Himachal News: ਹਿਮਾਚਲ 'ਚ ਪੰਜਾਬ ਦੇ ਸ਼ਰਧਾਲੂ ਆਪਸ 'ਚ ਭਿੜ ਗਏ, ਡੰਡਿਆਂ ਨਾਲ ਇਕ ਦੂਜੇ ਨੂੰ ਕੁੱਟਿਆ
Published : Aug 17, 2024, 5:44 pm IST
Updated : Aug 17, 2024, 5:44 pm IST
SHARE ARTICLE
Punjab Devotees Fight Jawalamukhu Himachal News
Punjab Devotees Fight Jawalamukhu Himachal News

Himachal News: ਘਟਨਾ ਵਿਚ 2 ਜ਼ਖ਼ਮੀ

Punjab Devotees Fight Jawalamukhu Himachal News: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਪ੍ਰਸਿੱਧ ਸ਼ਕਤੀਪੀਠ ਜਵਾਲਾਮੁਖੀ ਮੰਦਰ 'ਚ ਸ਼ਨੀਵਾਰ ਨੂੰ ਪੰਜਾਬ ਦੇ ਕੁਝ ਸ਼ਰਧਾਲੂਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਪੰਜਾਬ ਤੋਂ ਆਏ ਸ਼ਰਧਾਲੂਆਂ ਵਿਚ ਤਕਰਾਰ ਹੋ ਗਈ। ਫਿਰ ਉਹ ਆਪਸ ਵਿਚ ਲੜਨ ਲੱਗੇ। ਜਿਸ 'ਚ 2 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Firozpur Triple Murder case: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ 

ਇਸ ਦੌਰਾਨ ਦੋਵਾਂ ਪਾਸਿਆਂ ਤੋਂ ਜ਼ੋਰਦਾਰ ਧੱਕਾ-ਮੁੱਕੀ ਵੀ ਹੋਈ। ਕਿਸੇ ਨੇ ਇਸ ਦੀ ਵੀਡੀਓ ਬਣਾ ਲਈ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਸ਼ਨੀਵਾਰ ਦੁਪਹਿਰ ਦਾ ਦੱਸਿਆ ਜਾ ਰਿਹਾ ਹੈ। ਵੀਡੀਓ 'ਚ ਪੰਜਾਬ ਦੇ ਸ਼ਰਧਾਲੂ ਜਵਾਲਾਮੁਖੀ ਮੰਦਰ ਦੇ ਰਸਤੇ 'ਚ ਲੜਦੇ ਨਜ਼ਰ ਆਏ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ 

 ਸ਼ਰਧਾਲੂ ਮੰਦਰ ਨੂੰ ਜਾਂਦੇ ਸਮੇਂ ਆਪਸ ਵਿਚ ਲੜ ਪਏ ਤੇ ਇਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ। ਇਸ ਨਾਲ ਸਥਾਨਕ ਦੁਕਾਨਦਾਰ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਪੰਜਾਬ ਤੋਂ ਆਏ ਸ਼ਰਧਾਲੂਆਂ ਨੂੰ ਬਾਜ਼ਾਰ ਵਿੱਚੋਂ ਬਾਹਰ ਕੱਢ ਦਿਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵੀਡੀਓ 'ਚ ਔਰਤਾਂ ਇਕ-ਦੂਜੇ 'ਤੇ ਲਾਠੀਆਂ ਨਾਲ ਹਮਲਾ ਕਰਦੀਆਂ ਨਜ਼ਰ ਆ ਰਹੀਆਂ ਹਨ। ਇਸ ਕਾਰਨ ਦੋ ਸ਼ਰਧਾਲੂਆਂ ਦੇ ਸਿਰ ’ਤੇ ਵੀ ਸੱਟਾਂ ਲੱਗੀਆਂ। ਜਵਾਲਾਮੁਖੀ ਪੁਲਿਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਇਸ ਬਾਰੇ ਪਤਾ ਲੱਗਾ।
ਜਵਾਲਾਮੁਖੀ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਲੜਾਈ ਦੀ ਕੋਈ ਸੂਚਨਾ ਨਹੀਂ ਮਿਲੀ। ਇਸ ਕਾਰਨ ਕੋਈ ਕੇਸ ਦਰਜ ਨਹੀਂ ਹੋਇਆ।

​(For more Punjabi news apart from Punjab Devotees Fight Jawalamukhu Himachal News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement