Patiala News : ਜਿਵੇਂ ਵੋਟਾਂ ਮੰਗਣ ਆਏ ਸੀ, ਉਸੇ ਤਰ੍ਹਾਂ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਵਾਂਗੇ-ਡਾ. ਬਲਬੀਰ ਸਿੰਘ

By : BALJINDERK

Published : Aug 17, 2024, 5:04 pm IST
Updated : Aug 17, 2024, 5:04 pm IST
SHARE ARTICLE
ਡਾ. ਬਲਬੀਰ ਸਿੰਘ ਲੋਕਾਂ ਨਾਲ ਗੱਲਬਾਤ ਕਰਦੇ ਹੋਏ
ਡਾ. ਬਲਬੀਰ ਸਿੰਘ ਲੋਕਾਂ ਨਾਲ ਗੱਲਬਾਤ ਕਰਦੇ ਹੋਏ

Patiala News : -ਕਿਹਾ, ਪਿੰਡ ਵਾਸੀਆਂ ਦੀ ਵਿਕਾਸ ਕੰਮਾਂ ਦੀ ਹਰੇਕ ਮੰਗ 'ਤੇ ਕੰਮ ਹੋਵੇਗਾ

Patiala News : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸ਼ੁਰੂ ਕੀਤੇ ਪ੍ਰੋਗਰਾਮ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ 'ਚ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜੋ:Kheer Recipes : ਜੇਕਰ ਤੁਹਾਡਾ ਕੁਝ ਮਿੱਠਾ ਖਾਣ ਦਾ ਮੰਨ ਹੈ ਤਾਂ ਬਣਾਉ ਟੇਸਟੀ ਖੀਰ 

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਜਿੱਥੇ ਸਾਰੇ ਪੰਜਾਬ ਲਈ ਸਿਹਤ ਮੰਤਰੀ ਹਨ, ਉਥੇ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਲਈ ਉਨ੍ਹਾਂ ਦੇ ਵਿਧਾਇਕ ਵੀ ਹਨ, ਇਸ ਲਈ ਉਹ ਜਿਵੇਂ ਪਹਿਲਾਂ ਵੋਟਾਂ ਮੰਗਣ ਲੋਕਾਂ ਕੋਲ ਆਏ ਸਨ, ਉਸੇ ਤਰ੍ਹਾਂ ਲੋਕਾਂ ਦੇ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਣਗੇ। ਉਨ੍ਹਾਂ ਨੇ ਪਿੰਡ ਧਨੌਰੀ, ਧਨੌਰਾ, ਦੰਦਰਾਲਾ ਖਰੌੜ, ਦਿਆਲਗੜ੍ਹ, ਲੌਟ, ਨਵਾਂ ਫ਼ਤਿਹਪੁਰ, ਕਾਠਮੱਠੀ, ਲਚਕਾਣੀ ਤੇ ਰੌਂਗਲਾ ਪਿੰਡਾਂ ਦਾ ਦੌਰਾ ਕੀਤਾ।

ਇਹ ਵੀ ਪੜੋ:Bomb blast News : ਪੰਜਾਬ 'ਚ ਬੰਬ ਬਲਾਸਟ, ਘਰਾਂ ਤੋਂ ਨਿਕਲੇ ਲੋਕ, ਪੁਲਿਸ ਨੂੰ ਮਿਲੇ 10 ਹੋਰ ਦੇਸੀ ਬੰਬ 

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਆਇਆ ਕਰੇਗੀ ਤੇ ਵਿਸ਼ੇਸ਼ ਕੈਂਪ ਲਗਾਕੇ ਲੋਕਾਂ ਦੀ ਸਿਹਤ ਦਾ ਜਾਂਚ ਕਰਕੇ ਦਵਾਈਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜੋ:Son of Sardar 2 Controversy : ਇਸ ਅਦਾਕਾਰ ਨੂੰ ਕੀਤਾ 'Son of Sardar 2' ਤੋਂ ਕੀਤਾ ਬਾਹਰ, ਜਾਣੋ ਕੀ ਹੈ ਵਜ੍ਹਾ  

ਸਿਹਤ ਮੰਤਰੀ ਨੇ ਅੱਗੇ ਕੋਲਕਾਤਾ ਵਿਖੇ ਸਾਡੀ ਧੀ ਡਾਕਟਰ ਨਾਲ ਵਾਪਰੀ ਦਰਿੰਦਗੀ ਭਰਪੂਰ ਦੁਰਘਟਨਾ ਕਰਕੇ ਦੇਸ਼ ਭਰ ਦੇ ਡਾਕਟਰ ਹੜਤਾਲ 'ਤੇ ਸਨ, ਇਸ ਵਿਰੁੱਧ ਅਸੀਂ ਸਾਰੇ ਇਕਜੁੱਟ ਹਾਂ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਸਾਰੇ ਡਾਕਟਰ ਦੀ ਜਥੇਬੰਦੀ ਆਈ.ਐਮ.ਏ., ਪੀ.ਸੀ.ਐਮ.ਐਸ. ਐਸੋਸੀਏਸ਼ਨ ਨਾਲ ਵੀ ਸੋਮਵਾਰ ਨੂੰ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਤਾਂ ਕਿ ਸਿਹਤ ਖੇਤਰ ਵਿੱਚ ਸੇਵਾ ਨਿਭਾ ਰਹੇ ਡਾਕਟਰਾਂ ਤੇ ਪੈਰਾਮੈਡੀਕਲ ਅਮਲੇ ਨਾਲ ਕੋਈ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।

ਇਹ ਵੀ ਪੜੋ:Fatehgarh Sahib News : ਬਾਬਾ ਗੁਰਵਿੰਦਰ ਸਿੰਘ ਖੇੜੀ ਦਾ 1 ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਮੁੜ ਅਦਾਲਤ ’ਚ ਕੀਤਾ ਪੇਸ਼

ਡਾ. ਬਲਬੀਰ ਸਿੰਘ ਨੇ ਦੱਸਿਆ ਪਿੰਡਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੰਗ ਦੇ ਮੁਤਾਬਕ ਉਹ ਆਪਣੇ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਹਰੇਕ ਵਿਕਾਸ ਕੰਮ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

ਇਹ ਵੀ ਪੜੋ:Kapurthala News : ਕਪੂਰਥਲਾ ਗੁਰਦੁਆਰਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਨੌਜਵਾਨ ’ਤੇ FIR ਹੋਈ ਦਰਜ  

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਬਲਾਕ ਪ੍ਰਧਾਨ ਸੰਦੀਪ ਸਿੰਘ ਸਨੀ ਧਨੌਰਾ, ਮੋਹਿਤ ਕੁਮਾਰ, ਓਮ ਪ੍ਰਕਾਸ਼, ਹੇਮ ਰਾਜ, ਅਮਨ ਭੁੱਲਰ, ਜਸਵਿੰਦਰ ਸਿੰਘ ਡੀ.ਸੀ., ਜਗਦੀਪ ਸਿੰਘ ਧੰਗੇੜਾ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।

 (For more news apart from  As we came to ask for votes, we will go to people to work in the same way-Dr. Balbir Singh  News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement