Sangat Mandi : ਚੌਂਕੀਦਾਰ ਦੀ ਸੱਪ ਦੇ ਡੱਸਣ ਕਾਰਨ ਹੋਈ ਮੌਤ

By : BALJINDERK

Published : Aug 17, 2024, 6:53 pm IST
Updated : Aug 17, 2024, 6:53 pm IST
SHARE ARTICLE
ਮ੍ਰਿਤਕ ਗੁਰਮੀਤ ਸਿੰਘ
ਮ੍ਰਿਤਕ ਗੁਰਮੀਤ ਸਿੰਘ

Sangat Mandi :

Sangat Mandi : ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਦੇ ਇਕ ਗ਼ਰੀਬ ਨੌਜਵਾਨ ਦੀ ਸੱਪ ਦੇ ਡੰਗ ਮਾਰਨ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਾਈ ਸੁਖਮੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਭਰਾ ਗੁਰਮੀਤ ਸਿੰਘ ਜੋ ਕਿ ਸਪੋਰਟਸ ਸਕੂਲ ਘੁੱਦਾ ਵਿਖੇ ਚੌਂਕੀਦਾਰ ਦੇ ਤੌਰ 'ਤੇ ਕੰਮ ਕਰਦਾ ਸੀ ਤਾਂ ਬੀਤੀ ਰਾਤ ਜਦੋਂ ਉਹ ਆਪਣੀ ਡਿਊਟੀ ਨਿਭਾ ਰਿਹਾ ਸੀ ਤਾਂ ਅਚਾਨਕ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ।

ਇਹ ਵੀ ਪੜੋ:Barnala News : ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਅਸਾਮੀਆਂ ਭਰਨ ਦਾ ਐਲਾਨ

ਸਵੇਰੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਯੂਸਫ ਮੁਹੰਮਦ ਨੇ ਦੱਸਿਆ ਹੈ ਕਿ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿ ਉਸ ਦੇ ਛੋਟੇ ਬੱਚੇ ਅਤੇ ਉਸ ਦੀ ਵਿਧਵਾ ਔਰਤ ਆਪਣਾ ਜੀਵਨ ਗੁਜ਼ਾਰ ਸਕੇ।

 (For more news apart from Chowkidar died due to snake bite News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement