Kapurthala News : ਕਪੂਰਥਲਾ ਗੁਰਦੁਆਰਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਨੌਜਵਾਨ ’ਤੇ FIR ਹੋਈ ਦਰਜ 

By : BALJINDERK

Published : Aug 17, 2024, 1:56 pm IST
Updated : Aug 17, 2024, 1:56 pm IST
SHARE ARTICLE
ਪੁਲਿਸ ਪ੍ਰਦਰ਼ਸ਼ਨਕਾਰੀਆਂ ਨੂੰ ਉਠਾਉਂਦੀ ਹੋਈ
ਪੁਲਿਸ ਪ੍ਰਦਰ਼ਸ਼ਨਕਾਰੀਆਂ ਨੂੰ ਉਠਾਉਂਦੀ ਹੋਈ

Kapurthala News : ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਧਰਨਾ ਕੀਤਾ ਖ਼ਤਮ, ਨੌਜਵਾਨ ਖਿਲਾਫ਼ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ

Kapurthala News : ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਭਗਵਾਨਪੁਰ 'ਚ ਸ਼ੁੱਕਰਵਾਰ ਨੂੰ  ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਗੁੱਸੇ ’ਚ ਆਈ ਸੰਗਤ ਵੱਲੋਂ ਥਾਣਾ ਭੁਲੱਥ ਦੇ ਸਰਕਾਰੀ ਹਸਪਤਾਲ ਦੇ ਬਾਹਰ ਲਾਇਆ ਧਰਨਾ ਦੇਰ ਰਾਤ ਕੇਸ ਦਰਜ ਹੋਣ ਮਗਰੋਂ ਖ਼ਤਮ ਹੋ ਗਿਆ। ਐਸਐਸਪੀ ਕਪੂਰਥਲਾ ਨੇ ਦਾਅਵਾ ਕੀਤਾ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਾਹੌਲ ਸ਼ਾਂਤ ਹੈ।

ਇਹ ਵੀ ਪੜੋ:Haryana News : ਹਰਿਆਣਾ ’ਚ ਬੱਸ ਟਰਾਲੇ ਨਾਲ ਟਕਰਾਈ, ਡਰਾਈਵਰ ਦੀ ਵੱਢੀ ਗਈ ਗਰਦਨ, 27 ਯਾਤਰੀ ਹੋਏ ਜ਼ਖ਼ਮੀ  

ਦੱਸ ਦਈਏ ਕਿ ਭੁਲੱਥ ਇਲਾਕੇ ਦੇ ਪਿੰਡ ਭਗਵਾਨਪੁਰ 'ਚ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ 'ਚ ਬੇਅਦਬੀ ਦੇ ਦੋਸ਼ 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗੁੱਸੇ ਵਿਚ ਆਈ ਭੀੜ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ। ਮੁਲਜ਼ਮ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਦਾ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਨੇ ਭੁਲੱਥ ਹਸਪਤਾਲ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ।
ਇਲਾਕੇ ਦੇ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਐਸਐਸਪੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਵਿਚ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ। ਦੇਰ ਰਾਤ ਤੱਕ ਚੱਲੀ ਇਹ ਹੜਤਾਲ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਵੱਲੋਂ ਦਿੱਤੇ ਭਰੋਸੇ ਮਗਰੋਂ ਖ਼ਤਮ ਕਰ ਦਿੱਤਾ ਗਿਆ। 

ਇਹ ਵੀ ਪੜੋ:Kheer Recipes : ਜੇਕਰ ਤੁਹਾਡਾ ਕੁਝ ਮਿੱਠਾ ਖਾਣ ਦਾ ਮੰਨ ਹੈ ਤਾਂ ਬਣਾਉ ਟੇਸਟੀ ਖੀਰ 

ਐਸਐਸਪੀ ਨੇ ਕਿਹਾ ਕਿ ਮੁਲਜ਼ਮ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੁਲੱਥ ਵਿਖੇ ਦਰਜ ਕਰਵਾਈ ਐਫ.ਆਈ.ਆਰ ਵਿਚ ਸ੍ਰੀ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਤਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸ਼ੁੱਕਰਵਾਰ ਦੁਪਹਿਰ ਕਰੀਬ 2.30 ਵਜੇ ਆਪਣੇ ਦੋਸਤ ਮੋਹਨ ਸਿੰਘ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਇੱਕ ਨੌਜਵਾਨ ਗੋਲਕ ਵਿੱਚੋਂ ਪੈਸੇ ਕੱਢ ਰਿਹਾ ਸੀ। ਉਸ ਨੇ ਗੁਰਦੁਆਰਾ ਸਾਹਿਬ ਅੰਦਰ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਕੇ ਇਕ ਪਾਸੇ ਰੱਖ ਦਿੱਤਾ ਸੀ ਅਤੇ 5-6 ਪਾਵਨ ਸਰੂਪਾਂ ਨੂੰ ਪਾੜ ਕੇ ਉਨ੍ਹਾਂ ਦੀ ਬੇਅਦਬੀ ਵੀ ਕੀਤੀ ਸੀ।

ਇਹ ਵੀ ਪੜੋ:Jalalabad News : ਜਲਾਲਾਬਾਦ 'ਚ ਦੋ ਵਿਅਕਤੀਆਂ ਨੂੰ ਘੇਰ ਕੇ ਕੁੱਟਮਾਰ, ਕਾਰ ਦੀ ਭੰਨ-ਤੋੜ, 32.40 ਲੱਖ ਰੁਪਏ ਲੁੱਟੇ 

ਇਸ ਘਟਨਾ ਨੂੰ ਅੰਜਾਮ ਦੇ ਕੇ ਉਸ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਦੇ ਹੋਰ ਲੋਕ ਵੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਦੋਸ਼ੀ ਨੌਜਵਾਨ ਨੂੰ ਫੜ ਕੇ ਪੁੱਛਗਿੱਛ ਕੀਤੀ ਗਈ। ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਡੋਗਰਾਂਵਾਲ, ਥਾਣਾ ਸੁਭਾਨਪੁਰ ਵਜੋਂ ਹੋਈ ਹੈ। 
ਸ਼ਿਕਾਇਤਕਰਤਾ ਤਰਨਜੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਭੁਲੱਥ ਦੀ ਪੁਲਿਸ ਨੇ ਮੁਲਜ਼ਮ ਹਰਦੇਵ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 299, 331, 305 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 (For more news apart from Kapurthala Gurdwara Sahib an FIR has been registered against youth in case of desecration News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement