Punjab School Holidays: ਬੱਚਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਹੋਈਆਂ ਛੁੱਟੀਆਂ, ਬੰਦ ਰਹਿਣਗੇ ਸਕੂਲ

By : GAGANDEEP

Published : Aug 17, 2024, 10:57 am IST
Updated : Aug 17, 2024, 10:59 am IST
SHARE ARTICLE
Baba Bakala School Holidays News in punjabi
Baba Bakala School Holidays News in punjabi

Punjab School Holidays: ਬੱਚਿਆਂ ਨੂੰ ਲੱਗੀਆਂ ਮੌਜਾਂ

Baba Bakala School Holidays News in Punjabi : ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਲਈ ਜ਼ਰੂਰੀ ਖ਼ਬਰ ਹੈ। ਬੱਚਿਆਂ ਨੂੰ ਦੋ ਹੋਰ ਛੁੱਟੀਆਂ ਹੋ ਗਈਆਂ ਹਨ। ਦਰਅਸਲ ਰੱਖੜ ਪੁੰਨਿਆ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਵਿਚ 19 ਅਤੇ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Baba Bakala School Holidays News in Punjabi :
Baba Bakala School Holidays News in Punjabi :
 

ਇਹ ਵੀ ਪੜ੍ਹੋ: Mumbai woman Suicide: ਔਰਤ ਨੇ ਖ਼ੁਦਕੁਸ਼ੀ ਕਰਨ ਲਈ ਪੁਲ ਤੋਂ ਮਾਰੀ ਛਾਲ, ਪੁਲਿਸ ਨੇ ਬਹਾਦਰੀ ਨਾਲ ਬਚਾਈ ਜਾਨ, ਵੀਡੀਓ ਵਾਇਰਲ

ਇਨ੍ਹਾਂ ਸਕੂਲਾਂ ਵਿਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ. ਟੀ. ਸੀ. ਸਕੂਲ ਬਾਬਾ ਬਕਾਲਾ, ਨਿਊ ਮੈਟ੍ਰਿਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਇਤਿਹਾਸਕ ਨਗਰ ਹੈ ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਹੈ। ਇੱਥੇ ਹਰ ਸਾਲ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਮੌਕੇ ਲੱਗਦਾ ਹੈ, ਜਿਥੇ 3 ਦਿਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੀਆਂ ਹਨ। 

​(For more Punjabi news apart from Baba Bakala School Holidays News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement