ਵਿਵਾਦਾਂ ‘ਚ ਘਿਰੀ ਫਿਰੋਜ਼ਪੁਰ ਦੀ ਜੇਲ੍ਹ, ਗਰਮ ਸਰੀਏ ਨਾਲ ਕੈਦੀ ਦੀ ਪਿੱਠ ‘ਤੇ ਲਿਖਿਆ ਗੈਂਗਸਟਰ
Published : Aug 17, 2022, 8:42 pm IST
Updated : Aug 17, 2022, 8:42 pm IST
SHARE ARTICLE
photo
photo

‘ਜੇਲ੍ਹ ਪ੍ਰਸ਼ਾਸਨ ‘ਤੇ ਲੱਗ ਰਹੇ ਨੇ ਝੂਠੇ ਇਲਜ਼ਾਮ’

 

ਫਿਰੋਜ਼ਪੁਰ : ਇਕ ਵਾਰ ਫਿਰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਵਾਦਾਂ ਵਿਚ ਘਿਰਦੀ ਨਜ਼ਰ ਆ ਰਹੀ ਹੈ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਤਰਸੇਮ ਸਿੰਘ ਜੋਧਾ ਦੀ ਪਿੱਠ ’ਤੇ ਪੰਜਾਬੀ ਭਾਸ਼ਾ 'ਚ 'ਗੈਂਗਸਟਰ' ਲਿਖਿਆ ਗਿਆ। ਅਦਾਲਤ ਦੇ ਆਦੇਸ਼ਾਂ ਅਨੁਸਾਰ ਜਦ ਤਰਸੇਮ ਜੋਧਾ ਦਾ ਹਸਪਤਾਲ ਵਿੱਚ ਮੈਡੀਕਲ ਹੋਣ ਲੱਗਾ ਤਾਂ ਡਾਕਟਰਾਂ ਨੇ ਦੇਖਿਆ ਕਿ ਉਸ ਦੀ ਪਿੱਠ ’ਤੇ ਪੰਜਾਬੀ ਭਾਸ਼ਾ ਵਿੱਚ 'ਗੈਂਗਸਟਰ' ਲਿਖਿਆ ਹੋਇਆ ਸੀ। ਹਵਾਲਾਤੀ ਨੇ ਦੋਸ਼ ਲਾਇਆ ਕਿ ਲੋਹੇ ਦੀਆਂ ਗਰਮ ਸਲਾਖਾਂ ਨਾਲ ਉਸ ਦੀ ਪਿੱਠ ’ਤੇ ਗੈਂਗਸਟਰ ਸ਼ਬਦ ਫਿਰੋਜ਼ਪੁਰ ਜੇਲ੍ਹ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਲਿਖਿਆ ਗਿਆ ਹੈ।

 

PHOTOPHOTO

 

ਜਾਣਕਾਰੀ ਅਨੁਸਾਰ ਤਰਸੇਮ ਸਿੰਘ ਉਰਫ਼ ਜੋਧਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਿਰਜ਼ਾਪੁਰ ਥਾਣਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ, ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਜਿਸ ਨੂੰ ਅੱਜ ਪੇਸ਼ੀ ਲਈ ਕਪੂਰਥਲਾ ਦੀ ਅਦਾਲਤ ਵਿੱਚ ਲਿਜਾਇਆ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਇਸ ਹਵਾਲਾਤੀ ਦਾ ਮੈਡੀਕਲ ਕਰਵਾਉਣ ਦੇ ਆਦੇਸ਼ ਦਿੱਤੇ। ਜਦੋਂ ਹਵਾਲਾਤੀ ਜੋਧਾ ਨੇ ਮੈਡੀਕਲ ਕਰਵਾਉਣ ਲਈ ਆਪਣੀ ਕਮੀਜ਼ ਉਤਾਰੀ ਤਾਂ ਉਸ ਦੀ ਪਿੱਠ ’ਤੇ ਲਿਖਿਆ ਇਹ ਸ਼ਬਦ ਦੇਖ ਕੇ ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਮੈਂਬਰ ਹੈਰਾਨ ਰਹਿ ਗਏ ਤੇ ਜਦੋਂ ਉਨ੍ਹਾਂ ਜੋਧਾ ਨੂੰ ਪੁੱਛਿਆ ਕਿ ਇਹ ਕਿਸ ਨੇ ਲਿਖਿਆ ਹੈ ਤਾਂ ਹਵਾਲਾਤੀ ਨੇ ਜਵਾਬ ਦਿੱਤਾ ਕਿ ਜੇਲ੍ਹ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਦੀ ਪਿੱਠ ’ਤੇ ਲੋਹੇ ਦੀਆਂ ਗਰਮ ਸਲਾਖਾਂ ਨਾਲ ਗੈਂਗਸਟਰ ਸ਼ਬਦ ਲਿਖਿਆ ਗਿਆ ਹੈ।

 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement