
ਪ੍ਰਵਾਰਕ ਮੈਂਬਰਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਆਰਥਿਕ ਮਦਦ ਦੀ ਕੀਤੀ ਮੰਗ
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਮੇਲੇ ਵਿਚ ਪਾਣੀ ਪਿਲਾਉਣ ਦੀ ਸੇਵਾ ਕਰ ਰਹੇ ਬੱਚੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣਾ 14 ਸਾਲਾ ਹਰਮਨ ਸਿੰਘ ਪੁੱਤਰ ਜਰਮਨ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮਲੇਸ਼ੀਆ 'ਚ ਐਕਸਪ੍ਰੈੱਸ ਵੇਅ 'ਤੇ ਲੈਂਡਿੰਗ ਦੌਰਾਨ ਕ੍ਰੈਸ਼ ਹੋਇਆ ਜਹਾਜ਼, 10 ਲੋਕਾਂ ਦੀ ਹੋਈ ਮੌਤ
ਜਾਣਕਾਰੀ ਅਨੁਸਾਰ ਬੱਚਾ ਮੇਲੇ ਵਿਚ ਸੰਗਤਾਂ ਨੂੰ ਠੰਢੇ ਮਿੱਠੇ ਪਾਣੀ ਦੀ ਲੱਗੀ ਛਬੀਲ ਤੇ ਸੇਵਾ ਕਰ ਰਿਹਾ ਸੀ ਇਸ ਦੌਰਾਨ ਉਸ ਨੂੰ ਪੱਖੇ ਦੀ ਤਾਰ ਤੋਂ ਜ਼ੋਰਦਾਕ ਕਰੰਟ ਲੱਗ ਗਿਆ। ਕਰੰਟ ਲੱਗਣ ਤੋਂ ਬਾਅਦ ਬੱਚੇ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਲੋਕਾਂ ਨੇ ਭਗਵੰਤ ਮਾਨ ਨੂੰ ਆਪਣੇ 'ਚੋਂ ਇਕ ਸਮਝਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪਿੱਠ 'ਤੇ ਵਾਰ ਕੀਤਾ : ਰਾਜਾ ਵੜਿੰਗ
ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ। ਬੱਚੇ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਪ੍ਰਵਾਰਕ ਮੈਂਬਰਾਂ ਤੇ ਪਿੰਡ ਵਾਲਿਆਂ ਨੇ ਬੱਚੇ ਦੀ ਦੇਹ ਨੂੰ ਸੜਕ ਤੇ ਰੱਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ।