ਸਖੀ ਵਨ ਸਟਾਪ ਸੈਂਟਰਾਂ ਦੇ ਜ਼ਿਲ੍ਹੇ-ਵਾਰ ਸੰਪਰਕ ਨੰਬਰ ਜਾਰੀ
Published : Aug 17, 2022, 6:58 pm IST
Updated : Aug 17, 2022, 6:58 pm IST
SHARE ARTICLE
Sakhi One Stop Center
Sakhi One Stop Center

ਇਹ ਵਨ ਸਟਾਪ ਸੈਟਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਸਥਾਪਿਤ ਕੀਤੇ ਗਏ ਹਨ।

 

ਚੰਡੀਗੜ੍ਹ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਔਰਤਾਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹਨਾਂਸਹੂਲਤਾਂ ਨੂੰ ਲੋੜਵੰਦ ਔਰਤਾਂ ਨੂੰ ਮੁਹਈਆ ਕਰਨ ਲਈ ਵਿਭਾਗ ਵਲੋਂ ਜਿਲੇ ਪੱਧਰ ਤੇ ਸਖੀ ਵਨ ਸਟਾਪ ਸੈਂਟਰਾਂ ਦੀ ਸਥਾਪਨਾ ਕੀਤੀ ਗਈ ਹੈ ਇਹਨਾਂ ਸਹੂਲਤਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਵਿਭਾਗ ਵੱਲੋਂ ਸਖੀ ਵਨ ਸਟਾਪ ਸੈਂਟਰਾਂ ਦੇ ਜ਼ਿਲ੍ਹੇ-ਵਾਰ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਤਾਂ ਜੋ ਪੀੜਿਤ ਔਰਤਾਂ ਸਮੇਂ ਸਿਰ ਸਹਾਇਤਾ ਹਾਸਿਲ ਕਰ ਸਕਣ।

 ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ  ਇਹਨਾਂ ਵਨ ਸਟਾਪ ਸੈਟਰਾਂ ਰਾਹੀ ਹਿੰਸਾ ਦੀਆਂ ਸ਼ਿਕਾਰ ਔਰਤਾਂ ਡਾਕਟਰੀ ਸਹਾਇਤਾ ਬਾਰੇ, ਕਾਨੂੰਨੀ ਸਹਾਇਤਾ, ਪੁਲਿਸ ਨਾਲ ਸਬੰਧਤ ਸਹਾਇਤਾ, ਮਨੋਵਿਗਿਆਨਕ ਅਤੇ ਕਾਊਂਸਲਿੰਗ ਸਹਾਇਤਾ ਅਤੇ ਮੁਫਤ ਖਾਣਾ ਤੇ ਰਹਿਣ ਲਈ ਸੁਰੱਖਿਅਤ ਜਗ੍ਹਾਂ ਆਦਿ ਮੁਫਤ ਸੇਵਾਵਾਂ ਮੁਹੱਈਆਂ ਕੀਤੀਆ ਜਾਣਗੀਆਂ। ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦਿਆ ਇਹਨਾਂ ਵਨ ਸਟਾਪ ਸੈਟਰਾਂ ਰਾਹੀ ਹਿੰਸਾ ਦੀਆਂ ਸ਼ਿਕਾਰ ਔਰਤਾਂ ਆਪਣੀਆਂ ਸ਼ਿਕਾਇਤਾਂ ਆਪਣੇ ਆਪ ਜਾ ਕੇ, ਕਿਸੇ ਵੀ ਹੋਰ ਵਿਅਕਤੀ ਦੁਆਰਾ ਅਤੇ ਮਹਿਲਾ ਹੈਲਪਲਾਈਨ ਨੰ . 181 ਰਾਹੀਂ ਦਰਜ ਕਰਵਾ ਸਕਦੀਆਂ ਹਨ। ਇਹ ਵਨ ਸਟਾਪ ਸੈਟਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਸਥਾਪਿਤ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਅੰਮ੍ਰਿਤਸਰ ਦਾ ਸੰਪਰਕ ਨੰਬਰ 78142- 62442, ਬਰਨਾਲਾ 98142- 23059, ਬਠਿੰਡਾ 79867-05900, ਫ਼ਰੀਦਕੋਟ 97817-03080, ਫ਼ਤਹਿਗੜ੍ਹ ਸਾਹਿਬ 99881-00415, ਫਾਜ਼ਿਲਕਾ 94645-03876, ਫਿਰੋਜ਼ਪੁਰ 82642-43667, ਗੁਰਦਾਸਪੁਰ 98888-96144, ਹੁਸ਼ਿਆਰਪੁਰ 98782-29387, ਜਲੰਧਰ 90231-31010, ਕਪੂਰਥਲਾ 01822-513460, ਲੁਧਿਆਣਾ  95014-76372, ਮਾਨਸਾ 99882-58016, ਮੋਗਾ 98147-83054, ਐਸ.ਏ.ਐਸ.ਨਗਰ 98558-94850, ਸ੍ਰੀ ਮੁਕਤਸਰ ਸਾਹਿਬ 75081-85002, ਪਠਾਨਕੋਟ 79735-35412, ਪਟਿਆਲਾ 87280-05949, ਰੂਪਨਗਰ 98551-32101, ਸੰਗਰੂਰ 01823-298522, ਐਸ.ਬੀ.ਐਸ. ਨਗਰ 75081-85002 ਅਤੇ ਤਰਨ ਤਾਰਨ  78886-84917 ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement