ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਮਾਸੂਮ ਦਾ ਕੀਤਾ ਰੈਸਕਿਊ

By : GAGANDEEP

Published : Aug 17, 2023, 6:16 pm IST
Updated : Aug 17, 2023, 6:16 pm IST
SHARE ARTICLE
photo
photo

ਪਰਿਵਾਰ ਨੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ

 

ਗੁਰਦਾਸਪੁਰ - ਗੁਰਦਾਸਪੁਰ ਜ਼ਿਲ੍ਹੇ ਵਿਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕਾਂ ਦੇ ਘਰ ਪਾਣੀ ਵਿਚ ਡੁੱਬ ਗਏ ਹਨ। ਪ੍ਰਸ਼ਾਸਨ ਤੇ ਭਾਰਤੀ ਫੌਜ ਦੇ ਜਵਾਨ ਲੋਕਾਂ ਦੀ ਮਦਦ ਲਈ ਅੱਗੇ ਹਨ। ਅਜਿਹੀ ਹੀ ਇਕ ਹੋਰ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ। ਜਿਥੇ ਲੋਕ ਭਾਰਤੀ ਫੌਜ ਦੇ ਜਵਾਨ ਦੀ ਤਾਰੀਫ਼ਾਂ ਕਰਦੇ ਨਹੀਂ ਥੱਕ ਰਹੇ।  ਦਰਅਸਲ ਭਾਰਤੀ ਫੌਜ ਦੇ ਜਵਾਨ ਨੇ ਗੁਰਦਾਰਪੁਰ 'ਚ 15 ਦਿਨਾਂ ਦੇ ਬੱਚੇ ਦਾ ਹੜ੍ਹ 'ਚ ਰੈਸਕਿਊ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ 5000 ਤੋਂ ਵੱਧ ਲੋਕਾਂ ਨੂੰ ਹੜ੍ਹ ਤੋਂ ਬਚਾਇਆ ਜਾ ਚੁੱਕਾ ਹੈ।

ਦਰਅਸਲ ਦੁਪਹਿਰ ਇਕ ਵਜੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ `ਤੇ ਪੁਰਾਣਾ ਸ਼ਾਲਾ ਦੇ ਨਜ਼ਦੀਕੀ ਪਿੰਡ ਰੰਧਾਵਾ ਕਲੋਨੀ `ਚੋਂ ਇਕ ਮਾਂ ਦੀ ਕਾਲ ਆਉਂਦੀ ਹੈ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸਦਾ ਸੱਸ-ਸਹੁਰਾ ਘਰ ਵਿਚ ਪਾਣੀ ਆਉਣ ਕਾਰਨ ਫਸ ਗਏ ਹਨ। ਉਨ੍ਹਾਂ ਦੀ ਮਦਦ ਕੀਤੀ ਜਾਵੇ। ਕੰਟਰੋਲ ਰੂਮ ਨੇ ਜਿਉਂ ਹੀ ਇਹ ਕਾਲ ਰਸੀਵ ਕੀਤੀ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਰੈਸਕਿਊ ਓਪਰੇਸ਼ਨ ਵਿਚ ਲੱਗੀ ਹੋਈ ਭਾਰਤੀ ਫ਼ੌਜ ਦੀ ਰੈਸਕਿਊ ਟੀਮ ਦੇ ਲੈਫਟੀਨੈਂਟ ਕਰਨਲ ਵੀ.ਕੇ. ਸਿੰਘ ਨੂੰ ਮਦਦ ਕਰਨ ਲਈ ਕਿਹਾ।

ਇਸ ਤੋਂ ਬਾਅਦ ਲੈਫਟੀਨੈਂਟ ਕਰਨਲ ਵੀ.ਕੇ. ਸਿੰਘ ਨੇ ਬਿਨ੍ਹਾਂ ਕੋਈ ਸਮਾਂ ਗਵਾਏ ਤੁਰੰਤ ਆਪਣੀ ਰੈਸਕਿਊ ਟੀਮ ਨੂੰ ਪਿੰਡ ਰੰਧਾਵਾ ਕਲੋਨੀ ਲਈ ਰਵਾਨਾ ਕਰ ਦਿਤਾ। ਕੁਝ ਹੀ ਮਿੰਟਾਂ ਵਿਚ ਭਾਰਤੀ ਫ਼ੌਜ ਦੀ ਰੈਸਕਿਊ ਟੀਮ ਦੱਸੇ ਪਤੇ `ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਛੋਟੇ ਬੱਚੇ ਅਤੇ ਉਸਦੀ ਮਾਂ ਅਤੇ ਬਜ਼ੁਰਗ ਸੱਸ-ਸਹੁਰੇ ਨੂੰ ਪਾਣੀ ਵਿਚ ਘਿਰੇ ਘਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ। ਉਸਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਪਾਣੀ ਦਾ ਪੱਧਰ ਹੋਰ ਜ਼ਿਆਦਾ ਵੱਧ ਗਿਆ।

ਲੈਫਟੀਨੈਂਟ ਕਰਨਲ ਵੀ.ਕੇ. ਸਿੰਘ ਨੇ ਦਸਿਆ ਕਿ ਛੋਟਾ ਬੱਚਾ, ਉਸਦੀ ਮਾਂ ਅਤੇ ਬਜ਼ੁਰਗ ਦੰਪਤੀ ਸਾਰੇ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਪਾਣੀ ਵਿਚੋਂ ਕੱਢ ਕੇ ਸੁਰੱਖਿਅਤ ਥਾਂ `ਤੇ ਪਹੁੰਚਾਅ ਦਿਤਾ ਗਿਆ ਹੈ। ਓਧਰ ਇਸ ਪਰਿਵਾਰ ਨੇ ਇਸ ਔਖੀ ਘੜ੍ਹੀ ਵਿਚ ਮਦਦ ਕਰਨ ਲਈ ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement