ਖ਼ਬਰਾਂ |

ਤਾਜ਼ਾ |

ਫਿਰੋਜ਼ਪੁਰ ਸਰਹੱਦ 'ਤੇ ਹੜ੍ਹ ਕਾਰਨ ਵਧਾਈ ਸੁਰੱਖਿਆ, ਪਾਣੀ ਕਾਰਨ ਤਸਕਰ ਅਤੇ ਘੁਸਪੈਠੀਆਂ ਉਠਾ ਸਕਦੇ ਹਨ ਫਾਇਦਾ

By : GAGANDEEP

Published : Aug 17, 2023, 2:55 pm IST
Updated : Aug 17, 2023, 2:55 pm IST
SHARE ARTICLE
photo
photo

ਫਿਰੋਜ਼ਪੁਰ ਸਰਹੱਦੀ ਖੇਤਰ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ ਉਫਾਨ 'ਤੇ ਹੈ

 

ਫਿਰੋਜ਼ਪੁਰ: ਫਿਰੋਜ਼ਪੁਰ ਸਰਹੱਦੀ ਖੇਤਰ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ  ਉਫਾਨ 'ਤੇ ਹੈ, ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਹੁਣ ਫਿਰੋਜ਼ਪੁਰ ਤੋਂ ਫਾਜ਼ਲਿਕਾ ਤੱਕ ਕੌਮਾਂਤਰੀ ਸਰਹੱਦ 'ਤੇ ਘੁਸਪੈਠ ਦਾ ਖ਼ਤਰਾ ਵੀ ਵੱਧ ਗਿਆ ਹੈ ਕਿਉਂਕਿ ਉਸ ਇਲਾਕੇ ਵਿਚ ਤਸਕਰਾਂ ਦੀ ਸਰਗਰਮੀ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀ ਹੈ।

 ਇਹ ਵੀ ਪੜ੍ਹੋ: ਗੁਜਰਾਤ 'ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਹੋਈ ਮੌਤ

ਜਿਸ ਕਾਰਨ ਬੀਐਸਐਫ ਲਈ ਹੜ੍ਹ ਵੱਡੀ ਸਮੱਸਿਆ ਬਣ ਗਿਆ ਹੈ। ਹੜ੍ਹ ਕਾਰਨ ਸਰਹੱਦ 'ਤੇ ਪਾਣੀ 'ਚ ਬੀਐਸਐਫ ਪੈਦਲ ਮਾਰਚ ਕਰ ਰਹੀ ਹੈ। ਦੂਜੇ ਪਾਸੇ ਫਿਰੋਜ਼ਪੁਰ ਅਤੇ ਫਾਜ਼ਲਿਕਾ ਦੇ ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਕੰਢੇ ਵਸੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬੀਐਸਐਫ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

 ਇਹ ਵੀ ਪੜ੍ਹੋ: ਜਲੰਧਰ 'ਚ ਆਪਸੀ ਰੰਜਿਸ਼ ਕਾਰਨ ਗੁਆਂਢੀਆਂ ਨੇ ਨੌਜਵਾਨ ਦਾ ਇੱਟਾਂ ਮਾਰ ਕੇ ਕੀਤਾ ਕਤਲ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement