ਪਸ਼ੂਆਂ ਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ 'ਤੇ ਵੇਚਣ ਵਾਲੇ ਬਾਜ਼ ਆਉਣ: ਲਾਲਜੀਤ ਸਿੰਘ ਭੁੱੱਲਰ
Published : Aug 17, 2022, 8:00 pm IST
Updated : Aug 18, 2022, 6:37 am IST
SHARE ARTICLE
Laljit Singh Bhullar
Laljit Singh Bhullar

ਲੰਪੀ ਸਕਿਨ ਬੀਮਾਰੀ ਕਾਰਨ ਮੁਨਾਫ਼ਾਖੋਰੀ ਦੇ ਰੁਝਾਨ ਦਾ ਲਿਆ ਗੰਭੀਰ ਨੋਟਿਸ

 

ਚੰਡੀਗੜ੍ਹ: ਲੰਪੀ ਸਕਿਨ ਬੀਮਾਰੀ ਕਾਰਨ ਬਣੇ ਹਾਲਤਾਂ ਦੇ ਦਰਮਿਆਨ ਪਸ਼ੂਆਂ ਦੀਆਂ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ 'ਤੇ ਵੇਚਣ ਦਾ ਗੰਭੀਰ ਨੋਟਿਸ ਲੈਂਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਜਿਹੇ ਦੁਕਾਨਦਾਰਾਂ ਨੂੰ ਬਾਜ਼ ਆਉਣ ਦੀ ਚੇਤਾਵਨੀ ਦਿੱਤੀ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਫੈਲ ਰਹੀ ਲੰਪੀ ਸਕਿਨ ਬੀਮਾਰੀ ਕਾਰਨ ਕੁੱਝ ਦਵਾਈ ਵਿਕਰੇਤਾ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਤੈਅਸ਼ੁਦਾ ਕੀਮਤਾਂ ਤੋਂ ਵੱਧ ਕੀਮਤਾਂ 'ਤੇ ਵੇਚ ਕੇ ਪਸ਼ੂਪਾਲਕਾਂ ਅਤੇ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਹਨ।

Laljit Singh BhullarLaljit Singh Bhullar

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਪੱਤਰ ਜਾਰੀ ਕਰਕੇ ਅਜਿਹੇ ਦੁਕਾਨਦਾਰਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਰੱਗ ਇੰਸਪੈਕਟਰਾਂ ਨਾਲ ਤਾਲਮੇਲ ਕਰਕੇ ਦਵਾਈ ਵਿਕਰੇਤਾਵਾਂ ਵੱਲੋਂ ਵੱਧ ਕੀਮਤਾਂ 'ਤੇ ਦਵਾਈਆਂ ਆਦਿ ਵੇਚਣ ਦੇ ਰੁਝਾਨ ਨੂੰ ਤੁਰੰਤ ਠੱਲ੍ਹ ਪਾਈ ਜਾਵੇ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਧਿਆਨ ਵਿੱਚ ਆਉਂਦੀ ਹੈ ਤਾਂ ਉਸ 'ਤੇ ਤੁਰੰਤ ਪੜਤਾਲ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

 

 

 LALJIT SINGH BHULLARLALJIT SINGH BHULLAR

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿੱਚ ਸਾਨੂੰ ਮਨੁੱਖਤਾ ਦੇ ਤੌਰ 'ਤੇ ਪਸ਼ੂਪਾਲਕਾਂ ਅਤੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਅਜਿਹੇ ਅਨਸਰ ਨੂੰ ਨੱਥ ਪਾਉਣ ਲਈ ਵਚਨਬੱਧ ਹੈ, ਜੋ ਗ਼ੈਰ-ਸਮਾਜਿਕ ਗਤੀਵਿਧੀਆਂ ਵਿੱਚ ਗ਼ਲਤਾਨ ਹੈ। ਇਸੇ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਕੋਲ ਅੱਜ ਗੋਟ ਪੌਕਸ ਦਵਾਈ ਦੀਆਂ 43,000 ਹੋਰ ਡੋਜ਼ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਵਿਭਾਗ ਕੋਲ ਹੁਣ ਤੱਕ ਕਰੀਬ 3.60 ਲੱਖ ਡੋਜ਼ ਪਹੁੰਚ ਚੁੱਕੀਆਂ ਹਨ।

 

Laljit Singh BhullarLaljit Singh Bhullar

 

 ਵਿਕਾਸ ਪ੍ਰਤਾਪ ਨੇ ਦੱਸਿਆ ਕਿ ਅੱਜ ਤੱਕ ਕਰੀਬ 2.45 ਲੱਖ ਪਸ਼ੂਆਂ ਨੂੰ ਦਵਾਈ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨੇ ਸਮੂਹ ਡਿਪਟੀ ਡਾਇਰੈਕਟਰਾਂ ਨਾਲ ਮੀਟਿੰਗ ਕਰਕੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:12 AM

ਦੋਸਤਾਂ-ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਖਿਡਾਰੀਆਂ ਨੂੰ ਓਲੰਪਿਕ ਲਈ ਤਿਆਰ ਕਰ ਰਿਹਾ ਫ਼ੌਜੀ ਪਤੀ-

17 Sep 2024 9:18 AM
Advertisement