲੇ ਨਾਲ ਸੂਬੇ ਅਤੇ ਦੇਸ਼ ਦੀ ਕਾਨੂੰਨ ਵਿਵਸਥਾ ਨੂੰ ਖ਼ਤਰੇ ਦਾ ਖ਼ਦਸਾ ਪ੍ਰਗਟਾਉਂਦੇ ਰਹਿੰਦੇ ਹਨ। ਪਿਛਲੇ 10 ਕੁ ਦਿਨਾਂ 'ਚ ਇਹ ਖ਼ਦਸਾ 2-3 ਵਾਰ ਦੁਹਰਾਇਆ ਜਾ ਚੁੱਕਾ ਹੈ।

Aman AroraAman Arora

ਸਰਹੱਦ ਪਾਰੋਂ ਡਰੋਨ ਰਾਹੀਂ ਆਤੰਕੀ ਗਤੀਵਿਧੀਆਂ ਦੀਆਂ ਖ਼ਬਰਾਂ ਛਪ ਰਹੀਆਂ। ਗ੍ਰਨੇਡ ਬਰਾਮਦ ਹੋ ਰਹੇ ਹਨ ਅਤੇ ਦੇਸ਼ ਵਿਰੋਧੀ ਤੱਤਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋ ਰਹੀਆਂ ਹਨ। ਅਜਿਹੀਆਂ ਦਹਿਸ਼ਤੀ ਸੁਰਖ਼ੀਆਂ ਦੀ ਦਿਨ- ਬ-ਦਿਨ ਵਧ ਰਹੀ ਗਿਣਤੀ ਹੋਰ ਵੀ ਵੱਧ ਚਿੰਤਾਜਨਕ ਹੈ, ਕਿਉਂਕਿ ਅਸੰਬਲੀ ਚੋਣਾ 'ਚ ਮਹਿਜ 6 ਮਹੀਨਿਆਂ ਦਾ ਸਮਾਂ ਰਹਿ ਗਿਆ ਹੈ। ਵਿਧਾਇਕ ਅਰੋੜਾ ਨੇ ਕਿਹਾ, '' ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਦੇਸ਼ ਵਿਰੋਧੀ ਤਾਕਤਾਂ 'ਤੇ ਹਮੇਸ਼ਾ ਪੈਨੀ ਨਜ਼ਰ ਰੱਖਣਾ ਸਾਡੀਆਂ ਸੂਬਾ ਅਤੇ ਕੇਂਦਰੀ ਏਜੰਸੀਆਂ ਦੀ ਜ਼ਿੰਮੇਵਾਰੀ ਹੈ। ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਹਰੇਕ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਰਕਾਰੀ ਤੰਤਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ

Captain Amarinder Singh Captain Amarinder Singh

ਪਰੰਤੂ ਚੋਣਾਂ ਤੋਂ ਪਹਿਲਾਂ ਇੱਕ ਖ਼ਾਸ ਸ਼ੈਲੀ 'ਚ ਉਪਜਦਾ ਡਰ ਅਤੇ ਭੈਅ ਦਾ ਮਾਹੌਲ ਹਜ਼ਮ ਨਹੀਂ ਹੋ ਰਿਹਾ ਅਤੇ ਕਈ ਤਰਾਂ ਦੇ ਸ਼ੱਕ- ਸ਼ੰਕੇ ਪੈਦਾ ਕਰ ਰਿਹਾ ਹੈ। ਇਸ ਲਈ ਹਰੇਕ ਨਾਗਰਿਕ ਦਾ ਅਜਿਹੀਆਂ ਘਟਨਾਵਾਂ ਅਤੇ ਖ਼ਬਰਾਂ ਬਾਰੇ ਸੁਚੇਤ ਅਤੇ ਚੌਕੰਨਾ ਰਹਿਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।'' ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪੱਸ਼ਟੀਕਰਨ ਮੰਗਿਆ, ''ਬਤੌਰ ਗ੍ਰਹਿਮੰਤਰੀ ਦੱਸੋ ਕਿ ਚੋਣਾ ਤੋਂ ਪਹਿਲਾਂ ਦੇਸ਼ ਵਿਰੋਧੀ ਤਾਕਤਾਂ ਦੇ ਸਰਗਰਮ ਹੋਣ ਪਿੱਛੇ ਸੂਬੇ ਅਤੇ ਕੇਂਦਰ ਦੇ ਸੁਰੱਖਿਆ ਅਤੇ ਖੂਫੀਆ ਤੰਤਰ ਦੀ ਅਸਫ਼ਲਤਾ ਅਤੇ ਕਮਜ਼ੋਰੀ ਹੈ, ਜਾਂ ਫਿਰ ਇਹ ਲੋਕਾਂ ਦੇ ਮਨਾਂ 'ਚ ਦਹਿਸ਼ਤ/ਡਰ ਪੈਦਾ ਕਰਨ ਦੀ ਸਿਆਸੀ ਗਿਣੀ-ਮਿਥੀ ਸਾਜ਼ਿਸ਼ ਹੈ?

Navjot Sidhu Navjot Sidhu

ਉਨਾਂ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਕਿ ਸਾਢੇ 4 ਸਾਲਾਂ ਬਾਅਦ ਵੀ ਮੌੜ ਬੰਬ ਬਲਾਸਟ ਦੇ ਪੀੜਤਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਦਾ ਖੁਰਾ-ਖੋਜ ਲੱਭਣ 'ਚ ਪੂਰੀ ਤਰਾਂ ਫ਼ੇਲ ਰਹੇ ਕੈਪਟਨ ਅਮਰਿੰਦਰ ਸਿੰਘ ਦਾ ਗ੍ਰਹਿ-ਮੰਤਰੀ ਬਣੇ ਰਹਿਣਾ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਸਹੀ ਹੈ?
ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਕੈਪਟਨ ਅਤੇ ਬਾਦਲਾਂ ਦੀ ਮਿਲੀਭੁਗਤ ਕਰਕੇ ਮੌੜ ਬੰਬ ਕਾਂਡ ਦੀ ਜਾਂਚ ਜਾਣ-ਬੁੱਝ ਕੇ ਸਿਰੇ ਨਹੀਂ ਚੜਾਈ ਗਈ। ਅਰੋੜਾ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਸਮੇਤ ਦੇਸ਼ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਉਣ ਦੀਆਂ ਬੜਕਾਂ ਮਾਰਦੇ ਰਹਿੰਦੇ ਹਨ, ਦੂਜੇ ਪਾਸੇ ਆਪਣੇ ਸਰਹੱਦੀ ਸੂਬੇ ਦੀ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਬਤੌਰ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਸੁਧਾਰਨ 'ਚ ਬੁਰੀ ਤਰਾਂ ਫ਼ੇਲ ਰਹੇ ਹਨ।

Aman Arora Aman Arora

ਅਮਨ ਅਰੋੜਾ ਨੇ ਸ਼ਰੇਆਮ ਹੁੰਦੀਆਂ ਜਾਨਲੇਵਾ ਗੈਂਗਵਾਰਾਂ, ਬਲਾਤਕਾਰਾਂ, ਚੋਰੀਆਂ, ਡਿਕੈਤੀਆਂ, ਫਿਰੌਤੀਆਂ ਅਤੇ ਬਦਅਮਨੀ ਦੀਆਂ ਹੋਰ ਘਟਨਾਵਾਂ ਵੱਲ ਮੁੱਖ ਮੰਤਰੀ ਦਾ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਉਹ (ਕੈਪਟਨ) ਹੁਣ ਫੌਜੀ ਨਹੀਂ ਹਨ, ਜੋ ਸਿਰਫ਼ ਸਰਹੱਦ ਪਾਰ ਦੀਆਂ ਬਾਹਰੀ ਤਾਕਤਾਂ ਨਾਲ ਹੀ ਨਜਿੱਠਣਗੇ। ਹੁਣ ਉਹ ਇੱਕ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਹਨ, ਸੂਬੇ ਦੀ ਅੰਦਰੂਨੀ ਕਾਨੂੰਨ ਵਿਵਸਥਾ ਨੂੰ ਸਹੀ ਰੱਖਣਾ ਉਨਾਂ (ਕੈਪਟਨ) ਦੀ ਮੁਢਲੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਨਿਭਾ ਨਹੀਂ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM
Advertisement