ਖੰਨਾ ਪੁਲਿਸ ਨੇ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼

By : GAGANDEEP

Published : Aug 17, 2023, 4:44 pm IST
Updated : Aug 17, 2023, 4:44 pm IST
SHARE ARTICLE
photo
photo

4 ਹਥਿਆਰਾਂ ਸਮੇਤ 5 ਮੁਲਜ਼ਮਾਂ ਨੂੰ ਕੀਤਾ ਕਾਬੂ

 

ਖੰਨਾ: ਖੰਨਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 4 ਅਸਲਿਆਂ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਸਿੰਘ, ਜਸ਼ਨਪ੍ਰੀਤ ਸਿੰਘ ,ਦਲਜੀਤ ਸਿੰਘ, ਜਸ਼ਨਦੀਪ ਸਿੰਘ ਅਤੇ ਵਪਿੰਦਰ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਕੀ ਅੱਜ ਤੁਹਾਡੇ ਫੋਨ 'ਤੇ ਆਇਆ ਹੈ ਐਮਰਜੈਂਸੀ ਅਲਰਟ? ਜਾਣੋ ਇਸਦਾ ਕੀ ਅਰਥ

ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦਸਿਆ ਕਿ ਸੀ. ਆਈ. ਏ. ਸਟਾਫ਼ ਖੰਨਾ ਦੀ ਅਗਵਾਈ ਹੇਠ 4 ਅਗਸਤ ਨੂੰ ਪੁਲਿਸ ਪਾਰਟੀ ਪਨਸਪ ਗੋਦਾਮ ਦੋਰਾਹਾ ਸਾਹਮਣੇ ਜੀ. ਟੀ. ਰੋਡ ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।

ਇਹ ਵੀ ਪੜ੍ਹੋ: ਚੰਡੀਗੜ੍ਹ ਜੇਲ 'ਚੋਂ ਤਲਾਸ਼ੀ ਦੌਰਾਨ ਨਸ਼ੀਲੀਆਂ ਗੋਲੀਆਂ-ਮੋਬਾਈਲ, 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਇਸ ਦੌਰਾਨ ਰਾਤ 9.25 ਵਜੇ ਕਰੀਬ ਕਿਸੇ ਖ਼ਾਸ ਮੁਖ਼ਬਰ ਨੇ ਪੁਲਿਸ ਪਾਰਟੀ ਨੂੰ ਇਤਲਾਹ ਦਿਤੀ ਕਿ ਮੁਲਜ਼ਮ ਬਿਕਰਮਜੀਤ ਸਿੰਘ, ਦਲਜੀਤ ਸਿੰਘ, ਜਸ਼ਨਦੀਪ ਸਿੰਘ, ਜਸ਼ਨਪ੍ਰੀਤ ਸਿੰਘ ਚਾਰੋਂ ਨੌਜਵਾਨ ਜੋ ਕਿ ਨਾਜਾਇਜ਼ ਅਸਲਾ ਰੱਖਣ ਦੇ ਸ਼ੌਕੀਨ ਹਨ ਅਤੇ ਅੱਜ ਵੀ ਕੱਦੋਂ ਚੌਂਕ ਦੋਰਾਹਾ ਪੁਲ ਹੇਠਾਂ ਖੜ੍ਹੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਹਨ।

ਇਸ ਗੁਪਤ ਸੂਚਨਾ ਦੇ ਅਧਾਰ ‘ਤੇ ਏ. ਐੱਸ. ਆਈ. ਹਰਦਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਛਾਪੇਮਾਰੀ ਕਰਦੇ ਹੋਏ ਚਾਰੇ ਕਥਿਤ ਮੁਲਜ਼ਮਾਂ ਨੂੰ ਮੌਕੇ ‘ਤੇ ਕਾਬੂ ਕਰਕੇ ਤਲਾਸ਼ੀ ਲੈਂਦਿਆਂ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਪਿਸਤੌਲ .32 ਬੋਰ ਬਰਾਮਦ ਕੀਤਾ ਗਿਆ। ਪੁੱਛ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਉਹ ਇਹ ਅਸਲਾ ਵਪਿੰਦਰ ਤੋਂ  ਲੈ ਕੇ ਆਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement