Jalandha News : ਜਲੰਧਰ 'ਚ ਇਕ ਕਿਲੋ ਹੈਰੋਇਨ ਸਮੇਤ ਫੜਿਆ ਗਿਆ ਤਸਕਰ 3 ਦਿਨ ਦੇ ਰਿਮਾਂਡ 'ਤੇ 

By : BALJINDERK

Published : Aug 17, 2024, 12:19 pm IST
Updated : Aug 17, 2024, 12:19 pm IST
SHARE ARTICLE
file photo
file photo

Jalandha News : ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਕੀਤਾ ਦਰਜ

Jalandha News : ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਨੇ ਹੈਰੋਇਨ ਸਪਲਾਈ ਕਰਨ ਆਏ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਉਮਰੇਵਾਲ ਵਜੋਂ ਹੋਈ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਕੰਬੋਜ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਦੀ ਸਪਲਾਈ ਲਈ ਖੇਪ ਲਿਆ ਰਿਹਾ ਹੈ। ਪੁਲਿਸ ਨੇ ਪਿੰਡ ਭੋਡੇ ਸਪਰਾਏ ਵਿਚ ਨਾਕਾਬੰਦੀ ਕੀਤੀ, ਜਿੱਥੇ ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਕਿਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। 

ਇਹ ਵੀ ਪੜੋ:S. Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਯਾਦ ਕਰਦਿਆਂ

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।  ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਤਸਕਰਾਂ ਲਈ ਕੰਮ ਕਰਦਾ ਹੈ। ਵੱਡੇ ਤਸਕਰਾਂ ਦੇ ਇਸ਼ਾਰੇ 'ਤੇ ਉਹ ਸਰਹੱਦ ਤੋਂ ਹੈਰੋਇਨ ਦੀ ਖੇਪ ਲਿਆ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਲ ਕੀਤਾ। 

 (For more news apart from smuggler caught with one kg of heroin in Jalandhar, on remand for 3 days News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement