ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ- ਕੈਬਨਿਟ ਮੰਤਰੀ ਹਰਭਜਨ ਸਿੰਘ
Published : Aug 17, 2022, 6:12 pm IST
Updated : Aug 17, 2022, 6:12 pm IST
SHARE ARTICLE
photo
photo

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। 

 

PHOTOPHOTO

ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ `ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।

PHOTOPHOTO

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ। 

PHOTOPHOTO

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement