ਥਾਣੇਦਾਰ ਦੀ ਪੈਂਟ ਗਿੱਲੀ ਕਰਨ ਵਾਲੇ ਬਿਆਨ 'ਤੇ ਨਵਜੋਤ ਸਿੱਧੂ ਨੂੰ ਮਿਲੀ ਰਾਹਤ
Published : Aug 17, 2022, 9:55 am IST
Updated : Aug 17, 2022, 9:55 am IST
SHARE ARTICLE
Navjot Singh Sidhu
Navjot Singh Sidhu

ਚੰਡੀਗੜ੍ਹ ਅਦਾਲਤ ਨੇ ਕੇਸ ਕੀਤਾ ਖਾਰਜ 

DSP ਦਿਲਸ਼ੇਰ ਚੰਦੇਲ ਨੇ ਦਾਇਰ ਕੀਤਾ ਸੀ ਮਾਨਹਾਨੀ ਦਾ ਮਾਮਲਾ 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਅਦਾਲਤ ਨੇ ਉਸ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਇਸ ਮਾਮਲੇ 'ਚ ਪੇਸ਼ ਨਹੀਂ ਹੋਏ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਨੇ ਪੁਲਿਸ ਮੁਲਾਜ਼ਮਾਂ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਭੁਗਤ ਰਹੇ ਹਨ।

navjot singh sidhu navjot singh sidhu

ਨਵਜੋਤ ਸਿੱਧੂ ਅਕਸਰ ਆਪਣੀਆਂ ਟਿੱਪਣੀਆਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ।ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਸਿੱਧੂ ਸੁਲਤਾਨਪੁਰ ਲੋਧੀ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਨਵਤੇਜ ਚੀਮਾ ਦੇ ਸਮਰਥਨ ਵਿੱਚ ਰੈਲੀ ਕੀਤੀ। ਫਿਰ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਖੰਗੂਰਾ ਮਾਰਿਆ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਕਰ ਦੇਣਗੇ।

DSP dilsher singh chandelDSP dilsher singh chandel

ਸਿੱਧੂ ਦੇ ਇਸ ਬਿਆਨ ਦਾ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਇਤਰਾਜ਼ ਕੀਤਾ ਸੀ। ਚੰਦੇਲ ਨੇ ਕਿਹਾ ਕਿ ਸਿੱਧੂ ਦੇ ਬਿਆਨ ਨਾਲ ਪੁਲਿਸ ਫੋਰਸ ਦਾ ਮਨੋਬਲ ਡਿੱਗਿਆ ਹੈ। ਜਿਸ ਸਮੇਂ ਇਹ ਕਿਹਾ ਗਿਆ, ਉਸ ਸਮੇਂ ਸੁਰੱਖਿਆ ਲਈ ਬਹੁਤ ਸਾਰੇ ਪੁਲਿਸ ਮੁਲਾਜ਼ਮ ਮੌਜੂਦ ਸਨ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਸਨ। ਸਿੱਧੂ ਦੀਆਂ ਗੱਲਾਂ 'ਤੇ ਉਥੇ ਮੌਜੂਦ ਲੋਕ ਹੱਸ ਪਏ ਜਿਸ ਨਾਲ ਉਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।

Navjot Singh SidhuNavjot Singh Sidhu

ਸਿੱਧੂ ਨੇ ਕਿਹਾ ਸੀ ਕਿ ਇਸ ਮਾਮਲੇ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ, ਫਿਰ ਨਵਜੋਤ ਸਿੱਧੂ 'ਤੇ ਵੀ ਸਵਾਲ ਚੁੱਕੇ ਗਏ ਸਨ ਕਿ ਉਨ੍ਹਾਂ ਨੇ ਪੁਲਿਸ ਬਾਰੇ ਇਤਰਾਜ਼ਯੋਗ ਗੱਲਾਂ ਕਹੀਆਂ ਸਨ। ਹਾਲਾਂਕਿ, ਸਿੱਧੂ ਨੇ ਕਿਹਾ ਕਿ ਇਹ ਆਮ ਤੌਰ 'ਤੇ ਬੋਲਿਆ ਗਿਆ ਸੀ, ਕਿਸੇ ਖਾਸ ਲਈ ਨਹੀਂ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement