Ferozepur News: 10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ
Published : Aug 17, 2024, 8:10 pm IST
Updated : Aug 17, 2024, 8:10 pm IST
SHARE ARTICLE
ASI caught taking second installment of Rs 10,000 bribe by Vigilance
ASI caught taking second installment of Rs 10,000 bribe by Vigilance

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ

Ferozepur News:  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।

 ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱਡਣ ਦੇ ਇਵਜ਼ ਵਿੱਚ 1,50,000 ਰੁਪਏ ਦੀ ਮੰਗ ਕੀਤੀ। ਪਰੰਤੂ ਸ਼ਿਕਾਇਤਕਰਤਾ ਧਿਰ ਵੱਲੋੰ ਏਨੀ ਰਿਸ਼ਵਤ ਨਾ ਦੇਣ ਕਾਰਨ ਉਸਦੇ ਭਰਾ ਦੀ ਗ੍ਰਿਫਤਾਰੀ ਪਾ ਦਿੱਤੀ ਗਈ।

ਉਪਰੰਤ 7 ਦਿਨ ਦਾ ਰਿਮਾਂਡ ਹਾਸਲ ਕਰਨ ਅਤੇ ਜਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਸ਼ਿਕਾਇਤਕਰਤਾ ਪਾਸੋਂ 10000 ਰੁਪਏ ਰਿਸ਼ਵਤ ਵਜੋਂ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਉਸਦੇ ਭਰਾ ਦੇ ਫੋਨ ਅਤੇ ਪਰਸ ਨੂੰ ਮੁਕੱਦਮੇ ਵਿੱਚ ਨਾ ਪਾਉਣ ਬਦਲੇ 10,000 ਰੁਪਏ ਦੀ ਹੋਰ ਮੰਗ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਗਈ।
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਕੋਲੋਂ 10,000 ਰਿਸ਼ਵਤ ਹਾਸਿਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਇਸ ਕੇਸ ਦੀ ਅਲਗੇਰੀ ਤਫਤੀਸ਼ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement