Mansa News :ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ : ਵਿਧਾਇਕ ਬੁੱਧ ਰਾਮ
Published : Aug 17, 2024, 8:17 pm IST
Updated : Aug 17, 2024, 8:17 pm IST
SHARE ARTICLE
 MLA Budh Ram
MLA Budh Ram

ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ

Mansa News : ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ ਅਤੇ ਸਾਈਫਨ ਦਾ ਦੌਰਾ ਕਰਨ ਮੌਕੇ ਕੀਤਾ।


ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ ’ਤੇ ਇਸ ਵਾਰ ਡਰੇਨਜ਼ ਵਿਭਾਗ ਨੂੰ ਮਿੱਟੀ ਦੇ ਗੱਟੇ ਭਰ ਕੇ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇੱਥੇ ਸਤੰਬਰ ਦੇ ਅਖੀਰ ਤੱਕ ਪੱਕੇ ਤੌਰ ਤੇ ਪੋਕੇ ਲੇਨ ਮੌਜੂਦ ਰਹੇਗੀ, ਜਿਸ ਨਾਲ ਸਾਈਫਨ ਵਿੱਚ ਫਸਣ ਵਾਲੀ ਜੰਗਲੀ ਬੂਟੀ ਜਾਂ ਪਾਣੀ ਦੇ ਵਹਾਅ ’ਚ ਰੁਕਾਵਟ ਪਾਉਣ ਵਾਲੀ ਅੜਿੱਕੇ ਵਾਲੀ ਚੀਜ਼ ਬਾਹਰ ਕੱਢੀ ਜਾਇਆ ਕਰੇਗੀ।


ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ, ਗੁਰਦਰਸ਼ਨ ਸਿੰਘ ਪਟਵਾਰੀ, ਗੁਰਵਿੰਦਰ ਸਿੰਘ ਕੁੱਲਰੀਆਂ, ਦੀਪ ਸੈਣੀ, ਰਮਨ ਗੁੜੱਦੀ , ਡਰੇਨਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ, ਅਵਤਾਰ ਸਿੰਘ ਚੌਂਕੀ ਇੰਚਾਰਜ ਕੁੱਲਰੀਆਂ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement