Punjab News: CM ਮਾਨ ਨੇ ਟਰਾਈਡੈਂਟ ਇੰਡਸਟਰੀ ਦਾ ਕੀਤਾ ਨਿਰੀਖਣ, ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ
Published : Aug 17, 2024, 8:45 pm IST
Updated : Aug 17, 2024, 8:45 pm IST
SHARE ARTICLE
CM Mann inspected Trident Industry, met Padma Shri Rajinder Gupta
CM Mann inspected Trident Industry, met Padma Shri Rajinder Gupta

ਸੀਐੱਮ ਭਗਵੰਤ ਮਾਨ ਨੇ ਰੁਜ਼ਗਾਰ ਪੈਦਾ ਕਰਨ ਲਈ ਚੁੱਕਿਆ ਇਹ ਅਹਿਮ ਕਦਮ

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ।

ਸੀਐਮ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ 'ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਉਦਯੋਗ ਨੂੰ ਉਤਸ਼ਾਹਿਤ ਕਰਨ 'ਤੇ ਚਰਚਾ

ਟਰਾਈਡੈਂਟ ਇੰਡਸਟਰੀ ਪਹੁੰਚੇ ਸੀ.ਐਮ ਮਾਨ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕਰਕੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਿੰਗਲ ਵਿੰਡੋ ਸਿਸਟਮ ਬਾਰੇ ਵੀ ਉਨ੍ਹਾਂ ਤੋਂ ਸਲਾਹ ਲਈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਕਾਰਗਰ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੀ ਇੱਕ ਵੀ ਛੋਟੀ ਜਾਂ ਵੱਡੀ ਇੰਡਸਟਰੀ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਟ੍ਰਾਈਡੈਂਟ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਸਮੂਹ : ਸੀ.ਐਮ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ, ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement