ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ETO ਵੱਲੋਂ ਯਾਦਗਾਰ ਲਈ 5-5 ਲੱਖ ਰੁਪਏ ਦੇਣ ਦਾ ਐਲਾਨ
Published : Aug 17, 2024, 8:35 pm IST
Updated : Aug 17, 2024, 8:35 pm IST
SHARE ARTICLE
Minister Laljit Bhullar and Harbhajan Singh ETO
Minister Laljit Bhullar and Harbhajan Singh ETO

ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ

Amritsar News : ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ।

ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ। ਉਨਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।

ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਭੁੱਲਰ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਵਲੋਂ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ ਸੰਕਲਪ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਸੰਭਾਲਿਆ ਸੀ ਅਤੇ ਉਨਾਂ ਦਾ ਮੁੱਖ ਮਕਸਦ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ੂਰਬੀਰਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੇ ਸਥਾਨਾਂ ਤੇ ਇਸ ਤਰ੍ਹਾਂ ਦੇ ਮੇਲੇ ਸਦਾ ਲਗਦੇ ਰਹਿਣਗੇ।

ਉਨਾਂ ਕਿਹਾ ਕਿ ਇਨਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਸਾਨੂੰ ਆਜ਼ਾਦੀ ਦਿਵਾਈ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਆਜ਼ਾਦੀ ਨੂੰ ਬਰਕਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ। ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ ਅਤੇ ਪੁਲਿਸ ਬੈਂਡ ਵਲੋਂ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਧੁੰਨ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਤੋਂ ਪਹਿਲਾਂ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਵਲੋਂ ਟਾਉਨ ਹਾਲ ਵਿਖੇ ਸਥਿਤ ਸ਼ਹੀਦ ਮਦਨ ਲਾਲ ਦੇ ਬੁੱਤ ਤੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement